- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨਾਈਟਿਡ ਅਕਾਲੀ ਦਲ ਦੇ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਯੂਨਾਈਟਿਡ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਭਾਈ ਹਰਪ੍ਰੀਤ ਸਿੰਘ ਘੱਲੇ ਕੀ ਦੇ ਪਿਤਾ ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਦੇ 17 ਅਕਤੂਬਰ ਨੂੰ ਹੋਏ ਅਕਾਲ ਚਲਾਣੇ ’ਤੇ ਪੰਥਕ ਆਗੂਆਂ ਅਤੇ ਯੂਨਾਈਟਿਡ ਅਕਾਲੀ ਦਲ ਦੀ ਸਮੁੱਚੀ ਟੀਮ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਵਿਛੋੜੇ ਨਾਲ ਜਿੱਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਸਮਾਜ ਅਤੇ ਪੰਥ ਨੇ ਵੀ ਇਕ ਸੇਵਾ ਭਾਵਨਾ ਵਾਲੀ ਸ਼ਖ਼ਸੀਅਤ ਨੂੰ ਗੁਆ ਦਿੱਤਾ ਹੈ। ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਦੇਸ਼ ਦੀ ਫੌਜ ਵਿਚ ਸੇਵਾਵਾਂ ਨਿਭਾਉਂਦਿਆਂ ਬਿਤਾਇਆ। ਸੇਵਾਮੁਕਤ ਹੋਣ ਤੋਂ ਬਾਅਦ ਵੀ ਉਹ ਪੰਜਾਬ, ਪੰਥ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਰਹੇ। ਉਨ੍ਹਾਂ ਦੀ ਜ਼ਿੰਦਗੀ ਦੇਸ਼ ਭਗਤੀ, ਸੇਵਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਜੁੜੀ ਹੋਈ ਸੀ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਵੱਖ-ਵੱਖ ਪੰਥਕ ਆਗੂਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਵਿਛੜੀ ਰੂਹ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ। ਇਸ ਮੌਕੇ ਯੂਨਾਈਟਿਡ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਇਕ ਸੱਚੇ ਦੇਸ਼ ਭਗਤ ਅਤੇ ਚੰਗੇ ਸਮਾਜ ਸੇਵੀ ਸਨ। ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਨੇ ਵੀ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿਚ ਪੂਰੀ ਪਾਰਟੀ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੈ। ਉਨ੍ਹਾਂ ਨੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸੇ ਤਰ੍ਹਾਂ ਭਾਈ ਗੁਰਲਾਭ ਸਿੰਘ ਧਰਮਕੋਟ ਨੇ ਵੀ ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦੇਸ਼, ਪੰਜਾਬ ਅਤੇ ਪੰਥ ਲਈ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਯੂਨਾਈਟਿਡ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਜਥੇਦਾਰ ਕਰੋੜ ਸਿੰਘ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਕਿਸੇ ਵੀ ਪਰਿਵਾਰ ’ਚੋਂ ਸਤਿਕਾਰਯੋਗ ਅਤੇ ਤਜਰਬੇਕਾਰ ਬਜ਼ੁਰਗ ਦਾ ਵਿੱਛੜ ਜਾਣਾ ਬਹੁਤ ਵੱਡਾ ਦੁੱਖ ਹੁੰਦਾ ਹੈ। ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਨੇ ਆਪਣੀ ਜ਼ਿੰਦਗੀ ’ਚ ਜੋ ਸੇਵਾਵਾਂ ਨਿਭਾਈਆਂ, ਉਹ ਹਮੇਸ਼ਾ ਯਾਦ ਰੱਖੀਆਂ ਜਾਣਗੀਆਂ। ਇਸ ਦੁੱਖ ਦੀ ਘੜੀ ਵਿਚ ਯੂਨਾਈਟਿਡ ਅਕਾਲੀ ਦਲ ਦੀ ਸਮੁੱਚੀ ਟੀਮ ਅਤੇ ਵੱਖ-ਵੱਖ ਪੰਥਕ ਆਗੂਆਂ ਨੇ ਭਾਈ ਹਰਪ੍ਰੀਤ ਸਿੰਘ ਘੱਲੇ ਕੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਆਗੂਆਂ ਨੇ ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਨੂੰ ਨਮ ਅੱਖਾਂ ਨਾਲ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਦੇਸ਼, ਪੰਜਾਬ ਅਤੇ ਪੰਥ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਜਥੇਦਾਰ ਬੂਟਾ ਸਿੰਘ ਰਣਸੀਂਹ, ਜਥੇਦਾਰ ਕਰੋੜ ਸਿੰਘ ਤਲਵੰਡੀ ਭੰਗੇਰੀਆਂ, ਗੁਰਪ੍ਰੀਤ ਸਿੰਘ ਧੱਲੇਕੇ, ਬਲਜੀਤ ਸਿੰਘ ਅਕਾਲੀਆਂ ਵਾਲਾ, ਗੁਰਲਾਭ ਸਿੰਘ ਧਰਮਕੋਟ, ਪਰਮਜੀਤ ਸਿੰਘ ਧੱਲੇਕੇ, ਜੋਧ ਸਿੰਘ, ਹਰਬੰਸ ਸਿੰਘ ਸਾਬਕਾ ਸਰਪੰਚ ਧੱਲੇਕੇ, ਰਜਿੰਦਰ ਸਿੰਘ ਰਾਜਾ ਧੱਲੇਕੇ, ਰਣਜੀਤ ਸਿੰਘ ਸਾਬਕਾ ਸਰਪੰਚ ਕੋਰੇ ਵਾਲਾ, ਅਮਰਜੀਤ ਸਿੰਘ ਬਿੱਟੂ ਅਤੇ ਮੇਅਰ ਵਿਨੇਪਾਲ ਕੌਰ ਸਮੇਤ ਹੋਰ ਆਗੂ ਸ਼ਾਮਲ ਸਨ।