ਸਵਰਨ ਗੁਲਾਟੀ, ਮੋਗਾ : ਪੁਲਿਸ ਵੱਲੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਹੋਰ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ, ਜਿਸ ਦੀ ਗਿ੍ਫ਼ਤਾਰੀ ਹਾਲੇ ਬਾਕੀ ਹੈ। ਥਾਣਾ ਧਰਮਕੋਟ ਦੇ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸੀ ਤਾਂ ਕਸਬਾ ਧਰਮਕੋਟ ਕੋਲ ਸ਼ੱਕ ਕਾਰਨ ਦੋ ਵਿਅਕਤੀਆਂ ਬਲਜਿੰਦਰ ਸਿੰਘ ਉਰਫ ਨਾਜਰ ਵਾਸੀ ਪਿੰਡ ਨੂਰਪੁਰ ਹਕੀਮਾ ਅਤੇ ਹਰਜੀਤ ਸਿੰਘ ਉਰਫ ਸੁਖਜੀਤ ਸਿੰਘ ਵਾਸੀ ਪਿੰਡ ਕੜਿਆਲ ਨੂੰ ਗਿ੍ਫ਼ਤਾਰ ਕਰ ਕੇ ਦੋਵਾਂ ਕੋਲੋਂ 5-5 ਗ੍ਰਾਮ (ਕੁੱਲ 10 ਗ੍ਰਾਮ ਹੈਰੋਇਨ) ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋਵੇਂ ਵਿਅਕਤੀਆਂ ਤੋਂ ਪੁੱਛਗਿੱਛ ਦੌਰਾਨ ਇਸ ਮਾਮਲੇ ਵਿਚ ਅੰਗਰੇਜ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਿਸ ਦੀ ਗਿ੍ਫ਼ਤਾਰੀ ਹਾਲੇ ਬਾਕੀ ਹੈ।