ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਥਾਣਾ ਅਜੀਤਵਾਲ ਦੇ ਐੱਸਆਈ ਗੁਰਬਖਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਪਿੰਡ ਚੂਹੜਚੱਕ 'ਚ ਲਾਲਦੇਵ ਕੁਮਾਰ ਯਾਦਵ ਵਾਸੀ ਪੋਤਮ ਦੋਹਾਰ ਜ਼ਿਲ੍ਹਾ ਚਤਰਾ ਝਾਰਖੰਡ ਨੂੰ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।