- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਨਿਸਟਰੀ ਆਫ ਯੂਥ ਅਫੇਅਰਸ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮਿਨਿਸਟਰੀ ਆਫ ਯੂਥ ਅਫੇਅਰਸ ਅਤੇ ਸਪੋਰਟਸ ਦੇ ਅਧੀਨ ਚੱਲ ਰਹੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਈਓ ਸੈ ਸਿ ਆਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਡੀਈਓ ਗੁਰਦਿਆਲ ਸਿੰਘ ਮਠਾੜੂ ਦੀ ਰਹੇਨੁਮਾਈ ਹੇਠ ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਲੜਕੇ ਵਿਖੇ ਸਕੂਲ ਮੁਖੀ ਰਜਨੀ ਬਾਲਾ ਅਤੇ ਪ੍ਰੋਗਰਾਮ ਅਫ਼ਸਰ ਸਟੇਟ ਐਵਾਰਡੀ ਡਾ. ਦੀਪਕ ਸ਼ਰਮਾ ਫਿਜ਼ਿਕਸ ਲੈਕਚਰਾਰ ਦੀ ਯੋਗ ਅਗਵਾਈ ਹੇਠ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ। ਡਾ ਦੀਪਕ ਸ਼ਰਮਾ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਮਾਜਿਕ ਸੇਵਾ ਦੇ ਕਾਰਜਾਂ ਲਈ ਨੈਸ਼ਨਲ ਸਰਵਿਸ ਸਕੀਮ ਦਾ ਸੰਗਠਨ ਕੀਤਾ ਗਿਆ ਅਤੇ ਦੇਸ਼ ਵਿਚ ਪਹਿਲੀ ਵਾਰ 24 ਸਤੰਬਰ 1969 ਨੂੰ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਜਾਣ ਲੱਗਿਆ ਜਿਸ ਦਾ ਮਕਸਦ ਐੱਨਐੱਸਐੱਸ ਵਲੰਟੀਅਰਜ ਨੂੰ ਐੱਨਐੱਸਐੱਸ ਦੇ ਖੁਦ ਤੋਂ ਪਹਿਲਾਂ ਤੁਸੀਂ ਦੇ ਲੋਗੋ ਨੂੰ ਮੁੱਖ ਰੱਖਦੇ ਹੋਏ ਆਪਸੀ ਤਾਲਮੇਲ ਨਾਲ ਅਨੁਸ਼ਾਸਨ ਦੀ ਪਾਲਣਾ ਕਰਦੇ ਹੋਏ ਦੇਸ਼ ਅਤੇ ਸਮਾਜ ਦੀ ਖਾਤਰ ਕੀਤੇ ਜਾਣ ਵਾਲੇ ਕੰਮਾਂ ਲਈ ਪ੍ਰੇਰਿਤ ਕਰਦਾ ਹੈ। ਕੌਮੀ ਸੇਵਾ ਯੋਜਨਾ ਦਿਵਸ ਦੇ ਮਕਸਦ ਨੂੰ ਮੁੱਖ ਰੱਖਦੇ ਹੋਏ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਪਿਛਲੇ ਦਿਨੀਂ ਐੱਨਐੱਸਐੱਸ ਵਲੰਟੀਅਰਜ਼ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਅਤੇ ਸਕੂਲ ਪੱਧਰੀ ਖੇਡਾਂ ਵਿਚ ਡਰੋਲੀ ਭਾਈ ਸਕੂਲ ਲਈ 15 ਮੈਡਲ ਝੋਲ਼ੀ ਪਾਏ ਗਏ। ਇਸ ਮੌਕੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਮੁਖੀ ਰਜਨੀ ਬਾਲਾ ਵੱਲੋਂ ਪ੍ਰੋਗਰਾਮ ਅਫ਼ਸਰ ਡਾ. ਦੀਪਕ ਸ਼ਰਮਾ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇ ਨਾਲ ਨਾਲ ਚੰਗੇ ਨਾਗਰਿਕ ਬਣ ਕੇ, ਨਰੋਈ ਸਿਹਤ ਲਈ ਖੇਡਾਂ ਵਿਚ ਭਾਗ ਲੈਣ ਲਈ ਅਤੇ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਰਜਨੀ ਬਾਲਾ, ਮਨਪ੍ਰੀਤ ਕੌਰ, ਡਾ. ਦੀਪਕ ਸ਼ਰਮਾ, ਸੁਖਵਿੰਦਰ ਸਿੰਘ,ਸੋਨੂ ਸਿੰਗਲ ,ਪਰਮਜੀਤ ਕੌਰ ,ਅੰਜੂ ਬਾਲਾ, ਪਰਮਿੰਦਰ ਕੌਰ, ਪਲਵੀ ,ਪਰਵਿੰਦਰ ਕੌਰ, ਮਮਤਾ ਕਟਾਰੀਆ, ਮਨਦੀਪ ਕੌਰ, ਕੁਲਜੀਤ ਕੌਰ, ਚਮਕੌਰ ਸਿੰਘ ਅਤੇ ਜਗਸੀਰ ਸਿੰਘ ਹਾਜ਼ਰ ਸਨ।