- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਪ੍ਰਮੁੱਖ ਵਿੱਦਿਅਕ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈਐੱਸਐੱਫ਼ ਕਾਲਜ ਆਫ਼ ਫਾਰਮੇਸੀ ਅਤੇ ਆਈਐੱਸਐੱਫ਼ਸੀਪੀਆਰ ਵਿਖੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਉਨ੍ਹਾਂ ਦੀਆਂ ਵਿਸ਼ੇ ਨਾਲ ਸਬੰਧਤ ਸ਼ੰਕਾਵਾਂ ਦਾ ਹੱਲ ਕਰਨ ਲਈ ਨਿਯਮਿਤ ਤੌਰ ’ਤੇ ਆਨਲਾਈਨ ਸ਼ਾਮਕਾਲੀਨ ਡਾਊਟ ਕਲਾਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕਲਾਸਾਂ ਸ਼ਾਮ 6:30 ਵਜੇ ਤੋਂ ਰਾਤ 9:00 ਵਜੇ ਤੱਕ ਕਰਵਾਈਆਂ ਜਾਂਦੀਆਂ ਹਨ, ਜਿਸ ਦੌਰਾਨ ਅਧਿਆਪਕ ਆਪਣੀ ਸਹੂਲਤ ਅਨੁਸਾਰ 30 ਮਿੰਟ ਦਾ ਵਿਸ਼ੇਸ਼ ਸੈਸ਼ਨ ਲੈਂਦੇ ਹਨ। ਇੰਨ੍ਹਾਂ ਕਲਾਸਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਿਯਮਿਤ ਕਲਾਸਾਂ ਦੌਰਾਨ ਪੜ੍ਹਾਏ ਗਏ ਵਿਸ਼ਿਆਂ ਬਾਰੇ ਪੈਦਾ ਹੋਣ ਵਾਲੀਆਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਇਕ ਸੁਖਾਵਾਂ ਅਤੇ ਖੁੱਲ੍ਹਾ ਮੰਚ ਪ੍ਰਦਾਨ ਕਰਨਾ ਹੈ। ਕਈ ਵਾਰ ਵਿਦਿਆਰਥੀ ਨਿਯਮਿਤ ਕਲਾਸਾਂ ਵਿਚ ਆਪਣੀਆਂ ਸਮੱਸਿਆਵਾਂ ਜਾਂ ਸਵਾਲ ਪੁੱਛਣ ਤੋਂ ਝਿਜਕਦੇ ਹਨ ਪਰ ਆਨਲਾਈਨ ਪਲੇਟਫਾਰਮ ਰਾਹੀਂ ਉਹ ਅਧਿਆਪਕਾਂ ਨਾਲ ਸਿੱਧਾ ਸੰਵਾਦ ਕਰਕੇ ਆਪਣੀਆਂ ਮੁਸ਼ਕਲਾਂ ਦਾ ਹੱਲ ਪ੍ਰਾਪਤ ਕਰ ਸਕਦੇ ਹਨ। ਇੰਨ੍ਹਾਂ ਡਾਊਟ ਕਲਾਸਾਂ ਨਾਲ ਵਿਦਿਆਰਥੀਆਂ ਦੀ ਵਿਸ਼ੇ ਪ੍ਰਤੀ ਸਮਝ ਵਿਚ ਵਾਧਾ ਹੋ ਰਿਹਾ ਹੈ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਵੀ ਮਜ਼ਬੂਤ ਹੋ ਰਿਹਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੀਆਂ ਕਮਜ਼ੋਰੀਆਂ ਪਛਾਣਨ ਅਤੇ ਵਿਸ਼ਿਆਂ ਦੀ ਡੂੰਘਾਈ ਨਾਲ ਸਮਝ ਵਿਕਸਿਤ ਕਰਨ ਦਾ ਮੌਕਾ ਮਿਲ ਰਿਹਾ ਹੈ। ਦੋਵਾਂ ਸੰਸਥਾਵਾਂ ਦੇ ਅਧਿਆਪਕ ਪੂਰੀ ਮਿਹਨਤ, ਲਗਨ ਅਤੇ ਸਮਰਪਣ ਨਾਲ ਇੰਨ੍ਹਾਂ ਸੈਸ਼ਨਾਂ ਦਾ ਸੰਚਾਲਨ ਕਰ ਰਹੇ ਹਨ। ਵਿਦਿਆਰਥੀਆਂ ਵੱਲੋਂ ਵੀ ਇਨ੍ਹਾਂ ਕਲਾਸਾਂ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ ਜਾ ਰਹੀ ਹੈ। ਇਸ ਮੌਕੇ ਬੀਫਾਰਮ, ਡੀਫਾਰਮ, ਐੱਮਫਾਰਮ ਅਤੇ ਫਾਰਮਡੀ ਦੇ ਵਿਦਿਆਰਥੀਆਂ ਲਈ ਆਨਲਾਈਨ ਡਾਊਟ ਕਲਾਸਾਂ ਲਗਾਈਆਂ ਗਈਆਂ। ਇੰਨ੍ਹਾਂ ਸੈਸ਼ਨਾਂ ਨੂੰ ਸਫ਼ਲ ਬਣਾਉਣ ਵਿਚ ਡਾ. ਬਾਲਕ ਦਾਸ ਕੁਰਮੀ, ਡਾ. ਖੜਗ ਰਾਜ, ਸ਼ੰਕੁਸ਼ਦੀਪ ਸਿੰਘ, ਮੁਹੰਮਦ ਅਜ਼ਰੂਦੀਨ, ਆਂਚਲ, ਤਕਦੀਰ ਸਿੰਘ, ਡਾ. ਪ੍ਰੀਤੀ ਪਟੇਲ, ਮਨਜੀਤ ਕੁਮਾਰ, ਅਮਨ ਕੁਮਾਰ, ਡਾ. ਸੰਤ ਕੁਮਾਰ ਵਰਮਾ, ਡਾ. ਨਿਧੀ ਗੁਪਤਾ, ਡਾ. ਵੇਦਪਾਲ ਸਿੰਘ, ਡਾ. ਸੌਰਭ ਕੋਸੇ, ਡਾ. ਜੀ.ਐੱਸ. ਸ਼ਰਮਾ, ਪ੍ਰੀਤੀ ਕੁਮਾਰੀ, ਕੰਚਨ, ਡਾ. ਸਿਧਾਰਥ ਮਹਿਨ, ਡਾ. ਅਮਨਦੀਪ ਸਿੰਘ, ਡਾ. ਮਾਧਵ ਦਿਵੇਦੀ, ਪਵਿੱਤਰ ਸਿੰਘ, ਡਾ. ਸਿੰਡਈ, ਅਰੁਣ ਕੁਮਾਰ, ਅਭਿਸ਼ੇਕ, ਸੀਮਾ ਬਰਾੜ, ਪੰਕਜ ਕੁਮਾਰ, ਕਰਿਸ਼ਮਾ ਅਗਰਵਾਲ, ਅਮਿਤ ਸ਼ਰਮਾ, ਸ਼੍ਰੇਆ ਸ਼ਰਮਾ, ਡਾ. ਮੋਹਿਤ, ਮੁਨੀਵਰ ਰਹਿਮਾਨ, ਜ਼ੁਬੇਰ, ਕੋਮਲ, ਲਵਕੇਸ਼ ਸਿੰਘ, ਅਭਿਲਾਜ ਭਾਰਦਵਾਜ, ਕਿਰਨਦੀਪ, ਹੁਦਲ ਅਤੇ ਹੋਰ ਅਧਿਆਪਕਾਂ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਣ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀਡੀ ਗੁਪਤਾ ਅਤੇ ਆਈਐੱਸਐੱਫ਼ਸੀਪੀਆਰ ਦੇ ਪ੍ਰਿੰਸੀਪਲ ਡਾ. ਆਰਕੇ ਨਾਰੰਗ ਨੇ ਆਨਲਾਈਨ ਡਾਊਟ ਕਲਾਸਾਂ ਦੇ ਸਫ਼ਲ ਆਯੋਜਨ ਲਈ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਅਤੇ ਉਨ੍ਹਾਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।