315 ਬੋਰ ਦੇਸੀ ਕੱਟੇ ਸਮੇਤ ਇਕ ਵਿਅਕਤੀ ਕਾਬੂ
ਪੁਲਿਸ ਵੱਲੋਂ ਗਸ਼ਤ ਦੌਰਾਨ
Publish Date: Tue, 10 Mar 2026 04:48 PM (IST)
Updated Date: Wed, 11 Mar 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਪੁਲਿਸ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 315 ਬੋਰ ਇਕ ਦੇਸੀ ਕੱਟਾ ਸਮੇਤ ਇਕ ਕਾਰਤੂਸ ਬਰਾਮਦ ਕੀਤਾ ਗਿਆ ਹੈ। ਥਾਣਾ ਧਰਮਕੋਟ ਪੁਲਿਸ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ’ਚ ਗਸ਼ਤ ਕਰ ਰਹੇ ਸੀ ਜਦ ਉਨ੍ਹਾਂ ਦੀ ਪੁਲਿਸ ਪਾਰਟੀ ਜਲਾਲਾਬਾਦ ਪੂਰਬੀ ਵਿਖੇ ਨਹਿਰ ਦੇ ਪੁਲ ਕੋਲ ਪੁੱਜੀ ਤਾਂ ਉੱਥੇ ਇਕ ਵਿਅਕਤੀ ਅਰਸ਼ਦੀਪ ਸਿੰਘ ਵਾਸੀ ਜਲਾਲਾਬਾਦ ਪੁਰਬੀ ਨੂੰ ਕਾਬੂ ਕਰਕੇ ਉਸ ਪਾਸੋਂ 315 ਬੋਰ ਇਕ ਦੇਸੀ ਕੱਟਾ ਸਮੇਤ ਇਕ ਕਾਰਤੂਸ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਥਾਣਾ ਧਰਮਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।