- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਹਸਪਤਾਲ ਮੋਗਾ ਵਿਖੇ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਸਿਵਲ ਹਸਪਤਾਲ ਮੋਗਾ ਵਿਖੇ ਤਾਇਨਾਤ ਪੈਰਾ ਮੈਡੀਕਲ ਸਟਾਫ਼਼ ਦਾ ਏਰੀਅਰ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਪੈਰਾ ਮੈਡੀਕਲ ਕਮੇਟੀ ਵੱਲੋਂ ਇਕਜੁੱਟ ਹੋ ਕੇ ਸੀਨੀਅਰ ਮੈਡੀਕਲ ਅਫ਼ਸਰ ਮੋਗਾ ਨੂੰ ਇਕ ਮੰਗ ਪੱਤਰ/ਨੋਟਿਸ ਸੌਂਪਿਆ ਗਿਆ। ਇਸ ਮੌਕੇ ਕਮੇਟੀ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਮੋਗਾ ਵਿਚ ਪੈਰਾ ਮੈਡੀਕਲ ਸਟਾਫ਼ ਨੂੰ ਏਰੀਅਰ ਦੀ ਇਕ ਵੀ ਕਿਸ਼ਤ ਜਾਰੀ ਨਹੀਂ ਕੀਤੀ ਗਈ, ਜਿਸ ਕਰਕੇ ਸਮੂਹ ਅਮਲੇ ਵਿਚ ਰੋਸ ਪਾਇਆ ਜਾ ਰਿਹਾ ਹੈ। ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅੱਜ ਸਮੂਹ ਪੈਰਾ ਮੈਡੀਕਲ ਸਟਾਫ਼ ਨੇ ਹਸਪਤਾਲ ਦੇ ਓਪੀਡੀ ਬਲਾਕ ਵਿਖੇ ਵਿਸ਼ੇਸ਼ ਤੌਰ ੋਤੇ ਇਕੱਠੇ ਹੋ ਕੇ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ ਅਤੇ ਉੱਥੋਂ ਇਕਜੁੱਟ ਹੋ ਕੇ ਐੱਸਐੱਮਓ ਦੇ ਦਫ਼ਤਰ ਪਹੁੰਚ ਕੇ ਲਿਖਤੀ ਨੋਟਿਸ ਦਿੱਤਾ। ਯੂਨੀਅਨ ਆਗੂਆਂ ਨੇ ਪ੍ਰਸ਼ਾਸਨ ਨੂੰ ਸਪੱਸ਼ਟ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ 10 ਦਿਨਾਂ ਦੇ ਅੰਦਰ ਅੰਦਰ ਏਰੀਅਰ ਦੀਆਂ ਬਕਾਇਆ ਕਿਸ਼ਤਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਯੂਨੀਅਨ ਕੋਈ ਤਿੱਖਾ ਸੰਘਰਸ਼ ਅਤੇ ਗੁਪਤ ਐਕਸ਼ਨ ਲਿਆਉਣ ਲਈ ਮਜਬੂਰ ਹੋਵੇਗੀ। ਉਨਹਾਂ ਕਿਹਾ ਕਿ ਸੰਘਰਸ਼ ਦੌਰਾਨ ਹਸਪਤਾਲ ਵਿਚ ਹੋਣ ਵਾਲੇ ਕਿਸੇ ਵੀ ਪ੍ਰਸ਼ਾਸਕੀ ਨੁਕਸਾਨ ਜਾਂ ਮਰੀਜ਼ਾਂ ਨੂੰ ਆਉਣ ਵਾਲੀ ਅਸੁਵਿਧਾ ਦੀ ਪੂਰੀ ਜ਼ਿੰਮੇਵਾਰੀ ਹਸਪਤਾਲ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ’ਤੇ ਪਰਮਿੰਦਰ ਸਿੰਘ ਪ੍ਰਧਾਨ, ਬਲਕਰਣ ਸਿੰਘ, ਸਿਮਰਜੀਤ ਕੌਰ, ਗੁਰਜੀਤ ਕੌਰ, ਰਾਜਪਾਲ ਸਿੰਘ, ਮਲਕੀਤ ਸਿੰਘ, ਦਵਿੰਦਰ ਸਿੰਘ, ਨਵਜੋਤ ਕੌਰ, ਸੁਖਦੀਪ ਕੌਰ, ਪੁਨੀਤ ਕੌਰ, ਗੁਰਜਿੰਦਰ ਕੌਰ, ਸੰਗੀਤ ਕੁਮਾਰ, ਸੁਖਜੀਤ ਸਿੰਘ, ਸੁਨੀਲ ਕੁਮਾਰ ਅਤੇ ਵੱਡੀ ਗਿਣਤੀ ਵਿਚ ਪੈਰਾ ਮੈਡੀਕਲ ਸਟਾਫ਼ ਮੈਂਬਰ ਹਾਜ਼ਰ ਸਨ।