- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਸਰਕਾਰ ਦੀ ਮਨਿਸਟਰੀ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਭਾਰਤ ਸਰਕਾਰ ਦੀ ਮਨਿਸਟਰੀ ਆਫ਼ ਯੂਥ ਅਫੇਅਰਜ਼ ਅਤੇ ਸਪੋਰਟਸ ਅਧੀਨ ਚੱਲ ਰਹੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਅਤੇ ਦਫ਼ਤਰ ਯੁਵਕ ਸੇਵਾਵਾਂ ਵਿਭਾਗ ਮੋਗਾ ਤੋਂ ਤਰਨਜੀਤ ਕੌਰ ਦੀ ਰਹਿਨੁਮਾਈ ਹੇਠ ਸਕੂਲ ਮੁਖੀ ਰਜਨੀ ਬਾਲਾ ਅਤੇ ਪ੍ਰੋਗਰਾਮ ਅਫ਼ਸਰ ਡਾ. ਦੀਪਕ ਸ਼ਰਮਾ ਦੀ ਯੋਗ ਅਗਵਾਈ ਹੇਠ ਸਟੇਟ ਪੱਧਰ ਦੇ ਲੱਗ ਰਹੇ ਹਾਈ ਕਿੰਗ ਅਤੇ ਟਰੈਕਿੰਗ ਕੈਂਪ ਟਿੱਬਾ ਟੱਪਰੀਆਂ ਰੋਪੜ ਵਿਖੇ ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਲੜਕੇ ਦੇ ਐੱਨਐੱਸਐੱਸ ਵਲੰਟੀਅਰਜ਼ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਪ੍ਰੋਗਰਾਮ ਅਫ਼ਸਰ ਡਾ. ਦੀਪਕ ਸ਼ਰਮਾ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਰੋਪੜ ਦੇ ਟਿੱਬਾ ਟੱਪਰੀਆਂ ਇਲਾਕੇ ਵਿਚ ਲਗਾਤਾਰ ਦੋ ਮਹੀਨੇ ਵੱਖ-ਵੱਖ ਗਰੁੱਪਾਂ ਰਾਹੀਂ ਐੱਨਐੱਸਐੱਸ ਵਲੰਟੀਅਰਜ਼ ਦੇ ਪੰਜ ਰੋਜ਼ਾ ਰਿਹਾਇਸ਼ੀ ਐਡਵੈਂਚਰਸ, ਹਾਈਕਿੰਗ ਅਤੇ ਟਰੈਕਿੰਗ ਕੈਂਪ ਲਗਾਏ ਜਾ ਰਹੇ ਹਨ, ਜਿੰਨ੍ਹਾਂ ਦਾ ਮਕਸਦ ਵਲੰਟੀਅਰਜ਼ ਨੂੰ ਵੱਖ-ਵੱਖ ਕਸਰਤਾਂ ਦੀ ਟ੍ਰੇਨਿੰਗ, ਪਹਾੜੀਆਂ ਵਿਚ ਪੈਦਲ ਚੱਲਣ ਦੀ ਟ੍ਰੇਨਿੰਗ, ਇਕ ਦੂਸਰੇ ਦੀ ਸਹਾਇਤਾ ਕਰਦੇ ਹੋਏ ਵੱਖ ਵੱਖ ਪ੍ਰਸਥਿਤੀਆਂ ਦਾ ਸਾਹਮਣਾ ਕਰਨਾ, ਨੇਚਰ ਵਾਕ ਅਤੇ ਵਾਇਲਡ ਲਾਈਫ਼ ਨੂੰ ਬਚਾਉਣ ਲਈ ਪ੍ਰੇਰਿਤ ਕਰਨਾ ਹੈ। ਯੁਵਕ ਸੇਵਾਵਾਂ ਵਿਭਾਗ ਮੋਗਾ ਤੋਂ ਤਰਨਜੀਤ ਕੌਰ , ਪ੍ਰੋਗਰਾਮ ਅਫ਼ਸਰ ਡਾ. ਦੀਪਕ ਸ਼ਰਮਾ, ਪ੍ਰੋਗਰਾਮ ਅਫ਼ਸਰ ਦਵਿੰਦਰ ਸਿੰਘ ਦੀ ਅਗਵਾਈ ਵਿਚ ਮੋਗਾ ਤੋਂ ਰੋਪੜ ਲਈ ਸਟੇਟ ਪੱਧਰੀ ਲੱਗ ਰਹੇ ਕੈਂਪ ਲਈ ਮੋਗਾ ਜ਼ਿਲ੍ਹੇ ਦੀ ਟੀਮ ਨੂੰ ਵੱਖ-ਵੱਖ ਗਰੁੱਪਾਂ ਰਾਹੀਂ ਰਵਾਨਾ ਕੀਤਾ ਜਾ ਰਿਹਾ ਹੈ। ਇਸ ਮੌਕੇ ਮੋਗਾ ਜ਼ਿਲ੍ਹੇ ਦੇ ਡੀਈਓ ਅਸ਼ੀਸ਼ ਕੁਮਾਰ ਸ਼ਰਮਾ ਅਤੇ ਡਿਪਟੀ ਡੀਈਓ ਗੁਰਦਿਆਲ ਸਿੰਘ ਮਠਾੜੂ ਨੇ ਐੱਨਐੱਸਐੱਸ ਵਲੰਟੀਅਰਜ਼ ਨੂੰ ਸ਼ੁਭਕਾਮਨਾਵਾਂ ਦੇਣ ਦੇ ਨਾਲ ਨਾਲ ਮੋਗਾ ਜ਼ਿਲ੍ਹੇ ਵਿਚ ਚੱਲ ਰਹੀਆਂ ਐੱਨਐੱਸਐੱਸ ਯੂਨਿਟਾਂ ਦੇ ਹੋਰਨਾਂ ਵਲੰਟੀਅਰਜ਼ ਨੂੰ ਵੀ ਇਨ੍ਹਾਂ ਐਡਵੈਂਚਰਸ ਹਾਈਕਿੰਗ ਅਤੇ ਟਰੈਕਿੰਗ ਕੈਂਪ ਵਿਚ ਮੋਗਾ ਜ਼ਿਲ੍ਹੇ ਦੀ ਭਰਮੀ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ।