- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ

ਕਿਹਾ, ਸ੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕੀਤੀ ਪੰਜਾਬ ਵਾਸੀਆਂ ਦੇ ਹੱਕਾਂ ਦੀ ਗੱਲ
ਮਨਦੀਪ ਸਿੰਘ ਝਾਂਜੀ, ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਬੱਧਨੀ ਕਲਾਂ : ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ ਬੱਧਨੀ ਕਲਾਂ ਵਿਖੇ ਕਰਵਾਈ ਗਈ ‘ਪੰਜਾਬ ਬਚਾਓ’ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਹੱਕਾਂ, ਸੂਬੇ ਦੀ ਖੁਦਮੁਖਤਿਆਰੀ ਅਤੇ ਸੂਬੇ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਲੋਕਾਂ ਵਿਚ ਮੌਜੂਦਾ ਹਾਲਾਤ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਮਸਲਿਆਂ ਦਾ ਹੱਲ ਪੰਜਾਬ ਦੀਆਂ ਲੋੜਾਂ ਅਤੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੋਣਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਤਾਕਤਾਂ ਨੇ ਪੰਜਾਬ ਨਾਲ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ “ਪੰਜਾਬ ਸਾਡਾ ਘਰ ਹੈ, ਦਿੱਲੀ ਵਾਲਿਆਂ ਦਾ ਨਹੀਂ” ਅਤੇ ਪੰਜਾਬ ਦੇ ਫੈਸਲੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਲੋੜਾਂ ਅਨੁਸਾਰ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਆਇਆ ਹੈ। ਸੁਖਬੀਰ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਅਕਾਲੀ ਦਲ ਦੀ ਪਿਛਲੀ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਕੰਮ ਕੀਤਾ। ਉਨ੍ਹਾਂ ਅਕਾਲੀ ਸਰਕਾਰ ਦੇ ਸਮੇਂ ਹੋਏ ਵਿਕਾਸ ਕਾਰਜਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਦੇ ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਨਾਲ ਸਬੰਧਤ ਕਈ ਪ੍ਰਾਜੈਕਟ ਉਸ ਸਮੇਂ ਅਮਲ ਵਿੱਚ ਲਿਆਂਦੇ ਗਏ ਸਨ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੀ ਸੂਬੇ ਦੇ ਹਿੱਤਾਂ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਸਕਦੀ ਹੈ।
ਕੈਪਟਨ ਅਮਰਿੰਦਰ ਸਿੰਘ 'ਤੇ ਵੀ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਪਿਛਲੇ ਸਿਆਸੀ ਵਾਅਦਿਆਂ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਵਾਅਦਿਆਂ ਦੇ ਆਧਾਰ ’ਤੇ ਸੱਤਾ ਹਾਸਲ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਨੂੰ ਦੇਖਿਆ ਹੈ ਅਤੇ ਹੁਣ ਉਹ ਆਪਣੇ ਹੱਕਾਂ, ਸੂਬੇ ਦੇ ਭਵਿੱਖ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ ਬਾਰੇ ਖੁਦ ਫੈਸਲਾ ਕਰਨਗੇ। ਇਸ ਮੌਕੇ ਸਟੇਜ ਦੀ ਸਮੁੱਚੀ ਕਾਰਵਾਈ ਸ੍ਰੋਮਣੀ ਅਕਾਲੀ ਦਲ ਦੇ ਕੌਮ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੇ ਨਿਭਾਉਂਦਿਆਂ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਰ ਦੌਰਾਨ ਕੀਤੇ ਅਥਾਹ ਵਿਕਾਸ ਕਾਰਜਾਂ ਦਾ ਜਿਕਰ ਕੀਤਾ। ਇਸ ਮੌਕੇ ਰੈਲੀ ਨੂੰ ਜਥੇਦਾਰ ਤੀਰਥ ਸਿੰਘ ਮਾਹਲਾ, ਯੂਥ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਹਰਿੰਦਰ ਸਿੰਘ ਹਿੰਦਾ, ਪ੍ਰਧਾਨ ਹਰਜੋਤ ਸਿੰਘ ਡੇਮਰੂ, ਹਰਮਨਜੀਤ ਸਿੰਘ ਦੀਦਾਰੇਵਾਲਾ, ਅਬਜਰਵਰ ਬੇਅੰਤ ਕੌਰ, ਹਲਕਾ ਨਿਹਾਲ ਸਿੰਘ ਵਾਲਾ ਦੇ ਯੂਥ ਪ੍ਰਧਾਨ ਜਸਦੀਪ ਸਿੰਘ ਡਾਲਾ, ਜ਼ਿਲ੍ਹਾ ਪ੍ਰੀਸਦ ਮੈਂਬਰ ਮਨਦੀਪ ਕੌਰ ਸੈਦੋਕੇ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾ ਦੋਂ ਇਾਲਵਾ ਸਰਕਲ ਪ੍ਰਧਾਨ ਸੁਖਚੈਨ ਸਿੰਘ ਧਾਲੀਵਾਲ, ਪ੍ਰਧਾਨ ਰਵੀਇੰਦਰਜੀਤ ਸਿੰਘ ਰਵੀ, ਪ੍ਰਧਾਨ ਨਾਹਰ ਸਿੰਘ, ਐੱਸਜੀਪੀਸੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਰੇਸ਼ਮ ਸਿੰਘ ਖਾਈ, ਜਗਰੂਪ ਸਿੰਘ ਸਰਕਲ ਪ੍ਰਧਾਨ ਐੱਸਸੀ ਵਿੰਗ, ਗੁਰਸੇਵਕ ਸਿੰਘ ਯੂਥ ਪ੍ਰਧਾਨ ਸ਼ਹਿਰੀ, ਨਵਜੋਤ ਸਿੰਘ, ਯੂਥ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ, ਡਾ ਖਹਿਰਾ, ਬਲਜੀਤ ਸਿੰਘ ਬੱਧਨੀ ਕਲਾਂ ਆਦਿ ਹਾਜਰ ਸਨ।