v> ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ : ਮੋਗਾ 'ਚ ਇਕ ਹੋਰ ਕੋਰੋਨਾ ਕੇਸ ਪਾਜ਼ੇਟਿਵ ਆਉਣ ਨਾਲ ਕੋਰੋਨਾ ਮਰੀਜਾਂ ਦੀ ਗਿਣਤੀ 63 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਆਦੇਸ਼ ਕੰਗ ਨੇ ਦੱਸਿਆ ਕਿ ਡਰੋਲੀ ਭਾਈ ਪਿੰਡ ਦੇ ਇਕ ਨੌਜਵਾਨ ਦਾ ਕਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਦੱਸਿਆ ਇਹ ਨੌਜਵਾਨ ਚੇਨਈ ਤੋਂ ਵਾਪਸ ਆਇਆ ਸੀ, ਜਿਸ ਦੀ ਕੋਰੋਨਾ ਬਿਮਾਰੀ ਦਾ ਟੈਸਟ 29 ਮਈ ਨੂੰ ਸਵੇਰੇ ਲਿਆ ਗਿਆ ਸੀ। ਜਿਸ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਆਦੇਸ਼ ਕੰਗ ਨੇ ਦੱਸਿਆ ਕਿ ਉਸ ਨੌਜਵਾਨ ਨੂੰ ਬਾਘਾਪੁਰਾਣਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਰੱਖਿਆ ਗਿਆ ਹੈ।

Posted By: Amita Verma