- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਕੇ ਦੀ ਨਾਮਵਰ ਸਿੱਖਿਆ

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਮੋਗਾ: ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ। ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਹੋਈ ਇਸ ਪ੍ਰਭਾਵਸ਼ਾਲੀ ਮਾਪੇ-ਅਧਿਆਪਕ ਮਿਲਣੀ ਦੌਰਾਨ ਕਲਾਸ ਇੰਚਾਰਜਾਂ ਨੇ ਹੁਣ ਤੱਕ ਦੀ ਬੱਚਿਆਂ ਦੀ ਪ੍ਰਗਤੀ ਨੂੰ ਮਾਪਿਆਂ ਦੇ ਸਨਮੁੱਖ ਪੇਸ਼ ਕੀਤਾ। ਉਨ੍ਹਾਂ ਨੇ ਬੱਚਿਆਂ ਦੀ ਵਧੀਆ ਪੜ੍ਹਾਈ, ਅਨੁਸ਼ਾਸਨ ਅਤੇ ਯੋਗ ਅਗਵਾਈ ਦੇਣ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ। ਇਸ ਦੌਰਾਨ ਅਧਿਆਪਕਾਂ ਅਤੇ ਮਾਪਿਆਂ ਨੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਬੱਚਿਆਂ ਦੇ ਸਰਵਪੱਖੀ ਵਿਕਾਸ ਬਾਰੇ ਗੰਭੀਰ ਮੰਥਨ ਕੀਤਾ। ਬੱਚਿਆਂ ਦੀ ਗੁਣਵੱਤਾ ’ਚ ਹੋਰ ਸੁਧਾਰ ਲਿਆਉਣ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਆਪਣੇ ਪੈਗ਼ਾਮ ’ਚ ਕਿਹਾ ਕਿ ਚੰਗੀ ਸਿੱਖਿਆ ਲਈ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੈ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਬੱਚਿਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਨਾਲ ਸਿੱਝਣ ਦੇ ਸਮਰੱਥ ਬਣਾਉਣ ਲਈ ਮਿਆਰੀ ਸਿੱਖਿਆ ਦੇ ਨਾਲੋ-ਨਾਲ ਚੰਗੇ ਸੰਸਕਾਰ ਅਤੇ ਸਦਾਚਾਰਕ ਕਦਰਾਂ ਕੀਮਤਾਂ ਦਾ ਸੰਚਾਰ ਕਰਨ ਲਈ ਸੰਸਥਾ ਪੂਰੀ ਤਰ੍ਹਾਂ ਪ੍ਰਤੀਬੱਧ ਹੈ। ਇਸ ਮੀਟਿੰਗ ਦੀ ਸਫ਼ਲਤਾ ਲਈ ਸਮੁੱਚੇ ਸਟਾਫ਼ ਵੱਲੋਂ ਭਰਵਾਂ ਸਹਿਯੋਗ ਦਿੱਤਾ ਗਿਆ।