ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ
Publish Date: Mon, 09 Mar 2026 04:09 PM (IST)
Updated Date: Tue, 10 Mar 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਿਟੀ ਮੋਗਾ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ. ਜਸਵੀਰ ਸਿੰਘ ਸਹਿਗਲ ਬਲਾਕ ਪ੍ਰਧਾਨ ਡਾ. ਦਰਸ਼ਨ ਲਾਲ ਮੋਗਾ ਦੀ ਅਗਵਾਈ ਹੇਠ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਅਤੇ ਸਮੂਹ ਸੂਬਾ ਕਮੇਟੀ ਦੀ ਦਿਸ਼ਾ ਨਿਰਦੇਸ਼ ਅਨੁਸਾਰ ਹਲਕਾ ਮੋਗਾ ਦੇ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੂੰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਦੇ ਸਬੰਧ ਵਿਚ ਸਮੂਹ ਮੈਡੀਕਲ ਪ੍ਰੈਕਟੀਸ਼ਨਰਜ਼ ਸਾਥੀਆਂ ਸਮੇਤ ਹਲਕਾ ਵਿਧਾਇਕ ਨੂੰ ਮਿਲੇ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ। ਐਸੋਸੀਏਸ਼ਨ ਦੇ ਆਗੂਆਂ ਨੇ ਮੰਗ ਪੱਤਰ ਦਿੰਦਿਆਂ ਕਿਹਾ ਕਿ ਜੋ ਪੰਜਾਬ ਸਰਕਾਰ ਦਾ ਵਿਧਾਨ ਸਭਾ ਵਿਚ ਸੈਸ਼ਨ ਚੱਲ ਰਿਹਾ ਹੈ ਉਸ ਵਿਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਗੇ ਰੱਖੀਆਂ ਜਾਣ ਅਤੇ ਪੂਰੀਆਂ ਕਰਨ ਦੀ ਸਿਫਾਰਸ਼ ਕੀਤੀ ਜਾਵੇ। ਡਾ. ਜਸਵੀਰ ਸਿੰਘ ਸਹਿਗਲ ਨੇ ਦੱਸਿਆ ਕਿ ਚੋਣਾਂ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਅਤੇ ਸਮੂਹ ਸੂਬਾ ਕਮੇਟੀ ਦੀ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਗਈ ਸੀ ਜਿਸ ਵਿਚ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ ’ਤੇ ਆਪ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸੂਬਾ ਕਮੇਟੀ ਮੈਂਬਰ ਡਾ ਸਵਰਨ ਸਿੰਘ, ਜ਼ਿਲ੍ਹਾ ਸਹਾਇਕ ਕੈਸ਼ੀਅਰ ਡਾ ਕ੍ਰਿਸ਼ਨ ਮੋਰੀਆਂ, ਬਲਾਕ ਜਰਨਲ ਸਕੱਤਰ ਡਾ. ਸੱਤਪਾਲ ਮੋਰੀਆ, ਸੀਨੀਅਰ ਮੀਤ ਪ੍ਰਧਾਨ ਡਾ. ਬਲਜੀਤ ਸਿੰਘ, ਪ੍ਰਚਾਰ ਸਕੱਤਰ ਡਾ. ਗੁਰਪ੍ਰੀਤ ਸਿੰਘ, ਪ੍ਰੈੱਸ ਸਕੱਤਰ ਡਾ. ਜਗਸੀਰ ਸਿੰਘ ਸਿੰਘਾਂ ਵਾਲਾ, ਡਾ. ਯਸਵਿੰਦਰ ਬਜਾਜ, ਡਾ. ਦਿਲਬਾਗ ਸਿੰਘ, ਡਾ ਅਮਨਪ੍ਰੀਤ ਸਿੰਘ, ਸਹਾਇਕ ਜਰਨਲ ਸਕੱਤਰ ਡਾ. ਨਰਿੰਦਰ ਸਿੰਘ, ਡਾ. ਪਵਨ ਗਾਬਾ ਅਤੇ ਡਾ. ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।