- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਭਜਨ ਗਾਇਕ ਆਨੰਦ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਸ਼ਿਆਮ ਮੰਦਰ ਜਲੰਧਰ ਕਲੋਨੀ ਮੋਗਾ ਵਿਚ ਸਨਾਤਨ ਸੇਵਾ ਸਮਿਤੀ ਵੱਲੋਂ ਹਨੂੰਮਾਨ ਚਾਲੀਸਾ ਪਾਠ ਸ਼ਰਧਾ ਅਤੇ ਭਗਤੀ ਭਾਵ ਨਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਪਹੁੰਚ ਕੇ ਭਗਵਾਨ ਸ਼੍ਰੀ ਹਨੂੰਮਾਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਭਜਨ ਗਾਇਕ ਆਨੰਦ ਅਤੇ ਪੰਕਜ ਦੂਬੇ ਨੇ ਆਪਣੀ ਮਿੱਠੀ ਆਵਾਜ਼ ਵਿਚ ਭਗਵਾਨ ਸ਼੍ਰੀ ਹਨੂੰਮਾਨ ਜੀ ਅਤੇ ਸ਼੍ਰੀ ਸ਼ਿਆਮ ਬਾਬਾ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਇਕ ਤੋਂ ਵੱਧ ਕੇ ਇਕ ਭਜਨ ਪੇਸ਼ ਕੀਤੇ। ਭਜਨਾਂ ਦੀਆਂ ਮਧੁਰ ਧੁਨਾਂ ’ਤੇ ਸ਼ਰਧਾਲੂ ਭਾਵ-ਵਿਭੋਰ ਹੋ ਕੇ ਝੂਮਦੇ ਨਜ਼ਰ ਆਏ ਅਤੇ ਪੂਰਾ ਮੰਦਰ ਪਰਿਸਰ ਭਗਤੀਮਈ ਮਾਹੌਲ ਨਾਲ ਸਰਾਬੋਰ ਹੋ ਗਿਆ। ਪ੍ਰੋਗਰਾਮ ਵਿਚ ਨਗਰ ਨਿਗਮ ਮੋਗਾ ਦੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਕੁਮਾਰ ਕਾਲਾ ਬਜਾਜ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਨਾਤਨ ਸੇਵਾ ਸਮਿਤੀ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਿਤੀ ਦੇ ਮੈਂਬਰਾਂ ਨੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼ਿਆਮ ਮੰਦਰ ਕਮੇਟੀ ਦੇ ਪ੍ਰਧਾਨ ਵਿਨੋਦ ਪੋਪਲੀ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ, ਵਿੱਤ ਸਕੱਤਰ ਚੰਦਰਮੋਹਨ ਸਹਿਗਲ, ਸੰਜੀਵ ਸਿੰਗਲਾ, ਯੋਗੇਸ਼ ਸ਼ਰਮਾ ਆਦਿ ਮੈਂਬਰਾਂ ਨੇ ਮੰਦਰ ਵਿਚ ਪਹੁੰਚਣ ’ਤੇ ਸਨਾਤਨ ਸੇਵਾ ਸਮਿਤੀ ਦੇ ਜੋਗਿੰਦਰਪਾਲ ਸ਼ਰਮਾ ਅਤੇ ਹੋਰ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਮੰਦਰ ਕਮੇਟੀ ਵੱਲੋਂ ਜੋਗਿੰਦਰਪਾਲ ਸ਼ਰਮਾ ਅਤੇ ਹੋਰ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਹਨੂੰਮਾਨ ਚਾਲੀਸਾ ਪਾਠ ਦੌਰਾਨ ਸ਼ਰਧਾਲੂਆਂ ਨੇ ਸਮੂਹਿਕ ਤੌਰ ’ਤੇ ਹਨੂੰਮਾਨ ਜੀ ਦਾ ਗੁਣਗਾਨ ਕੀਤਾ। ਪ੍ਰੋਗਰਾਮ ਦੇ ਅੰਤ ’ਚ ਸ਼ਰਧਾਲੂਆਂ ਨੂੰ ਪ੍ਰਸਾਦ ਵੀ ਵਰਤਾਇਆ ਗਿਆ।