- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਸ਼ਿਆਮ ਸੇਵਾ ਪਰਿਵਾਰ ਵੱਲੋਂ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਸ੍ਰੀ ਸ਼ਿਆਮ ਸੇਵਾ ਪਰਿਵਾਰ ਵੱਲੋਂ ਯੋਗੀਰਾਜ ਬ੍ਰਹਮਚਾਰੀ ਕੁਟੀਆ ਵਿਖੇ ਸ਼ਿਆਮ ਜਨਮਉਤਸਵ ਦੇ ਪਾਵਨ ਮੌਕੇ ਨੂੰ ਸਮਰਪਿਤ ਸ਼ਿਆਮ ਸੰਕੀਰਤਨ ਕਰਵਾਇਆ ਗਿਆ। ਇਸ ਮੌਕੇ ਪਰਿਵਾਰ ਦੇ ਮੈਂਬਰਾਂ ਅਤੇ ਸ਼ਿਆਮ ਪ੍ਰੇਮੀਆਂ ਨੇ ਬਾਬਾ ਸ਼ਿਆਮ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਸੰਕੀਰਤਨ ਦੇ ਨਿਰਵਿਘਨ ਸੰਪੰਨ ਹੋਣ ਦੀ ਅਰਦਾਸ ਕੀਤੀ। ਇਸ ਮੌਕੇ ਬਾਬਾ ਸ਼ਿਆਮ ਦੀ ਜੋਤ ਪ੍ਰਚੰਡ ਕਰਨ ਦੀ ਰਸਮ ਸ੍ਰੀ ਸ਼ਿਆਮ ਸੇਵਾ ਪਰਿਵਾਰ ਵੱਲੋਂ ਅਦਾ ਕੀਤੀ ਗਈ। ਪ੍ਰਸਿੱਧ ਭਜਨ ਗਾਇਕ ਧਰਮਿੰਦਰ ਸ਼ਰਮਾ ਨੇ ਬਾਬਾ ਸ਼ਿਆਮ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸੁੰਦਰ ਭਜਨ ਪੇਸ਼ ਕੀਤੇ ਅਤੇ ਸੰਗਤ ਨੂੰ ਭਗਤੀ ਰਸ ਨਾਲ ਨਿਹਾਲ ਕੀਤਾ। ਇਸ ਮੌਕੇ ਰਾਜਿੰਦਰ ਮਿੱਢਾ ਅਤੇ ਗਾਇਕ ਧਰਮਿੰਦਰ ਸ਼ਰਮਾ ਨੇ ਦੱਸਿਆ ਕਿ 22 ਨਵੰਬਰ ਨੂੰ ਸ਼ਾਮ 6 ਵਜੇ ਤੋਂ ਪ੍ਰਭੂ ਦੀ ਇੱਛਾ ਤੱਕ ਮੈਜੈਸਟਿਕ ਰੋਡ ਸਥਿਤ ਧਰਮਸ਼ਾਲਾ ਵਿਖੇ ਬਾਬਾ ਸ਼ਿਆਮ ਦੇ ਜਨਮਉਤਸਵ ਸਬੰਧੀ ਵਿਸ਼ਾਲ ਸੰਕੀਰਤਨ ਕਰਵਾਇਆ ਜਾਵੇਗਾ। ਇਸ ਪਾਵਨ ਸਮਾਗਮ ਦੌਰਾਨ ਅਨਮੋਲ ਜਾਗਰਣ ਪਾਰਟੀ ਦੇ ਭਜਨ ਗਾਇਕ ਧਰਮਿੰਦਰ ਸ਼ਰਮਾ ਅਤੇ ਅਨਮੋਲ ਸ਼ਰਮਾ ਬਾਬਾ ਸ਼ਿਆਮ ਦੀ ਮਹਿਮਾ ਦਾ ਗੁਣਗਾਨ ਕਰਕੇ ਸ਼ਰਧਾਲੂਆਂ ਨੂੰ ਨਿਹਾਲ ਕਰਨਗੇ। ਉਨ੍ਹਾਂ ਸਮੂਹ ਸ਼ਿਆਮ ਪ੍ਰੇਮੀਆਂ ਅਤੇ ਸ਼ਹਿਰ ਵਾਸੀਆਂ ਨੂੰ ਪਰਿਵਾਰਾਂ ਸਮੇਤ ਪਹੁੰਚ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ। ਸੰਕੀਰਤਨ ਦੀ ਸਮਾਪਤੀ ਉਪਰੰਤ ਸੰਗਤ ਲਈ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ। ਇਸ ਮੌਕੇ ਕੁਟੀਆ ਦੇ ਸੇਵਾਦਾਰ ਰਾਮਚੰਦਰ ਸ਼ਰਮਾ, ਬਲਜੀਤ ਬੱਗੀ, ਸੁਨੀਲ ਸ਼ਰਮਾ, ਰਘੁਵੀਰ ਸ਼ਰਮਾ, ਰਮਨ ਸੂਦ, ਰਾਜੂ ਨਾਰੰਗ, ਅਕਸ਼ੈ ਗੁਲਾਟੀ, ਅਮਿਤ, ਲੱਕੀ, ਪ੍ਰੀਤਮ ਅਰੋੜਾ, ਪ੍ਰਿੰਸ ਅਰੋੜਾ, ਅਵਿਨਾਸ਼ ਗੁਪਤਾ, ਸੋਨੂੰ ਕੁਮਾਰ, ਮਨਜੀਤ ਛਾਬੜਾ ਅਤੇ ਸੁਸ਼ੀਲ ਮਿੱਢਾ ਸਮੇਤ ਕਈ ਮੈਂਬਰ ਹਾਜ਼ਰ ਸਨ।