- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਆਈਆਰ ਦੇ ਨਾਮ ’ਤੇ ਯੋਗ ਵੋਟਰਾਂ

ਸਾਂਝੇ ਫਰੰਟ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ: ਐੱਸਆਈਆਰ ਦੇ ਨਾਮ ’ਤੇ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀਆਂ ’ਚੋਂ ਕੱਟੇ ਜਾਣ ਦੇ ਵਿਰੋਧ ਵਿਚ ਸੀਪੀਐੱਮ, ਸੀਪੀਆਈ ਅਤੇ ਕਾਂਗਰਸ ਦੇ ਸਾਂਝੇ ਫਰੰਟ ਵੱਲੋਂ ਮੋਗਾ ਜ਼ਿਲ੍ਹੇ ਵਿਚ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਜ਼ਬਰਦਸਤ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਦਰਜ ਕਰਵਾਇਆ ਗਿਆ। ਰੋਸ ਮਾਰਚ ਦੀ ਅਗਵਾਈ ਪ੍ਰਧਾਨ ਹਰੀ ਖਾਈ ਅਤੇ ਵਿਧਾਨ ਸਭਾ ਹਲਕਾ ਮੋਗਾ ਦੀ ਇੰਚਾਰਜ ਮਾਲਵਿਕਾ ਸੂਦ ਵੱਲੋਂ ਕੀਤੀ ਗਈ। ਇਸ ਮੌਕੇ ਸਾਂਝੇ ਫਰੰਟ ਦੇ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਵੋਟ ਪਾਉਣਾ ਦੇਸ਼ ਦੇ ਹਰ ਯੋਗ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਉਸਦੇ ਵੋਟ ਦੇ ਹੱਕ ਤੋਂ ਵਾਂਝਾ ਕਰਨਾ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸੋਧ ਦੇ ਨਾਮ ’ਤੇ ਜੇਕਰ ਯੋਗ ਵੋਟਰਾਂ ਦੇ ਨਾਮ ਕੱਟੇ ਜਾਂਦੇ ਹਨ ਤਾਂ ਇਸ ਦਾ ਸਿੱਧਾ ਅਸਰ ਲੋਕਾਂ ਦੇ ਲੋਕਤੰਤਰੀ ਹੱਕ ’ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਸਾਂਝਾ ਫਰੰਟ ਲੋਕਾਂ ਦੇ ਵੋਟ ਦੇ ਹੱਕ ਦੀ ਰਾਖੀ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗਾ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜਿੰਦਰ ਸਿੰਘ ਨੇ ਕਿਹਾ ਕਿ ਐੱਸਆਈਆਰ ਦੇ ਨਾਮ ’ਤੇ ਜੇਕਰ ਕਿਸੇ ਯੋਗ ਵੋਟਰ ਦੀ ਵੋਟ ਗਲਤ ਢੰਗ ਨਾਲ ਕੱਟੀ ਜਾਂਦੀ ਹੈ ਤਾਂ ਇਹ ਉਸਦੇ ਲੋਕਤੰਤਰੀ ਹੱਕ ਨਾਲ ਸਿੱਧਾ ਧੱਕਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਯੋਗ ਨਾਗਰਿਕ ਨੂੰ ਆਪਣੇ ਵੋਟ ਦੇ ਹੱਕ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਐਲਾਨ ਕੀਤਾ ਕਿ ਲੋਕਾਂ ਦੇ ਇਸ ਹੱਕ ਦੀ ਰਾਖੀ ਲਈ ਸਾਂਝਾ ਫਰੰਟ ਆਪਣਾ ਸੰਘਰਸ਼ ਹੋਰ ਤੇਜ਼ ਕਰੇਗਾ। ਇਸ ਮੌਕੇ ਜਗਸੀਰ ਸਿੰਘ ਕਾਲੇਕੇ ਨੇ ਵੀ ਸੰਬੋਧਨ ਕੀਤਾ। ਰੋਸ ਮਾਰਚ ਵਿਚ ਸੁਖਜਿੰਦਰ ਸਿੰਘ ਸਰਪੰਚ ਡਗਰੂ, ਗੁਰਪ੍ਰੀਤ ਸਿੰਘ ਨਿਧਾਂਵਾਲਾ, ਸਰਬਜੀਤ ਸਿੰਘ ਨਿਧਾਂਵਾਲਾ, ਸਰਪੰਚ ਗੁਰਪ੍ਰਤਾਪ ਸਿੰਘ ਘੱਲ ਕਲਾ, ਪ੍ਰਗਟ ਸਿੰਘ ਘੱਲ ਕਲਾ, ਹਰਪ੍ਰੀਤ ਸਿੰਘ ਬਲਾਕ ਸੰਮਤੀ ਮੈਂਬਰ, ਜਸਵਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਕਿੰਦਰ ਡਗਰੂ, ਮਨਦੀਪ ਸਿੰਘ ਮੈਂਬਰ ਪੰਚਾਇਤ ਡਗਰੂ, ਹਰਪ੍ਰੀਤ ਸਿੰਘ ਚੋਟੀਆਂ ਬਲਾਕ-2 ਪ੍ਰਧਾਨ ਐੱਸ.ਸੀ. ਵਿੰਗ, ਅਰਵਿੰਦ ਸਿੰਘ ਪ੍ਰਧਾਨ ਐੱਸ.ਸੀ. ਵਿੰਗ ਸ਼ਹਿਰੀ, ਮਨਪ੍ਰੀਤ ਸਿੰਘ ਲੰਡੇਕੇ ਯੂਥ ਪ੍ਰਧਾਨ ਵਿਧਾਨ ਸਭਾ ਹਲਕਾ ਮੋਗਾ, ਗੁਰਦੋਰ ਸਿੰਘ ਚੜਿੱਕ ਬਲਾਕ ਪ੍ਰਧਾਨ, ਜਸਪਾਲ ਸਿੰਘ ਡਰੋਲੀ ਕਾਲਾ, ਧੱਲੇਕੇ ਰਾਜ ਅਤੇ ਡਗਰੂ ਸਮੇਤ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ। ਅਖ਼ੀਰ ਉਨ੍ਹਾਂ ਕਿਹਾ ਕਿ ਯੋਗ ਵੋਟਰਾਂ ਦੇ ਵੋਟ ਦੇ ਹੱਕ ਦੀ ਰਾਖੀ ਲਈ ਸਾਂਝੇ ਫਰੰਟ ਵੱਲੋਂ ਆਉਣ ਵਾਲੇ ਸਮੇਂ ਵਿਚ ਵੀ ਸੰਘਰਸ਼ ਜਾਰੀ ਰੱਖਿਆ ਜਾਵੇਗਾ।