ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਦਿੱਤੀ ਵਧਾਈ
ਭਗਵਾਨ ਮਹਾ ਰਿਸ਼ੀ ਵਾਲਮੀਕਿ
Publish Date: Mon, 26 Oct 2026 03:56 PM (IST)
Updated Date: Mon, 26 Oct 2026 03:58 PM (IST)
ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ: ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਰਮਾਇਣ ਦੇ ਭੋਗ ਪਾਏ ਗਏ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਮੰਦਰ ਵਿਖੇ ਹਾਜ਼ਰੀ ਭਰ ਕੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮਾਗਮ ਵਿਚ ਸ਼ਾਮਲ ਸੰਗਤਾਂ ਨੂੰ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤਰਨਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਭਰਾ ਜਗਜਿੰਦਰ ਸਿੰਘ ਬੁੱਕਣ ਵਾਲਾ, ਬਲਵੀਰ ਸਿੰਘ ਅਤੇ ਦਰਸ਼ਨ ਸਿੰਘ ਸਮੇਤ ਹੋਰ ਸਾਥੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਵਾਲਮੀਕਿ ਸਭਾ ਦੇ ਚੇਅਰਮੈਨ ਰਘੁਬੀਰ ਅਨਾਰਿਆ, ਪ੍ਰਧਾਨ ਅਰੁਣ ਬੋਹਤਾ, ਸਕੱਤਰ ਰਾਜ ਕੁਮਾਰ ਗੋਲੂ, ਕੈਸ਼ੀਅਰ ਅਰਜੁਨ ਕੁਮਾਰ, ਸੇਵਕ ਰਾਮ ਫੌਜੀ, ਵਿੱਕੀ ਬੋਹਤਾ, ਸੁਖਪਾਲ ਸੌਂਦਾ ਅਤੇ ਰਾਜੂ ਸਹੋਤਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਪਵਿੱਤਰ ਮੌਕੇ ਸੰਗਤਾਂ ਨੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਨੂੰ ਨਮਨ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਯਾਦ ਕੀਤਾ। ਸਮਾਗਮ ਦੌਰਾਨ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ।