ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਪੰਜਾਬ ਰੋਡਵੇਜ਼/ਪੱਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 27 ਡਿਪੂਆਂ ਤੇ ਗੇਟ ਰੈਲੀਆਂ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀ ਮੰਗਾਂ ਸਬੰਧੀ ਸੰਘਰਸ਼ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਮੋਗਾ ਡਿਪੂ 'ਤੇ ਗੇਟ ਰੈਲੀ ਦੌਰਾਨ ਸੂਬਾ ਵਿੱਤ ਸਕੱਤਰ ਬਲਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਹਨ, ਸਰਕਾਰ ਤੇ ਅਧਿਕਾਰੀਆਂ ਵੱਲੋਂ ਕੋਈ ਹੱਲ ਨਹੀਂ ਕੀਤਾ ਗਿਆ।

ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਅਤੇ ਆਊਟਸੋਰਸਿੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਆਊਟਸੋਰਸਿੰਗ ਮੁਲਾਜ਼ਮਾਂ ਦਾ ਜੀਐੱਸਟੀ ਅਤੇ ਕਮਿਸ਼ਨ ਦੇ ਰੂਪ ਵਿਚ 20-25 ਕਰੋੜ ਰੁਪਏ ਸਾਲਾਨਾ ਵਿਭਾਗਾਂ ਦੀ ਨਾਜਾਇਜ਼ ਲੁੱਟ ਠੇਕੇਦਾਰ ਕਾਰਨ ਹੋ ਰਹੀ ਹੈ। ਦੂਜੇ ਪਾਸੇ ਮੁੱਖ ਮੰਤਰੀ ਪੰਜਾਬ ਦੇ ਬਿਆਨਾਂ ਦੇ ਉਲਟ ਪੀਆਰਟੀਸੀ ਵਿਚ ਤੇ ਹੁਣ ਪਨਬੱਸ ਵਿਚ ਆਊਟਸੋਰਸਿੰਗ 'ਤੇ ਨਾਜਾਇਜ਼ ਭਰਤੀ ਕੀਤੀ ਜਾ ਰਹੀ ਹੈ। ਪੀਆਰਟੀਸੀ ਵਿਚ ਪ੍ਰਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦਾ ਪ੍ਰਤੀ ਮਹੀਨਾ 1 ਬੱਸ ਦਾ ਪ੍ਰਰਾਈਵੇਟ ਮਾਲਕਾਂ ਨੂੰ 1 ਲੱਖ ਤੋਂ ਡੇਢ ਲੱਖ ਰੁਪਏ ਤਕ ਲੁੱਟ ਕਰਵਾਉਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਅਤੇ ਸਰਕਾਰ ਯੂਨੀਅਨ ਦੇ ਨੁਮਾਇੰਦਿਆਂ ਅਤੇ ਵਰਕਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਪਿਛਲੇ ਦਿਨੀਂ ਜਥੇਬੰਦੀ ਵੱਲੋਂ ਮੁਲਾਜ਼ਮਾਂ ਨਾਲ ਹੋ ਰਹੀ ਧੱਕੇਸ਼ਾਹੀਆਂ ਖ਼ਿਲਾਫ਼ ਹੜਤਾਲ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਦੀ ਬਦੌਲਤ ਖਰੜ ਪ੍ਰਸ਼ਾਸਨ ਵੱਲੋਂ 24 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੰਗਾਂ ਸਬੰਧੀ ਮੀਟਿੰਗ ਤਹਿ ਕਰਵਾਈ ਗਈ ਸੀ ਅਤੇ ਲਿਖਤੀ ਰੂਪ ਵਿਚ ਦਿੱਤਾ ਗਿਆ ਸੀ। ਪੰ੍ਤੂ ਟਰਾਂਸਪੋਰਟ ਮੰਤਰੀ ਵੱਲੋਂ ਇਹ ਮੀਟਿੰਗ ਨਹੀਂ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਨਾਲੋਂ ਗੁਜਰਾਤ ਦੀਆਂ ਚੋਣਾਂ ਦਾ ਵੱਧ ਖਿਆਲ ਕੀਤਾ ਜਾ ਰਿਹਾ ਹੈ। ਪਿਛਲੀਆਂ ਮੀਟਿੰਗਾਂ ਵਿਚ ਵੀ ਕਈ ਵਾਰ ਸਮਾਂ ਦੇ ਕੇ ਮੀਟਿੰਗਾਂ ਨਹੀਂ ਕੀਤੀਆਂ ਗਈਆਂ ਅਤੇ ਜੇਕਰ ਮੀਟਿੰਗਾਂ ਕੀਤੀਆਂ ਗਈਆਂ ਤਾਂ ਕਿਸੇ ਮਸਲੇ ਦਾ ਹੱਲ ਨਹੀਂ ਕੀਤਾ ਗਿਆ।

ਯੂਨੀਅਨ ਆਗੂ ਟਹਿਲ ਸਿੰਘ ਅਤੇ ਗੁਰਪ੍ਰਰੀਤ ਸਿੰਘ ਨੇ ਕਿਹਾ ਕਿ ਵਧੀਕ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਹਿਮਾਂਸ਼ੂ ਨਾਲ 14 ਨਵੰਬਰ ਨੂੰ ਮੀਟਿੰਗ ਹੋਈ ਸੀ, ਜਿਸ ਵਿਚ ਵਰਕਰਾਂ ਨਾਲ ਹੋਈਆਂ ਧੱਕੇਸ਼ਾਹੀਆਂ ਦਾ ਹੱਲ 7 ਦਿਨ ਦੇ ਅੰਦਰਕਰਨ ਦਾ ਲਿਖਤੀ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਨਾਲ ਹੀ ਰਹਿੰਦੀਆ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਪੰ੍ਤੂ 16 ਦਿਨ ਬੀਤ ਜਾਣ ਦੇ ਬਾਵਜੂਦ ਮੈਨੇਜਮੈਂਟ ਵੱਲੋਂ ਵਰਕਰਾਂ ਨਾਲ ਹੋਈਆਂ ਧੱਕੇਸ਼ਾਹੀਆਂ ਦੌਰਾਨ ਫਿਰੋਜ਼ਪੁਰ ਡਿਪੂ ਦੇ ਵਰਕਰਾਂ ਦੀਆਂ ਬਦਲੀਆਂ ਫਿਰੋਜ਼ਪੁਰ ਤੋਂ ਪੱਟੀ ਰੱਦ ਕਰਨ ਅਤੇ ਬਟਾਲੇ ਡਿਪੂ ਦੇ ਕੰਡਕਟਰ ਦੀ ਨਾਜਾਇਜ਼ ਰਿਪੋਰਟ ਦੀ ਇਨਕੁਆਰੀ 3 ਦਿਨ ਅੰਦਰ ਆਊਨ ਰੂਟ ਕਰਨਾ ਸੀ। ਹੁਣ ਤਕ ਕੋਈ ਵੀ ਹੱਲ ਨਹੀਂ ਕੱਿਢਆ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵਿਚ ਕੀਤੇ ਫੈਸਲੇ ਨੂੰ ਵੀ ਮਹਿਕਮਾ ਲਾਗੂ ਨਹੀਂ ਕਰ ਰਿਹਾ, ਜਿਸ ਕਾਰਨ ਯੂਨੀਅਨ ਵੱਲੋਂ ਸਮੂਹ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਅਗਲੇ ਸੰਘਰਸ਼ਾਂ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਰਕਰ ਵੀ ਹਾਜ਼ਰ ਸਨ।