ਆਰਕੇਐੱਸ ਪਬਲਿਕ ਸਕੂਲ ’ਚ ਪ੍ਰੋਗਰਾਮ ਕਰਵਾਇਆ
ਆਰ.ਕੇ.ਐੱਸ ਸੀਨੀਅਰ ਸੈਕੰਡਰੀ
Publish Date: Mon, 09 Feb 2026 04:09 PM (IST)
Updated Date: Tue, 10 Feb 2026 04:00 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਆਰ.ਕੇ.ਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਦਸਵੀਂ ਅਤੇ ਬਾਰਵੀਂ ਜਮਾਤ ਦੀ ਬੋਰਡ ਪ੍ਰੀਖਿਆ ਲਈ ਪਰਮਾਤਮਾ ਦਾ ਆਸ਼ੀਰਵਾਦ ਅਤੇ ਪ੍ਰੀਖਿਆ ਵਿਚ ਚੰਗੇ ਪ੍ਰਦਰਸ਼ਨ ਲਈ ਸਕੂਲ ਵਿਚ ਹਵਨ ਕਰਵਾਇਆ ਗਿਆ ਅਤੇ ਸਾਰਿਆਂ ਨੂੰ ਪ੍ਰਸਾਦ ਵੰਡਿਆ ਗਿਆ। ਇਸ ਮੌਕੇ ’ਤੇ ਮੈਨੇਜਮੈਂਟ ਕਮੇਟੀ ਦੇ ਉੱਪ ਪ੍ਰਧਾਨ ਜਤਿੰਦਰ ਸੂਦ, ਡਾ. ਰਵਿੰਦਰ ਸੂਦ, ਡਾ. ਸੰਜੀਵ ਸੂਦ, ਪ੍ਰਿੰਸੀਪਲ ਰਜਨੀ ਅਰੋੜਾ, ਕੋਆਰਡੀਨੇਟਰ ਅਧਿਆਪਿਕਾ ਮੀਨਾਖਸ਼ੀ ਕੌੜਾ ਸਬੰਧਿਤ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਸਾਰੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਅਤੇ ਅਧਿਆਪਕਾਂ ਤੋਂ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। 12ਵੀਂ ਜਮਾਤ ਦੀ ਵਿਦਿਆਰਥੀ ਪ੍ਰੀਆ ਨੇ ਭਾਸ਼ਣ ਦਿੰਦੇ ਹੋਏ ਕਿਹਾ ਕਿ ਇਸ ਸਕੂਲ ਦੇ ਨਾਲ ਸਾਡੀਆਂ ਬਹੁਤ ਸਾਰੀਆਂ ਯਾਦਾਂ ਜੁੜੀਆਂ ਹੋਈਆਂ ਹਨ ਅਤੇ ਇੱਥੋਂ ਜਾਂਦੇ ਸਮੇਂ ਆਪਣੇ ਅਧਿਆਪਕਾਂ ਅਤੇ ਮਿੱਤਰਾਂ ਤੋਂ ਵਿਛੜਨ ਦਾ ਸਾਨੂੰ ਬਹੁਤ ਦੁੱਖ ਹੋ ਰਿਹਾ ਹੈ। ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ, ਲੋਕ ਨਾਚ ਦੀਆਂ ਸੁੰਦਰ ਪੇਸ਼ਕਾਰੀਆਂ ਦਿੱਤੀਆਂ। ਅਧਿਆਪਕ ਕਿੰਸ਼ੁਲ ਅਤੇ ਮਹਿਕ ਦੀ ਅਗਵਾਈ ਵਿਚ ਵਿਦਿਆਰਥੀਆਂ ਲਈ ਫ਼ਨੀ ਗੇਮਾਂ ਵੀ ਕਰਵਾਈਆਂ ਗਈਆਂ। ਇਹ ਪ੍ਰੋਗਰਾਮ ਜਮਾਤ ਦੇ ਇੰਚਾਰਜ ਅਧਿਆਪਕਾਂ ਦੇ ਦੇਖ ਰੇਖ ਵਿਚ ਕਰਵਾਇਆ ਗਿਆ। ਮੰਚ ਸੰਚਾਲਕ ਦੀ ਭੂਮਿਕਾ ਅਧਿਆਪਿਕਾ ਗੁਰਪ੍ਰੀਤ ਮਿੱਡਾ ਨੇ ਬਖ਼ੂਬੀ ਨਿਭਾਈ। ਇਸ ਮੌਕੇ ’ਤੇ ਵਿਦਿਆਰਥੀਆਂ ਨੂੰ ‘ਟੋਕਨ ਆਫ਼ ਲਵ’ ਸਨਮਾਨ ਵਜੋਂ ਦਿੱਤੇ ਗਏ। ਇਸ ਮੌਕੇ ’ਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਜੀਵਨ ਵਿਚ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਕਰਨ।