- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ

ਮਨਦੀਪ ਸਿੰਘ ਝਾਂਜੀ ਪੰਜਾਬੀ ਜਾਗਰਣ ਬੱਧਨੀ ਕਲਾਂ : ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਪੰਜਾਬ ਭਰ ਵਿਚ ਚਲ ਰਹੀ ਅਣਮਿੱਥੇ ਸਮੇ ਦੀ ਹੜਤਾਲ ਦਸਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਹੀ। ਨਗਰ ਪੰਚਾਇਤ ਬੱਧਨੀ ਕਲਾਂ ਵਿਖੇ ਪ੍ਰਧਾਨ ਬਬਲੀ ਅਤੇ ਜਨਰਲ ਸਕੱਤਰ ਸੋਨੂੰ ਦੀ ਅਗਵਾਈ ਹੇਠ ਮਿਉਂਸਪਲ ਕਾਮਿਆਂ ਨੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਚੀਮਾ ਅਤੇ ਨਰਿੰਦਰ ਕੌਰ ਭਰਾਜ ਦੇ ਪੁੱਤਲੇ ਫੂਕੇ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨਣ ਦੀ ਮੰਗ ਕੀਤੀ। ਇਸ ਦੌਰਾਨ ਧੂਰੀ ਵਿਖੇ ਚੱਲ ਰਹੇ ਸ਼ਾਂਤਮਈ ਧਰਨੇ ਨੂੰ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਖ਼ਤਮ ਕਰਨ ਲਈ ਕੀਤੇ ਗਏ ਲਾਠੀਚਾਰਜ ਅਤੇ ਸਫਾਈ ਸੇਵਕ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਤੇ ਲੋਕਲ ਪ੍ਰਧਾਨ ਨੂੰ ਹਿਰਾਸਤ ਵਿਚ ਲਏ ਜਾਣ ਦੀ ਘਟਨਾ ਦੀ ਤਿੱਖੇ ਸਬਦਾਂ ਵਿਚ ਨਿਖੇਧੀ ਕੀਤੀ ਗਈ। ਪ੍ਰਧਾਨ ਬਬਲੀ ਨੇ ਕਿਹਾ ਕਿ ਸਰਕਾਰ ਮੁਲਾਜਮਾਂ ਦੀਆਂ ਹੱਕੀ ਮੰਗਾਂ ਸੁਣਨ ਦੀ ਬਜਾਏ ਦਮਨਕਾਰੀ ਨੀਤੀਆ ਅਪਣਾ ਕੇ ਲੋਕਤੰਤਰੀ ਆਵਾਜ ਨੂੰ ਦਬਾਉਣ ਦੀ ਕੋਸ਼ਿਸ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾ ਪ੍ਰਧਾਨ ਵੱਲੋਂ ਇਸ ਕਾਰਵਾਈ ਦਾ ਸਖ਼ਤ ਨੋਟਿਸ ਲੈਦਿਆਂ ਪੂਰੇ ਪੰਜਾਬ ਵਿਚ ਵੱਖ-ਵੱਖ ਚੌਕਾਂ, ਪੁਲਾਂ ਅਤੇ ਮੁੱਖ ਸੜਕਾਂ ਤੇ ਰੋਸ ਪ੍ਰਦਰਸ਼ਨ ਅਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਦਮਨਕਾਰੀ ਰਵੱਈਆ ਨਾ ਛੱਡਿਆ ਅਤੇ ਗ੍ਰਿਫਤਾਰ ਆਗੂਆਂ ਨੂੰ ਰਿਹਾਅ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਧਰਨੇ ਨੂੰ ਸਮਰਥਨ ਦੇਣ ਲਈ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਹਲਕਾ ਸਰਕਲ ਪ੍ਰਧਾਨ ਰਵੀਇੰਦਰਜੀਤ ਸਿੰਘ, ਕੋਆਪਰੇਟਿਵ ਸੁਸਾਇਟੀ ਪ੍ਰਧਾਨ ਸੁਖਚੈਨ ਸਿੰਘ ਚੈਨਾ, ਪ੍ਰਧਾਨ ਨਾਹਰ ਸਿੰਘ ਅਤੇ ਜਗਰੂਪ ਸਿੰਘ ਰੂਪਾ ਅਤੇ ਸ੍ਰੋਮਣੀ ਅਕਾਲੀ ਦਲ ਦੇ ਆਗੂ ਵਿਸ਼ੇਸ ਤੌਰ ਤੇ ਪਹੁੰਚੇ। ਉਨ੍ਹਾਂ ਨੇ ਧਰਨਾਕਾਰੀਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਰੋਸ ਵਜੋਂ ਪਿੱਟ ਸਿਆਪਾ ਵੀ ਕੀਤਾ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਬਬਲੀ, ਜਨਰਲ ਸਕੱਤਰ ਸੋਨੂੰ, ਚੇਅਰਮੈਨ ਮੰਗੂ, ਮੀਤ ਪ੍ਰਧਾਨ ਗੱਬੀ, ਲਾਭ ਸਿੰਘ, ਮਹਾਂਵੀਰ, ਰੱਤੀ ਰਾਮ, ਧਰਮਪਾਲ, ਜਿੰਦਰਪਾਲ, ਸੱਤਪਾਲ, ਨੀਲੂ, ਲੇਖਰਾਮ, ਮਿੰਦਰ ਸਿੰਘ, ਮੁਕੇਸ, ਲੱਖੀ ਰਾਮ, ਰਾਹੁਲ, ਦਰਸਨ ਕੁਮਾਰ, ਮਨਜਿੰਦਰ ਸਿੰਘ, ਜਸਕਰਨ ਸਿੰਘ, ਪਵਨਦੀਪ ਸਿੰਘ, ਸਤਿੰਦਰਪਾਲ ਸਿੰਘ ਕੰਪਿਊਟਰ ਆਪਰੇਟਰ ਅਤੇ ਯਾਦਵਿੰਦਰ ਸਿੰਘ ਕਲਰਕ ਸਮੇਤ ਵੱਡੀ ਗਿਣਤੀ ਵਿਚ ਸਮੁ੍ਹਹ ਸਫਾਈ ਸੇਵਕ ਮੁਲਾਜਮ ਹਾਜ਼ਰ ਸਨ।