
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਹਿਰ ਦੀ ਜਲੰਧਰ ਕਾਲੋਨੀ ਸਥਿਤ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਜਲੰਧਰ ਕਾਲੋਨੀ ਸਥਿਤ ਸ਼ਿਆਮ ਮੰਦਰ ਵਿਚ ਸੰਸਥਾਪਕ ਕਮਲ ਸ਼ਰਮਾ ਦੀ ਅਗਵਾਈ ਹੇਠ ਪੁੱਤਰਦਾ ਇਕਾਦਸ਼ੀ ਦੇ ਪਾਵਨ ਮੌਕੇ ਸ਼ਿਆਮ ਸੇਵਾ ਸੁਸਾਇਟੀ ਵੱਲੋਂ ਇਕ ਸ਼ਾਮ ਖਾਟੂ ਵਾਲੇ ਜੀ ਦੇ ਨਾਮ ਅਰਦਾਸ ਤਾੜੀ ਸੰਕੀਰਤਨ ਕਰਵਾਇਆ ਗਿਆ। ਇਸ ਮੌਕੇ ਸੱਦੇ ਗਏ ਭਜਨ ਗਾਇਕਾਂ ਨੇ ਸ਼ਿਆਮ ਮਹਿਮਾ ਦਾ ਅਜਿਹਾ ਭਗਤੀ ਰਸ ਬਿਖੇਰਿਆ ਕਿ ਪੂਰਾ ਮੰਦਰ ਪਰਿਸਰ ਜੈ ਸ਼੍ਰੀ ਸ਼ਿਆਮ, ਜੈ ਸ਼੍ਰੀ ਸ਼ਿਆਮ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਸੰਕੀਰਤਨ ਦੀ ਸ਼ੁਰੂਆਤ ਪੁਜਾਰੀ ਦੀ ਅਗਵਾਈ ਹੇਠ ਸ਼ਿਆਮ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਸ਼ਿਆਮ ਬਾਬਾ ਜੀ ਦੇ ਦਰਬਾਰ ’ਚ ਜੋਤ ਪ੍ਰਜਵਲਿਤ ਕਰਕੇ ਕੀਤੀ ਗਈ। ਇਸ ਤੋਂ ਪਹਿਲਾਂ ਚੇਅਰਮੈਨ ਅਜੈ ਗਰਗ, ਉੱਪ ਪ੍ਰਧਾਨ ਭਾਰਤ ਭੂਸ਼ਣ ਗਰਗ, ਪ੍ਰਧਾਨ ਵਿਨੋਦ ਪੋਪਲੀ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ, ਵਿੱਤ ਸਕੱਤਰ ਚੰਦਰਮੋਹਨ ਸਹਿਗਲ, ਭੂਪੇਸ਼ ਸ਼ਰਮਾ, ਸੰਜੀਵ ਗਰਗ ਟੀਟੂ, ਰਾਜੇਸ਼ ਸਿੰਗਲਾ, ਸੁਦਾਮਾ ਪੁਰੀ, ਜਗਜੀਵ ਧੀਰ, ਯੋਗੇਸ਼ ਸ਼ਰਮਾ, ਵਿੱਕੀ ਮਿੱਤਲ, ਕਪਿਲ ਕਪੂਰ, ਸੁਮਿਤ ਗਰਗ, ਪਾਰੁਸ਼ ਗਰਗ, ਗਗਨ ਅਰੋੜਾ, ਅਮਨ ਅਰੋੜਾ, ਜਗਦੀਸ਼ ਬੱਤਰਾ, ਡਾ. ਰਾਮ ਗੋਪਾਲ, ਮਿਲਨ ਗਰਗ, ਰੋਸ਼ਨ ਕੁਮਾਰ, ਰਾਜੀਵ ਉੱਪਲ, ਨਰੇਸ਼ ਬਾਂਸਲ, ਕਪਿਲ ਖੰਨਾ ਆਦਿ ਸਮੇਤ ਸਮੂਹ ਸ਼ਿਆਮ ਪ੍ਰੇਮੀਆਂ ਨੇ ਪਰਿਵਾਰਾਂ ਸਮੇਤ ਨਵਗ੍ਰਹਿ ਪੂਜਨ ਕੀਤਾ। ਇਸ ਮੌਕੇ ਭਜਨ ਗਾਇਕ ਰੋਸ਼ਨ ਕੁਮਾਰ, ਪਾਰੁਸ਼ ਗਰਗ, ਰਾਜੀਵ ਉੱਪਲ ਅਤੇ ਅਮਰਜੀਤ ਨੇ ਸ਼ਿਆਮ ਬਾਬਾ ਜੀ ਦੀ ਮਹਿਮਾ ਨਾਲ ਸਬੰਧਤ ਭਜਨਾਂ ਦਾ ਗਾਇਨ ਕਰਕੇ ਹਾਜ਼ਰ ਸ਼ਰਧਾਲੂਆਂ ਨੂੰ ਭਗਤੀ ਰਸ ’ਚ ਰੰਗ ਦਿੱਤਾ। ਸ਼ਰਧਾਲੂਆਂ ਨੇ ਭਜਨਾਂ ਦਾ ਆਨੰਦ ਮਾਣਦਿਆਂ ਸ਼ਿਆਮ ਬਾਬਾ ਜੀ ਦੇ ਜੈਕਾਰਿਆਂ ਨਾਲ ਆਪਣੀ ਸ਼ਰਧਾ ਪ੍ਰਗਟ ਕੀਤੀ। ਸੰਕੀਰਤਨ ਦੀ ਸਮਾਪਤੀ ਮੌਕੇ ਸ਼ਿਆਮ ਬਾਬਾ ਜੀ ਦੀ ਆਰਤੀ ਕੀਤੀ ਗਈ ਅਤੇ ਇਸ ਉਪਰੰਤ ਹਾਜ਼ਰ ਸੰਗਤ ਨੂੰ ਪ੍ਰਸ਼ਾਦ ਵੰਡਿਆ ਗਿਆ।