- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਪੱਤੋ ਹੀਰਾ ਸਿੰਘ ਦੀ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਪਿੰਡ ਪੱਤੋ ਹੀਰਾ ਸਿੰਘ ਦੀ ਅਨਾਜ ਮੰਡੀ ਵਿਚ ਝੋਨੇ ਦੀ ਖਰੀਦ ਦਾ ਕੰਮ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਵੱਲੋਂ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਵਾਸਤੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਚੇਅਰਮੈਨ ਦੀਨਾ ਸਾਹਿਬ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਅਤੇ ਸਾਫ਼ ਝੋਨਾ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਸਰਪੰਚ ਅਮਨਦੀਪ ਸਿੰਘ, ਕੁਲਵੰਤ ਸਿੰਘ, ਪੰਚ ਪਰਵਿੰਦਰ ਸਿੰਘ ਪੱਪੀ, ਜੱਥੇਦਾਰ ਮੁਖਤਿਆਰ ਸਿੰਘ ਭਾਗੀਕੇ, ਮੰਡੀ ਸੁਪਵਾਇਜ਼ਰ ਪ੍ਰਦੀਪ ਸਿੰਘ, ਗੁਰਵਿੰਦਰ ਸਿੰਘ, ਲਖਵੀਰ ਸਿੰਘ, ਰਣਜੋਧ ਸਿੰਘ ਤੋਂ ਇਲਾਵਾ ਖਰੀਦ ਏਜੰਸੀ ਦੇ ਇੰਸਪੈਕਟਰ, ਆੜਤੀ ਅਤੇ ਕਿਸਾਨ ਹਾਜਰ ਸਨ ।