- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਈਐੱਸਐੱਫ ਕਾਲਜ ਆਫ਼

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਆਈਐੱਸਐੱਫ ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਵਿਖੇ ਵਿਦਿਆਰਥੀਆਂ ਲਈ ਸ਼ਾਮ ਦੀਆਂ ਆਨਲਾਈਨ ਕਲਾਸਾਂ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈਐੱਸਐੱਫ ਸੀਪੀਆਰ ਦੇ ਪ੍ਰਿੰਸੀਪਲ ਡਾ. ਆਰਕੇ ਨਾਰੰਗ ਨੇ ਦੱਸਿਆ ਕਿ ਆਨਲਾਈਨ ਕਲਾਸਾਂ ਦੀ ਕੋਆਰਡੀਨੇਟਰ ਸਾਨੀਆ ਗਰੋਵਰ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਲਈ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਵਿਸ਼ਿਆਂ ਸਬੰਧੀ ਸ਼ੰਕਿਆਂ ਨੂੰ ਦੂਰ ਕਰਨ ਲਈ ਵਿਸ਼ੇਸ਼ ਕਲਾਸਾਂ ਲਗਾਈਆਂ ਜਾਂਦੀਆਂ ਹਨ। ਇਨ੍ਹਾਂ ਕਲਾਸਾਂ ਵਿਚ ਵਿਦਿਆਰਥੀ ਉਤਸ਼ਾਹ ਨਾਲ ਭਾਗ ਲੈਂਦੇ ਹਨ ਅਤੇ ਆਪਣੇ ਸ਼ੰਕਿਆਂ ਦਾ ਹੱਲ ਪ੍ਰਾਪਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਆਂਚਲ, ਮਹਿਮਾ ਦੇਵੀ, ਯੁਕਤਾ ਗਰਗ, ਗਾਇਤਰੀ, ਸਾਨੀਆ ਗਰੋਵਰ, ਆਰੁਸ਼੍ਰੀ ਗੁਪਤਾ, ਸ਼ਕੁਨਦੀਪ ਸਿੰਘ, ਤਕਦੀਰ ਸਿੰਘ ਅਤੇ ਸ਼ੁਭਮ ਸਿੰਘ ਗਿੱਲ ਆਦਿ ਵੱਲੋਂ ਨਿਯਮਿਤ ਤੌਰ ’ਤੇ ਇਹ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਦਾ ਵਿਦਿਆਰਥੀਆਂ ਨੂੰ ਕਾਫ਼ੀ ਲਾਭ ਮਿਲ ਰਿਹਾ ਹੈ। ਡਾ. ਨਾਰੰਗ ਨੇ ਕਿਹਾ ਕਿ ਇਨ੍ਹਾਂ ਸ਼ਾਮ ਦੀਆਂ ਆਨਲਾਈਨ ਸ਼ੰਕਾ-ਨਿਵਾਰਣ ਕਲਾਸਾਂ ਦਾ ਵਿਦਿਆਰਥੀਆਂ ਦੇ ਪ੍ਰੀਖਿਆ ਨਤੀਜਿਆਂ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਵਿਕਾਸ ਵਿੱਚ ਵੀ ਅਹਿਮ ਯੋਗਦਾਨ ਹੈ। ਇਨ੍ਹਾਂ ਕਲਾਸਾਂ ਰਾਹੀਂ ਵਿਦਿਆਰਥੀਆਂ ਨੂੰ ਵਿਸ਼ਿਆਂ ਦੀ ਬਿਹਤਰ ਸਮਝ ਪ੍ਰਾਪਤ ਹੁੰਦੀ ਹੈ ਅਤੇ ਉਹ ਆਪਣੀਆਂ ਅਕਾਦਮਿਕ ਸਮੱਸਿਆਵਾਂ ਦਾ ਹੱਲ ਆਸਾਨੀ ਨਾਲ ਕਰ ਸਕਦੇ ਹਨ। ਸੰਸਥਾ ਦੇ ਚੇਅਰਮੈਨ ਪ੍ਰਵੀਣ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ ਅਤੇ ਡਾਇਰੈਕਟਰ ਡਾ. ਜੀਡੀ ਗੁਪਤਾ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਸ਼ਾਮ ਦੀਆਂ ਆਨਲਾਈਨ ਕਲਾਸਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਭਲਾਈ ਅਤੇ ਅਕਾਦਮਿਕ ਪ੍ਰਦਰਸ਼ਨ ਵਿਚ ਸੁਧਾਰ ਲਈ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ।