ਲਖਵੀਰ ਸਿੰਘ, ਮੋਗਾ : ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ੀਲੇ ਪਦਾਰਥਾਂ ਦਾ ਧੰਦਾਂ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਨਾਰਕੋਟਿਕ ਸੈਲ ਮੋਗਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 1 ਕੁਇੰਟਲ 80 ਕਿਲੋਗ੍ਾਮ ਚੂਰਾ ਪੋਸਤ ਸਮੇਤ ਟਰੱਕ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਐਂਟੀ ਨਾਰਕੋਟਿਕ ਡਰੱਗ ਸੈਲ ਮੋਗਾ ਦੇ ਇੰਚਾਰਜ ਐਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪਾਰਟੀ ਸਮੇਤ ਕੋਟਕਪੂਰਾ ਬਾਈਪਾਸ 'ਤੇ ਗਸ਼ਤ ਦੌਰਾਨ ਇੱਕ ਟਰੱਕ ਸਵਾਰ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਟਰੱਕ ਦੀ ਤਲਾਸ਼ੀ ਦੌਰਾਨ ਟਰੱਕ ਵਿੱਚੋਂ ਛੇ ਬੋਰੇ ਵਜਨ 1 ਕੁਇੰਟਲ 80 ਕਿਲੋਗ੍ਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਜਿਸ ਤੇ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਟਰੱਕ ਸਮੇਤ ਹਿਰਾਸਤ ਵਿੱਚ ਲੈ ਲਿਆ। ਕਾਬੂ ਕੀਤੇ ਵਿਅਕਤੀ ਨੇ ਪੁਲਿਸ ਨੂੰ ਆਪਣੀ ਪਹਿਚਾਣ ਗੁਰਤੇਜ ਸਿੰਘ ਉਰਫ ਸੈਣਾ ਵਾਸੀ ਪਿੰਡ ਸਿੰਘਾਂ ਵਾਲਾ ਵਜੋਂ ਦੱਸੀ ਹੈ। ਇਸ ਸਬੰਧੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਗੁਰਤੇਜ ਸਿੰਘ ਉਰਫ ਸੈਣਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।