ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ 3 ਬੋਰੀਆਂ ਚੂਰਾ ਪੋਸਤ 54 ਕਿੱਲੋ ਬਰਾਮਦ ਕੀਤਾ ਹੈ। ਜਦਕਿ ਇਸ ਮਾਮਲੇ ਵਿਚ ਪੁਲਿਸ ਨੇ ਚੂਰਾ ਪੋਸਤ ਵੇਚਣ ਵਾਲੇ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ, ਉਸ ਦੀ ਗਿ੍ਫ਼ਤਾਰੀ ਹੋਣੀ ਬਾਕੀ ਹੈ। ਥਾਣਾ ਕੋਟ ਈਸੇ ਖਾਂ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖਬਰ ਦੀ ਸੂਚਨਾ 'ਤੇ ਪਿੰਡ ਜਸਪੁਰ ਗਹਿਲੀਵਾਲਾ ਵਿਖੇ ਹੀਰਾ ਸਿੰਘ ਉਰਫ ਬੱਗਾ ਵਾਸੀ ਜਸਪੁਰ ਗਹਿਲੀਵਾਲਾ ਜ਼ਿਲ੍ਹਾ ਮੋਗਾ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ ਤਿੰਨ ਬੋਰੀਆਂ ਚੂਰਾ ਪੋਸਤ ਵਜਨ 54 ਕਿਲੋਂ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਚੂਰਾ ਪੋਸਤ ਨੂੰ ਕਬਜ਼ੇ ਵਿਚ ਲੈ ਕੇ ਕਾਬੂ ਕੀਤੇ ਵਿਅਕਤੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਉਸ ਨੇ ਚੂਰਾ ਪੋਸਤ ਹਰਦੀਪ ਸਿੰਘ ਉਰਫ ਦੀਪ ਵਾਸੀ ਪਿੰਡ ਦੌਲੇਵਾਲਾ ਤੋਂ ਖਰੀਦਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਦਕਿ ਹਰਦੀਪ ਸਿੰਘ ਪੁਲਿਸ ਦੇ ਹੱਥ ਨਹੀਂ ਆਇਆ।