ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ :

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ 'ਆਰਮਡ ਫੋਰਸਿਜ਼ ਫਲੈਗ ਡੇ' ਮੌਕੇ ਸ਼ਹੀਦ ਸੈਨਿਕਾਂ ਨੂੰ ਯਾਦ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸਬੰਧਿਤ ਸੁੰਦਰ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ। ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਸਾਲ 1949 ਤੋਂ, 7 ਦਸੰਬਰ ਨੂੰ ਦੇਸ਼ ਭਰ ਵਿਚ 'ਆਰਮਡ ਫੋਰਸਿਜ਼ ਫਲੈਗ ਡੇ' ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਸ਼ਹੀਦਾਂ ਅਤੇ ਵਰਦੀ ਵਾਲੇ ਜਵਾਨਾਂ ਨੂੰ ਸਨਮਾਨਿਤ ਕੀਤਾ ਜਾ ਸਕੇ, ਜਿਨ੍ਹਾਂ ਨੇ ਦੇਸ਼ ਦੀ ਇੱਜ਼ਤ ਦੀ ਰਾਖੀ ਲਈ ਸਾਡੀਆਂ ਸਰਹੱਦਾਂ 'ਤੇ ਬਹਾਦਰੀ ਨਾਲ ਲੜਨਾ ਜਾਰੀ ਰੱਖਿਆ। ਸੈਨਿਕ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਸੰਪੱਤੀ ਵਿੱਚੋਂ ਇਕ ਹੁੰਦੇ ਹਨ। ਉਹ ਦੇਸ਼ ਦੇ ਸਰਪ੍ਰਸਤ ਹਨ ਅਤੇ ਹਰ ਕੀਮਤ 'ਤੇ ਇਸ ਦੇ ਨਾਗਰਿਕਾਂ ਦੀ ਰੱਖਿਆ ਕਰਦੇ ਹਨ। ਆਪਣੇ ਫਰਜ਼ਾਂ ਦੀ ਪੂਰਤੀ ਲਈ ਸੈਨਿਕਾਂ ਨੇ ਆਪਣੇ ਜੀਵਨ ਵਿਚ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ ਹਨ। ਮਾਤ ਭੂਮੀ ਦੀ ਸੇਵਾ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਇਨ੍ਹਾਂ ਬਹਾਦਰ ਨਾਇਕਾਂ ਦਾ ਦੇਸ਼ ਸਦਾ ਰਿਣੀ ਹੈ।

ਸਕੂਲ ਪਿੰ੍ਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਕਿਹਾ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਨਾ ਸਿਰਫ਼ ਸ਼ਹੀਦ ਸੈਨਿਕਾਂ ਅਤੇ ਜਾਂ ਆਪਣਾ ਫਰਜ਼ ਨਿਭਾਉਂਦਿਆਂ ਜ਼ਖਮੀ ਹੋਏ ਸੈਨਿਕਾਂ ਨੂੰ ਦੇ ਬਲਿਦਾਨ ਨੂੰ ਯਾਦ ਕਰੀਏ ਬਲਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਆਪਣੀ ਪ੍ਰਸ਼ੰਸਾ ਦਾ ਪਾਤਰ ਬਣਾਈਏ ਜੋ ਇਸ ਕੁਰਬਾਨੀ ਦਾ ਅਹਿਮ ਹਿੱਸਾ ਰਹੇ ਹਨ।