Moga News : ਨਿਹਾਲ ਸਿੰਘ ਵਾਲਾ 'ਚ ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼; ਇਲਾਕੇ 'ਚ ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਪੁਲਿਸ
ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਵਿਖੇ ਪੱਤੋ ਰੋਡ ’ਤੇ ਇੱਕ ਨੌਜਵਾਨ ਦੀ ਲਾਸ਼ ਭੇਦਭਰੇ ਹਾਲਾਤਾਂ ਵਿੱਚ ਬਰਾਮਦ ਹੋਣ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
Publish Date: Fri, 31 Jul 2026 09:26 AM (IST)
Updated Date: Fri, 31 Jul 2026 09:27 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਵਿਖੇ ਪੱਤੋ ਰੋਡ ’ਤੇ ਇੱਕ ਨੌਜਵਾਨ ਦੀ ਲਾਸ਼ ਭੇਦਭਰੇ ਹਾਲਾਤਾਂ ਵਿੱਚ ਬਰਾਮਦ ਹੋਣ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਹਰਸਿਮਰਨ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਨਿਹਾਲ ਸਿੰਘ ਵਾਲਾ ਥੁਆ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਅਤੇ ਪੁਲਿਸ ਦੀ ਮੁਕੰਮਲ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।