ਝੋਨੇ ਦੀ ਖ਼ਰੀਦ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ : ACSDK ਤਿਵਾੜੀ ਨੇ ਮੋਗਾ ਮੰਡੀਆਂ ਦਾ ਲਿਆ ਜਾਇਜ਼ਾ, ਕਿਸਾਨਾਂ ਨੂੰ ਸਮੇਂ ਸਿਰ ਮਿਲੇਗੀ ਅਦਾਇਗੀ
ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਡੀ ਕੇ ਤਿਵਾੜੀ ਵੱਲੋਂ ਮੋਗਾ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਅੱਜ ਡੀਸੀ ਸਾਗਰ ਸੇਤੀਆ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖ਼ਰੀਦਣ ਲਈ ਵਚਨਬੱਧ ਹੈ।
Publish Date: Wed, 21 Oct 2026 01:06 PM (IST)
Updated Date: Wed, 21 Oct 2026 01:07 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ - ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਡੀ ਕੇ ਤਿਵਾੜੀ ਵੱਲੋਂ ਮੋਗਾ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਅੱਜ ਡੀਸੀ ਸਾਗਰ ਸੇਤੀਆ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖ਼ਰੀਦਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ , ਜਿਸ ਤਹਿਤ ਮੋਗਾ ਜ਼ਿਲ੍ਹੇ ਵਿਚ 13.5 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ, ਜਿਸਨੂੰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫਸਲ ਦੇ ਚੰਗੇ ਝਾੜ ਨਾਲ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲਗਾਤਾਰ ਮੰਡੀਆਂ ਦਾ ਦੌਰਾ ਕਰਨ ਤੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨਾਲ ਗੱਲਬਾਤ ਕਰਕੇ ਪੂਰੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਖਰੀਦ ਵੇਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਜਿਸ ਲਈ ਪੰਜਾਬ ਸਰਕਾਰ ਵੱਲੋਂ ਬਾਰਦਾਨੇ, ਕਿਸਾਨਾਂ ਨੂੰ ਅਦਾਇਗੀ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਮੋਗਾ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਦੇ ਗੱਲਬਾਤ ਕੀਤੀ ਤੇ ਖਰੀਦ ਬਾਰੇ ਜਾਣਕਾਰੀ ਪ੍ਰਾਪਤ ਕੀਤੀ।