ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ :

ਜਾਗਰਣ ਗਰੁੱਪ ਵੱਲੋਂ ਟਰੈਫਿਕ ਨਿਯਮਾਂ ਸਬੰਧੀ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਨੂੰ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਸਕੂਲਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਲਾਕੇ ਦੀ ਮੋਹਰੀ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਨਾ ਕਰਨ ਦਾ ਪ੍ਰਣ ਲਿਆ ਗਿਆ। ਪਿੰ੍ਸੀਪਲ ਮਹਿੰਦਰ ਕੌਰ ਿਢੱਲੋਂ ਦੀ ਅਗਵਾਈ ਹੇਠ ਭਾਈ ਘਨਈਆ ਕੌਮੀ ਸੇਵਾ ਯੋਜਨਾ ਵਾਲੰਟੀਅਰਾਂ ਸਮੇਤ ਕਈ ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਅਸੀਂ ਸਾਰੇ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਾਂਗਾ ਅਤੇ ਜਾਗਰੂਕ ਮੁਹਿੰਮ ਨੂੰ ਸਮਾਗਮ ਲੋਕਾਂ ਤੱਕ ਲੈ ਕੇ ਜਾਵਾਂਗੇ। ਬਾਨੀ ਪਿੰ੍ਸੀਪਲ ਭੁਪਿੰਦਰ ਸਿੰਘ ਿਢੱਲੋਂ ਨੇ ਕਿਹਾ ਕਿ ਇਸ ਮੁਹਿੰਮ ਦੇ ਬਹੁਤ ਹੀ ਸਾਰਥਕ ਨਤੀਜੇ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਅਖ਼ਬਾਰ ਸਮੂਹ ਦੇ ਇਨਾਂ੍ਹ ਯਤਨਾਂ ਦੀ ਸੰਸਦ ਦੇ ਸਦਨਾਂ ਵਿਚ ਵੀ ਚਰਚਾ ਹੋਈ ਹੈ। ਇਸ ਮੁਹਿੰਮ ਦੇ ਯਤਨਾਂ ਵਜੋਂ ਹੀ ਪੰਜਾਬ ਸਰਕਾਰ ਨੇ ਹਾਦਸਿਆਂ ਨੂੰ ਰੋਕਣ ਲਈ ਪੈਲਸਾਂ ਦੇ ਬਾਹਰ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਵਰਤਾਰੇ ਨੂੰ ਰੋਕਣ ਲਈ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ।

ਹਰ ਪਾਸੇ ਹੋ ਰਹੀ ਹੈ ਚਰਚਾ

ਟ੍ਰੈਫਿਕ ਨਿਯਮਾਂ ਦੀ ਪਾਲਣਾ ਬਾਰੇ ਜਾਗਰਣ ਸਮੂਹ ਦੇ ਯਤਨਾਂ ਦੀ ਹਰ ਪਾਸੇ ਚਰਚਾ ਸ਼ੁਰੂ ਹੋਈ ਹੈ। ਜਿੱਥੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਏਸ ਬਾਬਤ ਜਾਗਰੂਕ ਕਰ ਰਹੇ ਹਨ, ਉਥੇ ਸਮਾਜ ਸੇਵੀ ਕਲੱਬਾਂ ਵੀ ਸਰਗਰਮ ਹੋਈਆਂ ਹਨ। ਦਸਮੇਸ਼ ਯੂਥ ਕਲੱਬ ਬਿਲਾਸਪੁਰ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਲੱਬ ਦੇ ਸਾਰੇ ਮੈਂਬਰਾਂ ਨੂੰ ਜਾਗਰਣ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਕਲੱਬ ਵੱਲੋਂ ਇਸ ਸਬੰਧੀ ਬਲਾਕ ਨਿਹਾਲ ਸਿੰਘ ਵਾਲਾ ਦੇ ਲਾਗਲੇ ਪਿੰਡਾਂ'ਚ ਚੇਤਨਾ ਰੈਲੀਆਂ ਕਰਨ ਦਾ ਪੋ੍ਗਰਾਮ ਉਲੀਕਿਆ ਗਿਆ ਹੈ।

ਇਸੇ ਤਰ੍ਹਾਂ ਜ਼ਿਲ੍ਹੇ ਦੇ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ, ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ, ਗੁਰੂ ਗੋਬਿੰਦ ਸਿੰਘ ਸੀਨੀਅਰ ਸਕੈਂਡਰੀ ਸਕੂਲ ਲੋਪੋਂ, ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ, ਨਵਯੁੱਗ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ, ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੰਦਰ ਮੁਹਾਰ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਅਹਿਦ ਲਿਆ। ਏਸ ਵਰਤਾਰੇ ਤੋਂ ਜਾਪਦਾ ਹੈ ਕਿ ਜਾਗਰਣ ਦੀ ਮੁਹਿੰਮ ਲੋਕ ਲਹਿਰ ਦਾ ਰੂਪ ਧਾਰਨ ਕਰ ਰਹੀ ਹੈ। ਪਿੰਡਾਂ ਦੀਆਂ ਸੱਥਾਂ 'ਚ ਬੈਠੇ ਲੋਕ ਵੀ ਏਸ ਨੂੰ ਉਤਸਕਤਾ ਨਾਲ ਦੇਖ ਰਹੇ ਹਨ ਅਤੇ ਚਰਚਾ ਕਰਦੇ ਵੀ ਦੇਖੇ ਗਏ ਹਨ। ਦਰਅਸਲ ਲੋਕ ਮਨਾਂ 'ਚ ਹੋ ਰਹੇ ਜਾਨੀ ਤੇ ਮਾਲੀ ਨੁਕਸਾਨ ਦੀ ਫਿਕਰਮੰਦੀ ਵੀ ਦਿਖਾਈ ਦਿੰਦੀ ਹੈ। ਉਹ ਚਾਹੁੰਦੇ ਹਨ ਕਿ ਹਾਦਸੇ ਵਾਪਰਣ ਦੇ ਸਾਰੇ ਕਾਰਨਾਂ ਨੂੰ ਅਖਬਾਰ ਸਮੂਹ ਦੀਆਂ ਰਿਪੋਰਟਾਂ ਦੀ ਰੌਸ਼ਨੀ ਵਿੱਚ ਜਾਂਚ ਕੇ ਅਮਲ 'ਚ ਲਿਆਂਦਾ ਜਾਵੇ ਤਾਂ ਕਿ ਹਾਦਸੇ ਹੋਣ ਵਾਲੇ ਵੱਡੇ ਕਿਸਾਨਾਂ ਨੂੰ ਠੱਲ੍ਹ ਪਾਈ ਜਾ ਸਕੇ।