- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਕੇ ਦੀ ਨਾਮਵਰ ਵਿੱਦਿਅਕ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਦੀ ਤਰਜੀਹ ਦੇ ਕੇ ਵਿਦਿਆਰਥੀਆਂ ਦੇਸਰਵਪੱਖੀ ਵਿਕਾਸ ਵਿਚ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ ਜਿਸ ਦੇ ਸਦਕਾ ਸਕੂਲ ਦੇ ਦੋ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸਟੇਟ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਸੋਨੇ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮੋਗਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਦੋ ਹੋਣਹਾਰ ਖਿਡਾਰੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਸਮੁੱਚੇ ਸਕੂਲ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ। ਇੰਨ੍ਹਾਂ ਰਾਜ ਪੱਧਰੀ ਖੇਡਾਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਦੀ ਸੱਤਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜੈਨੀਫ਼ਰ ਨੇ ਬੈਡਮਿੰਟਨ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਲਈ ਵੱਡੀ ਉਪਲਬਧੀ ਹਾਸਲ ਕੀਤੀ। ਬੈਡਮਿੰਟਨ ਦੇ ਇਹ ਰਾਜ ਪੱਧਰੀ ਮੁਕਾਬਲੇ 17 ਤੋਂ 22 ਨਵੰਬਰ ਤੱਕ ਬਰਨਾਲਾ ਵਿਖੇ ਕਰਵਾਏ ਗਏ। ਇਸੇ ਤਰ੍ਹਾਂ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਨੇ ਰੋਇੰਗ ਦੇ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਖੇਡ ਦਾ ਲੋਹਾ ਮਨਵਾਉਂਦਿਆਂ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦੀ ਮੈਡਲ ਸੂਚੀ ਵਿਚ ਵਾਧਾ ਕੀਤਾ। ਰੋਇੰਗ ਦੇ ਇਹ ਮੁਕਾਬਲੇ ਰੂਪਨਗਰ ਵਿਖੇ ਆਯੋਜਿਤ ਕੀਤੇ ਗਏ ਸਨ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਦੀ ਖੁਸ਼ੀ ਵਿਚ ਸਕੂਲ ਦੀ ਪ੍ਰਿੰਸੀਪਲ ਅਤੇ ਵਾਇਸ ਪ੍ਰਿੰਸੀਪਲ ਵੱਲੋਂ ਦੋਵੇਂ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਭਾਵਨਾ ਦੀ ਭਰਪੂਰ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਸਕੂਲ ਵਿਚ ਬੈਡਮਿੰਟਨ ਦੇ ਇੰਟਰਨੈਸ਼ਨਲ ਲੈਵਲ ਦੇ 2 ਕੋਰਟ ਬਣੇ ਹੋਏ ਹਨ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਮਿਹਨਤ, ਲਗਨ ਤੇ ਅਨੁਸ਼ਾਸਨ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।