ਹੋਲੀ ਹਾਰਟ ਕਾਨਵੈਂਟ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਸ਼ਹਿਰ ਦੇ ਨਾਮਵਰ ਵਿੱਦਿਅਕ ਅਦਾਰੇ
Publish Date: Tue, 15 Sep 2026 03:59 PM (IST)
Updated Date: Wed, 16 Sep 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੋਗਾ : ਸ਼ਹਿਰ ਦੇ ਨਾਮਵਰ ਵਿੱਦਿਅਕ ਅਦਾਰੇ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ’ਚ ਅੱਜ ਟਰਮ-1 ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਇਕ ਵਿਸ਼ੇਸ਼ ਮਾਪੇ-ਅਧਿਆਪਕ ਮਿਲਣੀ ਕਰਵਈ ਗਈ। ਇਸ ਮਿਲਣੀ ਦੌਰਾਨ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਮੀਟਿੰਗ ਦਾ ਮੁੱਖ ਉਦੇਸ਼ ਆਉਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਨੂੰ ਲੈ ਕੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਉਨ੍ਹਾਂ ਨੂੰ ਸਫਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਵਿਸ਼ੇਸ਼ ਤੌਰ ਤੇ ਮੌਜੂਦ ਰਹਿ ਕੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਡਾਇਰੈਕਟਰ ਸੁਭਾਸ਼ ਪਲਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਪ੍ਰੀਖਿਆਵਾਂ ਸਿਰਫ਼ ਅੰਕ ਪ੍ਰਾਪਤ ਕਰਨ ਦਾ ਸਾਧਨ ਨਹੀਂ ਹਨ, ਸਗੋਂ ਇਹ ਵਿਦਿਆਰਥੀ ਦੀ ਸਿੱਖਣ ਦੀ ਸਮਰੱਥਾ ਨੂੰ ਪਰਖਣ ਦਾ ਇਕ ਮੌਕਾ ਹੁੰਦੀਆਂ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਘਰ ਵਿਚ ਪੜ੍ਹਾਈ ਦਾ ਸਾਕਾਰਾਤਮਕ ਮਾਹੌਲ ਬਣਾਈ ਰੱਖਣ। ਇਸੇ ਲੜੀ ਤਹਿਤ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਦਿਆਂ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਤਣਾਅ ਦੇ ਪੇਪਰ ਦੇਣ ਲਈ ਪ੍ਰੇਰਿਤ ਕੀਤਾ। ਮੀਟਿੰਗ ਦੌਰਾਨ ਮਾਪਿਆਂ ਨੇ ਆਪਣੇ ਬੱਚਿਆਂ ਦੀ ਪੜ੍ਹਾਈ ਦੀ ਪ੍ਰਗਤੀ ਬਾਰੇ ਸਬੰਧਤ ਵਿਸ਼ਾ ਅਧਿਆਪਕਾਂ ਨਾਲ ਗੱਲਬਾਤ ਕੀਤੀ। ਅਧਿਆਪਕਾਂ ਨੇ ਹਰੇਕ ਵਿਦਿਆਰਥੀ ਦੀਆਂ ਕਮਜ਼ੋਰੀਆਂ ਅਤੇ ਮਜ਼ਬੂਤੀਆਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ ਅਤੇ ਸੁਝਾਅ ਦਿੱਤੇ ਕਿ ਪ੍ਰੀਖਿਆਵਾਂ ਦੇ ਦਿਨਾਂ ਵਿਚ ਬੱਚਿਆਂ ਦੀ ਸਿਹਤ ਅਤੇ ਪੜ੍ਹਾਈ ਦਾ ਸੰਤੁਲਨ ਕਿਵੇਂ ਬਣਾਇਆ ਜਾਵੇ। ਮਾਪਿਆਂ ਨੇ ਸਕੂਲ ਪ੍ਰਬੰਧਨ ਵੱਲੋਂ ਚੁੱਕੇ ਗਏ ਇਸ ਕਦਮ ਦੀ ਭਰਪੂਰ ਸ਼ਲਾਘਾ ਕੀਤੀ। ਅਖ਼ੀਰ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਟਰਮ-1 ਦੀਆਂ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਹ ਮਿਲਣੀ ਬੇਹੱਦ ਸਫ਼ਲ ਰਹੀ ਅਤੇ ਸਭ ਨੇ ਮਿਲ ਕੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਪੂਰੀ ਮਿਹਨਤ ਕਰਨ ਦਾ ਪ੍ਰਣ ਲਿਆ।