ਛੇ ਨਾਮਜ਼ਦ, ਦੋ ਕਾਬੂ

ਲਖਵੀਰ ਸਿੰਘ, ਮੋਗਾ : ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਗਿ੍ਫਤਾਰ ਕਰਨ ਲਈ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੋਂ 196 ਪੇਟੀਆਂ ਸ਼ਰਾਬ ਅਤੇ 15 ਲੀਟਰ ਲਾਹਣ ਸਮੇਤ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ। ਜਦ ਕਿ ਚਾਰ ਵਿਅਕਤੀ ਮੌਕਾ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਏ। ਇਸ ਸਬੰਧੀ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਮੈਹਿਣਾ ਦੇ ਸਹਾਇਕ ਥਾਣੇਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪਾਰਟੀ ਸਮੇਤ ਪਿੰਡ ਡਾਲਾ ਨੇੜੇ ਗਸ਼ਤ ਦੌਰਾਨ ਗੁਪਤ ਸੂਚਨਾਂ ਦੇ ਅਧਾਰ ਤੇ ਕੁਲਵੰਤ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਪਿੰਡ ਲੰਢੇਕੇ ਅਤੇ ਇੱਕ ਅਣਪਛਾਤੇ ਵਿਅਕਤੀ ਪਾਸੋਂ ਇੱਕ ਬਲੈਰੋ ਕੈਂਪਰ 'ਚੋਂ 190 ਪੇਟੀਆਂ ਸ਼ਰਾਬ ਠੇਕਾ ਬਰਾਮਦ ਕੀਤੀ ਹੈ ਜਦ ਕਿ ਦੋਸ਼ੀ ਮੌਕਾ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਏ। ਇਸ ਸਬੰਧੀ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਅ/ਧ 61-1-14 ਐਕਸਾਈਜ ਐਕਟ ਤਹਿਤ ਥਾਣਾ ਮੈਹਿਣਾ ਵਿੱਚ ਮਾਮਲਾ ਦਰਜ ਕਰ ਲਿਆ ਹੈ।

ਇਸੇ ਤਰ੍ਹਾਂ ਆਬਕਾਰੀ ਵਿਭਾਗ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪਾਰਟੀ ਸਮੇਤ ਪਿੰਡ ਰਣੀਆਂ ਨੇੜੇ ਗਸ਼ਤ ਦੌਰਾਨ ਗੁਪਤ ਸੂਚਨਾਂ ਦੇ ਅਧਾਰ ਤੇ ਮਨਪ੍ਰਰੀਤ ਸਿੰਘ ਉਰਫ ਪ੍ਰਰੀਤ ਪੁੱਤਰ ਬਲਵਿੰਦਰ ਸਿੰਘ ਵਾਸੀ ਰਣੀਆਂ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 14 ਬੋਤਲਾਂ ਸ਼ਰਾਬ ਠੇਕਾ ਮਾਰਕਾ ਰੋਇਲ ਵਿਸਕੀ ਬਰਾਮਦ ਕੀਤੀ ਹੈ। ਜਦ ਕਿ ਉਸ ਦਾ ਸਾਥੀ ਹਰਮੀਤ ਸਿੰਘ ਉਰਫ ਰਵੀ ਪੁੱਤਰ ਬਲਵਿੰਦਰ ਸਿੰਘ ਵਾਸੀ ਰਣੀਆਂ ਮੌਕਾ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਿਆ। ਇਸ ਸਬੰਧੀ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਅ/ਧ 61-1-14 ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਸੇ ਤਰ੍ਹਾਂ ਆਬਕਾਰੀ ਵਿਭਾਗ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਬੁੱਧ ਸਿੰਘ ਨੇ ਦੱਸਿਆ ਕਿ ਉਨਾਂ ਪਿੰਡ ਬਿਲਾਸਪੁਰ ਨੇੜੇ ਗਸ਼ਤ ਦੌਰਾਨ ਗੁਪਤ ਸੂਚਨਾਂ ਦੇ ਅਧਾਰ ਤੇ ਲਖਵੀਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਬਿਲਾਸਪੁਰ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 15 ਲੀਟਰ ਲਾਹਣ ਬਰਾਮਦ ਕਰਕੇ ਉਸ ਖਿਲਾਫ ਅ/ਧ 61-1-14 ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਸੇ ਤਰ੍ਹਾਂ ਹੀ ਥਾਣਾ ਕੋਟ ਈਸੇ ਖਾਂ ਦੇ ਹੌਲਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨ ਪੁਲਿਸ ਪਾਰਟੀ ਸਮੇਤ ਪਿੰਡ ਚੀਮਾਂ ਨੇੜੇ ਗਸ਼ਤ ਦੌਰਾਨ ਗੁਪਤ ਸੂਚਨਾਂ ਦੇ ਅਧਾਰ ਤੇ ਬਲਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਚੀਮਾਂ ਪਾਸੋਂ 58 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਜਦ ਕਿ ਦੋਸ਼ੀ ਮੌਕਾ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਿਆ। ਇਸ ਸਬੰਧੀ ਪੁਲਿਸ ਵੱਲੋਂ ਦੋਸ਼ੀ ਖਿਲਾਫ ਅ/ਧ 61-1-14 ਐਕਸਾਈਜ ਐਕਟ ਤਹਿਤ ਥਾਣਾ ਕੋਟ ਈਸੇ ਖਾਂ ਵਿੱਚ ਮਾਮਲਾ ਦਰਜ ਕਰ ਲਿਆ ਹੈ।