ਡੀਸੀ ਮੋਗਾ ਸਾਗਰ ਸੇਤੀਆ ਨੇ ਲਹਿਰਾਇਆ ਤਿਰੰਗਾ, ਦੇਸ਼ ਦੀ ਤਰੱਕੀ ’ਚ ਯੋਗਦਾਨ ਪਾਉਣ ਲਈ ਕੀਤਾ ਪ੍ਰੇਰਿਤ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਡੀਸੀ ਮੋਗਾ ਸਾਗਰ ਸੇਤੀਆ ਨੇ ਕਿਹਾ ਹੈ ਕਿ ਲੱਖਾਂ ਲੋਕਾਂ ਵੱਲੋਂ ਕੁਰਬਾਨੀਆਂ ਦੇ ਕੇ ਪ੍ਰਾਪਤ ਕੀਤੀ ਗਈ ਆਜ਼ਾਦੀ ਦਾ ਨਿੱਘ ਮਾਣਦਿਆਂ ਸਾਨੂੰ ਸਭ ਨੂੰ ਦੇਸ਼ ਦੀ ਤਰੱਕੀ, ਭਾਈਚਾਰਕ ਸਾਂਝ ਤੇ ਮਨੁੱਖਤਾ ਦੀ ਭਲਾਈ ਲਈ ਸਮਰਪਣ ਭਾਵਨਾ ਨਾਲ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ। ਦੇਸ਼ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਮੌਕੇ ਦਾਣਾ ਮੰਡੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਡੀਸੀ ਸਾਗਰ ਸੇਤੀਆ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸਮੂਹ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਡੀਸੀ ਮੋਗਾ ਸਾਗਰ ਸੇਤੀਆ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਅਣਗਿਣਤ ਆਜ਼ਾਦੀ ਘੁਲਾਟੀਆਂ, ਗਦਰੀ ਬਾਬਿਆਂ ਅਤੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਸਮੇਤ ਅਨੇਕਾਂ ਮਹਾਨ ਸੂਰਮਿਆਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਆਜ਼ਾਦ ਮੁਲਕ ਦੇ ਵਾਸੀ ਹਾਂ। ਡੀਸੀ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਦਾ ਆਜ਼ਾਦੀ ਸੰਗਰਾਮ ਵਿਚ ਵੀ ਅਹਿਮ ਯੋਗਦਾਨ ਰਿਹਾ ਹੈ। ਲਾਲਾ ਲਾਜਪਤ ਰਾਏ ਅਤੇ ਹੋਰ ਆਜ਼ਾਦੀ ਪਰਵਾਨਿਆਂ ਤੋਂ ਇਲਾਵਾ ਗਦਰ ਲਹਿਰ ਨਾਲ ਜੁੜੀਆਂ ਗਤੀਵਿਧੀਆਂ ਦਾ ਕੇਂਦਰ ਢੁੱਡੀਕੇ ਵਰਗੇ ਪਿੰਡ ਰਹੇ ਹਨ। ਸਾਗਰ ਸੇਤੀਆ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮੋਗਾ ਅਤੇ ਧਰਮਕੋਟ ਵਿਖੇ ਰਾਜ ਪੱਧਰੀ ਸਮਾਗਮਾਂ ਦੌਰਾਨ 75 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਚੜਿੱਕ ਅਤੇ ਭਲੂਰ ਵਿਖੇ ਲੋਕ ਮਿਲਣੀਆਂ ਦੌਰਾਨ ਵੀ ਪਿੰਡਾਂ ਦੇ ਵਿਕਾਸ ਲਈ ਵੱਡੀਆਂ ਗਰਾਂਟਾਂ ਦਿੱਤੀਆਂ ਗਈਆਂ ਹਨ। ਜ਼ਿਲ੍ਹੇ ਵਿਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕ ਅਰਪਿਤ ਕੀਤੇ ਗਏ ਹਨ। ਮੋਗਾ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਜਦਕਿ ਅਜੀਤਵਾਲ ਅਤੇ ਸਮਾਲਸਰ ਵਿਖੇ ਨਵੇਂ ਪ੍ਰਬੰਧਕੀ ਕੰਪਲੈਕਸ ਬਣਾਏ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ। ਉਹ ਪੰਜਾਬ ਅਤੇ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਵੀ ਸਰਗਰਮ ਭੂਮਿਕਾ ਨਿਭਾਉਣ। ਆਜ਼ਾਦੀ ਦਿਵਸ ਮੌਕੇ ਵੱਖ ਵੱਖ ਸ਼ਖ਼ਸੀਅਤਾਂ ਦਾ ਸਨਮਾਨ ਡੀਸੀ ਮੋਗਾ ਸਾਗਰ ਸੇਤੀਆ ਵੱਲੋਂ ਵੱਖ ਵੱਖ ਖੇਤਰਾਂ ਵਿਚ ਵਿਸ਼ੇਸ਼ ਉਪਲੱਬਧੀਆਂ ਹਾਸਿਲ ਕਰਨ ਵਾਲੀਆਂ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਨ੍ਹਾਂ ਵਿਚ ਐੱਸਡੀਐੱਮ ਮੋਗਾ ਸਤਵਿੰਦਰਪਾਲ ਰਣੀਕੇ, ਅਮਨਦੀਪ ਸਿੰਘ ਆਦੀਵਾਲ ਉਪ ਜਿਲ੍ਹਾ ਅਟਾਰਨੀ ਮੋਗਾ, ਵਿਸ਼ਾਲ ਕੁਮਾਰ ਆਰਥੋ ਪੈਡਿਕ, ਬਰਜਿੰਦਰ ਸਿੰਘ ਬੱਗਾ ਚੋਣ ਤਹਿਸੀਲਦਾਰ, ਪਵਨ ਕੁਮਾਰ ਸੁਪਰਡੈਂਟ, ਸੁਮਿੰਦਰ ਸਿੰਘ ਸਹਾਇਕ ਰਿਜਨਲ ਟਰਾਂਸਪੋਰਟ ਅਫਸਰ, ਹਰਪ੍ਰੀਤ ਕੌਰ ਪੀਏ, ਨਵਪ੍ਰੀਤ ਕੌਰ ਜੂਨੀਅਰ ਸਹਾਇਕ, ਅੰਕਿਤ ਕਾਂਸਲ ਜੂਨੀਅਰ ਨਿੱਜੀ ਸਹਾਇਕ, ਗੁਰਭੇਜ ਸਿੰਘ ਬਰਾੜ ਨਿੱਜੀ ਸਹਾਇਕ, ਸੇਵਕ ਸਿੰਘ ਪੀਐੱਸਓ, ਗੁਰਗੀਤ ਸਿੰਘ ਏਬੀਐੱਫ, ਜਸ਼ਪ੍ਰੀਤ ਕੌਰ ਏਡੀਓ, ਪ੍ਰਿੰਸੀਪਲ ਸਤਪਾਲ ਸਿੰਘ ਮੋਗਾ, ਪ੍ਰਿਸੀਪਲ ਡਾ ਮਨਜੀਤ ਕੌਰ, ਸੁਰਿੰਦਰ ਕੌਰ ਜਾਫਰਵਾਲਾ, ਗੁਰਪ੍ਰੀਤ ਕੌਰ, ਬਲਵੰਤ ਸਿੰਘ, ਸੁਖਵੀਰ ਕੌਰ, ਕਰਮਜੀਤ ਸਿੰਘ, ਸੁਖਜੀਤ ਸਿੰਘ, ਰੁਪਿੰਦਰ ਸਿੰਘ, ਭਾਵਨਾ ਸ਼ਰਮਾ, ਜਸਵੀਰ ਸਿੰਘ, ਰਜਿੰਦਰ ਪਾਲ ਸਿੰਘ, ਗੌਰਵ ਚਾਵਲਾ, ਸੰਜੀਵਨ ਕੁਮਾਰ, ਪਾਲ ਸਿੰਘ, ਇੰਸਪੈਕਟਰ ਵਰੁਨ ਕੁਮਾਰ, ਇੰਸਪੈਕਟਰ ਜਤਿੰਦਰ ਸਿੰਘ, ਸਤਿੰਦਰ ਸਿੰਘ, ਲਵਪ੍ਰੀਤ ਸਿੰਘ, ਰੁਪਿੰਦਰ ਜੀਤ ਸਿੰਘ, ਦਿਲਬਾਗ ਸਿੰਘ, ਰਾਜਬੀਰ ਸਿੰਘ, ਦਵਿੰਦਰ ਕੁਮਾਰ, ਦਵਿੰਦਰ ਸਿੰਘ, ਗੁਰਮੇਲ ਸਿੰਘ, ਸੁਨੀਤਾ ਰਾਣੀ, ਰਾਜ ਸਿੰਘ ਸੁਖਮੰਦਰ ਸਿੰਘ, ਕੁਲਦੀਪ ਸਿੰਘ, ਅਮਨਦੀਪ ਕੌਰ, ਗੁਰਚਰਨ ਸਿੰਘ, ਗਗਨਦੀਪ ਸਿੰਘ ਸ਼ਾਮਿਲ ਹਨ। ਇਸ ਤੋਂ ਇਲਾਵਾ ਅਨੁਜ ਗੁਪਤਾ, ਡਾ. ਸ਼ੁਰੇਸ ਸਿੰਗਲਾ, ਡਾ. ਮਨਦੀਪ ਸਿੰਘ, ਡਾ. ਸਰਬਜੀਤ ਕੌਰ, ਰਕੇਸ਼ ਕੁਮਾਰ, ਨਵੀਨ ਕੁਮਾਰ ਸਿੰਗਲਾ, ਦਿਨੇਸ਼ ਗੁਪਤਾ, ਗੁਰਪ੍ਰੀਤ ਸਿੰਘ ਆਦਿ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ।