ਚਾਈਲਡ ਲੇਬਰ ਦੇ ਵਿਰੋਧ ’ਚ ਚਲਾਈ ਵਿਸ਼ੇਸ਼ ਮੁਹਿੰਮ
ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ
Publish Date: Thu, 29 Jan 2026 04:17 PM (IST)
Updated Date: Fri, 30 Jan 2026 04:04 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਾਈਲਡ ਲੇਬਰ ਦੇ ਵਿਰੁੱਧ ਪੂਰੇ ਪੰਜਾਬ ਵਿਚ 26 ਜਨਵਰੀ ਤੋਂ ਮਾਰਚ ਤੱਕ ਪੈਨ-ਇੰਡੀਆ ਰੈਸੀਕਿਊ ਐਂਡ ਰੀਹੈਬਲੀਟੇਸ਼ਨ ਕੰਪੇਨ ਫਾਰ ਇਰੈਡੀਕੇਸ਼ਨ ਆਫ ਚਾਈਲਡ ਐਂਡ ਐਡੋਲਸੈਂਟ ਲੇਬਰ ਦੇ ਨਾਮ ਹੇਠ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੁਹਿੰਮ ਤਹਿਤ ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਮਿਸ ਕਿਰਨ ਜਯੋਤੀ ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਲੇਬਰ ਵਿਭਾਗ, ਪੁਲਿਸ ਵਿਭਾਗ ਤੇ ਚਾਈਲਡ ਵੈੱਲਫੇਅਰ ਕਮੇਟੀ, ਬਾਲ ਮਜਦੂਰੀ ਸਬੰਧੀ ਬਣਾਈ ਗਈ ਟਾਸਕ ਫੋਰਸ ਦੇ ਮੈਂਬਰਾਂ ਦੇ ਸਹਿਯੋਗ ਨਾਲ ਨੇਚਰ ਪਾਰਕ ਮੋਗਾ ਤੋਂ ਲੈ ਕੇ ਰੇਲਵੇ ਸਟੇਸ਼ਨ ਮੋਗਾ ਤੱਕ ਚਾਈਲਡ ਲੇਬਰ ਦੇ ਖਿਲਾਫ ਜਾਗਰੂਕਤਾ ਰੈਲੀ ਕੱਢ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਵਿਚ ਜਸਦੀਪ ਸਿੰਘ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਜੇਸ਼ ਪੁਰੀ ਚੇਅਰਮੈਨ ਬਾਲ ਭਲਾਈ ਕਮੇਟੀ, ਰਾਜਬੀਰ ਸਿੰਘ ਲੇਬਰ ਇੰਸਪੈਕਟਰ, ਏਕਮਜੀਤ ਸਿੰਘ ਮੈਡੀਕਲ ਅਫਸਰ, ਹਰਜਿੰਦਰ ਸਿੰਘ ਏਐੱਸਆਈ, ਹਰਮੇਲ ਸਿੰਘ ਏਐੱਸਆਈ, ਗੁਰਮੁਖ ਸਿੰਘ, ਬਲਕਰਨ ਸਿੰਘ ਆਦਿ ਹਾਜਰ ਸਨ। ਪੈਨਲ ਵਕੀਲ ਅਤੇ ਪੈਰਾ ਲੀਗਲ ਵਲੰਟੀਅਰਾਂ ਤੋਂ ਇਲਾਵਾ ਬਾਲ ਮਜਦੂਰੀ ਖਾਤਮੇ ਸਬੰਧੀ ਬਣਾਈ ਗਈ ਟਾਸਕ ਫੋਰਸ ਦੇ ਮੈਂਬਰਾਂ ਵੱਲੋਂ ਭਾਗ ਲਿਆ ਗਿਆ। ਇਸ ਸਮੇਂ ਮਿਸ ਕਿਰਨ ਜਯੋਤੀ ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਇਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ, ਜਿਸ ਦੇ ਤਹਿਤ ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਚਾਈਲਡ ਲੇਬਰ ਨੂੰ ਰੋਕਣਾ ਅਤੇ ਬੱਚਿਆਂ ਦੇ ਉਜਵਲ ਭਵਿੱਖ ਲਈ ਉਨ੍ਹਾਂ ਨੂੰ ਸਹੀ ਸੇਧ ਦੇਣਾ ਹੈ। ਇਸ ਤੋਂ ਇਲਾਵਾ ਟਾਸਕ ਫੋਰਸ ਵੱਲੋਂ ਰੇਲਵੇ ਰੋਡ ਤੇ ਰੇਡ ਵੀ ਕੀਤੀ ਗਈ।