- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਦੇ ਸਿਵਲ ਲਾਈਨ ਸਥਿਤ

ਸਵਰਨ ਗੁਲਾਟੀ ਪੰਜਾਬੀ ਜਾਗਰਣ ਮੋਗਾ : ਮੋਗਾ ਦੇ ਸਿਵਲ ਲਾਈਨ ਸਥਿਤ ਯੋਗੀਰਾਜ ਬ੍ਰਹਮਚਾਰੀ ਕੁਟੀਆ ਵਿਖੇ ਦੁਆਦਸ਼ੀ ਦੇ ਪਾਵਨ ਮੌਕੇ ਸ੍ਰੀ ਸ਼ਿਆਮ ਪਰਿਵਾਰ ਵੱਲੋਂ ਖਾਟੂ ਵਾਲੇ ਸ਼੍ਰੀ ਸ਼ਿਆਮ ਪ੍ਰਭੂ ਦਾ ਭव्य ਸੰਕੀਰਤਨ ਕਰਵਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਿਆਮ ਪ੍ਰੇਮੀਆਂ ਨੇ ਪਹੁੰਚ ਕੇ ਬਾਬਾ ਸ਼ਿਆਮ ਦੇ ਦਰਬਾਰ ਵਿੱਚ ਸੀਸ ਨਿਵਾਇਆ ਅਤੇ ਭਜਨਾਂ ਦਾ ਆਨੰਦ ਮਾਣਦਿਆਂ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਪੰਡਿਤ ਹਰਿਓਮ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਸ਼ਿਆਮ ਪਰਿਵਾਰ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਬਾਬਾ ਸ਼ਿਆਮ ਦੇ ਦਰਬਾਰ ਵਿਚ ਵਿਧੀਵਤ ਜੋਤੀ ਪ੍ਰਚੰਡ ਕਰਕੇ ਕੀਤੀ ਗਈ। ਇਸ ਉਪਰੰਤ ਅਨਮੋਲ ਜਾਗਰਣ ਪਾਰਟੀ ਦੇ ਭਜਨ ਗਾਇਕ ਧਰਮਿੰਦਰ ਸ਼ਰਮਾ ਅਤੇ ਅਨਮੋਲ ਸ਼ਰਮਾ ਨੇ ਗਣਪਤੀ ਆਰਾਧਨਾ ਅਤੇ ਸ਼੍ਰੀ ਸ਼ਿਆਮ ਸਤੁਤੀ ਦਾ ਗੁਣਗਾਨ ਕਰਕੇ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ। ਭਜਨ ਗਾਇਕ ਧਰਮਿੰਦਰ ਸ਼ਰਮਾ ਅਤੇ ਰਾਮ ਚੰਦਰ ਸ਼ਰਮਾ ਨੇ ‘ਸ਼ਿਆਮ ਦੇਣ ਵਾਲੇ ਹਨ, ਅਸੀਂ ਲੈਣ ਵਾਲੇ ਹਾਂ’, ‘ਮੇਰਾ ਸ਼ਿਆਮ ਬੜਾ ਰੰਗੀਲਾ’, ‘ਮਸਤੀ ਬਰਸੇਗੀ ਕੀਰਤਨ ਮੇਂ’ ਅਤੇ ‘ਲੈਣ ਆਜਾ ਖਾਟੂ ਵਾਲੇ ਰਿੰਗਸ ਕੇ ਮੋੜ ਪਰ’ ਸਮੇਤ ਕਈ ਮਧੁਰ ਅਤੇ ਭਗਤੀ ਭਰਪੂਰ ਭਜਨ ਪੇਸ਼ ਕੀਤੇ। ਭਜਨਾਂ ਦੌਰਾਨ ਸ਼ਿਆਮ ਪ੍ਰੇਮੀ ਭਗਤੀ ਦੇ ਰੰਗ ਵਿੱਚ ਰੰਗੇ ਨਜ਼ਰ ਆਏ। ਸੰਕੀਰਤਨ ਦੀ ਸਮਾਪਤੀ ਉਪਰੰਤ ਸ੍ਰੀ ਸ਼ਿਆਮ ਪਰਿਵਾਰ ਵੱਲੋਂ ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਨੂੰ ਬਾਬਾ ਸ਼ਿਆਮ ਦਾ ਸਰੂਪ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੁਟੀਆ ਦੇ ਮੁੱਖ ਸੇਵਾਦਾਰ ਰਾਮਚੰਦਰ ਸ਼ਰਮਾ, ਰਾਜਿੰਦਰ ਮਿੱਡਾ, ਬਲਜੀਤ ਬੱਗੀ, ਸੁਨੀਲ ਸ਼ਰਮਾ, ਰਘੁਵੀਰ ਸ਼ਰਮਾ, ਰਮਨ ਸੂਦ, ਰਾਜੂ ਨਾਰੰਗ, ਅਕਸ਼ੈ ਗੁਲਾਟੀ, ਅਮਿਤ, ਲੱਕੀ, ਪ੍ਰੀਤਮ ਅਰੋੜਾ, ਪ੍ਰਿੰਸ ਅਰੋੜਾ, ਅਵਿਨਾਸ਼ ਗੁਪਤਾ, ਸੋਨੂੰ ਕੁਮਾਰ, ਮਨਜੀਤ ਛਾਬੜਾ, ਸੁਸ਼ੀਲ ਮਿੱਡਾ, ਰਾਮ ਚੰਦਰ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਸ਼ਿਆਮ ਪ੍ਰੇਮੀ ਹਾਜ਼ਰ ਸਨ।