ਪੱਤਰ ਪੇ੍ਰਰਕ, ਮੋਗਾ : ਜ਼ਿਲ੍ਹੇ ਦੇ ਪਿੰਡ ਮੌਜਗੜ 'ਚ ਦੋ ਮੋਟਰਸਾਈਕਲਾਂ ਦੀ ਆਹਮਣੇ ਸਾਹਮਣੇ ਟੱਕਰ ਨਾਲ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਵੱਲੋਂ ਟੱਕਰ ਮਾਰਨ ਵਾਲੇ ਮੋਟਰਸਾਈਕਲ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮੱਖਣ ਸਿੰਘ ਵਾਸੀ ਸ਼ੇਰਪੁਰ ਤਾਇਬਾਂ ਨੇ ਪੁਲਿਸ ਨੰੂ ਦਰਜ ਕਰਵਾਏ ਬਿਆਨ ਵਿੱਚ ਕਿਹਾ ਕਿ ਉਹ ਅਤੇ ਉਸ ਦਾ ਭਤੀਜਾ ਜਗਮੀਤ ਸਿੰਘ ਮੋਟਰਸਾਈਕਲ ਤੇ ਸਵਾਰ ਹੋਕੇ ਸ਼ੇਰਪੁਰ ਤਾਇਬਾਂ ਤੋਂ ਪਿੰਡ ਕੈਲਾ ਨੰੂ ਜਾ ਰਹੇ ਸੀ ਤਾਂ ਜਦ ਉਹ ਪਿੰਡ ਮੌਜਗੜ ਨਜਦੀਕ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਮੋਟਰਸਾਈਕਲ ਸਵਾਰ ਤੇ ਮੋਟਰਸਾਈਕਲ ਨੂੰ ਤੇਜ ਰਫਤਾਰ ਤੇ ਲਾਪਰਵਾਹੀ ਨਾਲ ਚਲਾਉਦਿਆਂ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਸ ਦਾ ਭਤੀਜਾ ਜਗਮੀਤ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸ ਨੰੂ ਇਲਾਜ ਵਾਸਤੇ ਐਚ.ਐਮ.ਸੀ. ਹਸਪਤਾਲ ਮੋਗਾ ਦਾਖਲ ਕਰਾਇਆ ਗਿਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਵੱਲੋਂ ਟੱਕਰ ਮਾਰਨ ਵਾਲੇ ਮੋਟਰਸਾਈਕਲ ਚਾਲਕ ਸੁਖਦੇਵ ਸਿੰਘ ਵਾਸੀ ਬਾਕਰਵਾਲਾ ਖਿਲਾਫ ਥਾਣਾ ਧਰਮਕੋਟ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।