ਐੱਸਡੀ ਕਾਲਜ ਫਾਰ ਵੂਮੈਨ ’ਚ ਪੀਟੀਐੱਮ ਕਰਵਾਈ
ਐੱਸਡੀ ਕਾਲਜ ਫਾਰ ਵੂਮੈਨ ਮੋਗਾ
Publish Date: Mon, 13 Apr 2026 04:12 PM (IST)
Updated Date: Tue, 14 Apr 2026 04:01 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮੋਗਾ: ਐੱਸਡੀ ਕਾਲਜ ਫਾਰ ਵੂਮੈਨ ਮੋਗਾ ਵਿਖੇ ਮਾਪੇ-ਅਧਿਆਪਕ ਐਸੋਸੀਏਸ਼ਨ ਨੇ ਇਕ ਮਾਪੇ-ਅਧਿਆਪਕ ਮੀਟਿੰਗ ਹੋਈ। ਕਾਲਜ ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਨਾਲ ਮਿਲਣ ਲਈ ਉਤਸ਼ਾਹਿਤ ਕੀਤਾ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਮਾਪਿਆਂ ਅਤੇ ਅਧਿਆਪਕਾਂ ਦੀ ਸਹਿਯੋਗੀ ਭੂਮਿਕਾ ਇਕ ਵਿਦਿਆਰਥੀ ਦੀ ਸਫ਼ਲਤਾ ਲਈ ਬਹੁਤ ਮਹੱਤਵਪੂਰਨ ਹੈ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਮਾਨਸਿਕ ਅਤੇ ਸਰੀਰਕ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ, ਖਾਸ ਕਰਕੇ ਪ੍ਰੀਖਿਆ ਦੇ ਸਮੇਂ ਦੌਰਾਨ। ਮਾਪੇ-ਅਧਿਆਪਕ ਐਸੋਸੀਏਸ਼ਨ ਦੇ ਕੋਆਰਡੀਨੇਟਰ ਡਾ. ਪਲਵਿੰਦਰ ਕੌਰ ਨੇ ਮੀਟਿੰਗ ਵਿਚ ਸ਼ਾਮਲ ਮਾਪਿਆਂ ਦਾ ਸਵਾਗਤ ਕੀਤਾ। ਬੀਏ, ਬੀਸੀਏ, ਬੀਕਾਮ, ਐੱਮਕਾਮ, ਬੀਵੋਕ ਹਸਪਤਾਲ ਪ੍ਰਸ਼ਾਸਨ ਅਤੇ ਪ੍ਰਬੰਧਨ, ਫੂਡ ਪ੍ਰੋਸੈਸਿੰਗ ਅਤੇ ਗੁਣਵੱਤਾ ਪ੍ਰਬੰਧਨ ਅਤੇ ਪੀਜੀਡੀਸੀਏ ਵਰਗੇ ਪ੍ਰੋਗਰਾਮਾਂ ਵਿਚ ਦਾਖਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੇ ਸਬੰਧਤ ਵਿਸ਼ਾ ਅਧਿਆਪਕਾਂ ਨਾਲ ਅੰਦਰੂਨੀ ਪ੍ਰੀਖਿਆਵਾਂ ਵਿਚ ਆਪਣੇ ਬੱਚਿਆਂ ਦੇ ਪ੍ਰਦਰਸ਼ਨ ਬਾਰੇ ਚਰਚਾ ਕੀਤੀ। ਮੀਟਿੰਗ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ, ਆਚਰਣ ਅਤੇ ਹੋਰ ਗਤੀਵਿਧੀਆਂ ਵਿਚ ਭਾਗੀਦਾਰੀ ਬਾਰੇ ਮਾਪਿਆਂ ਨਾਲ ਚਰਚਾ ਕੀਤੀ। ਮਾਪਿਆਂ ਨੇ ਵੀ ਆਪਣੇ ਸੁਝਾਅ ਸਾਂਝੇ ਕੀਤੇ ਅਤੇ ਕਾਲਜ ਪ੍ਰਬੰਧਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਸਹਾਇਕ ਪ੍ਰੋਫੈਸਰ ਸੁਸ਼ਮਾ ਨੇ ਮੀਟਿੰਗ ਵਿਚ ਸ਼ਾਮਲ ਮਾਪਿਆਂ ਦਾ ਧੰਨਵਾਦ ਕੀਤਾ। ਸਹਾਇਕ ਪ੍ਰੋਫੈਸਰ ਗਗਨਦੀਪ ਕੌਰ ਅਤੇ ਸਹਾਇਕ ਪ੍ਰੋਫੈਸਰ ਮਾਨਸੀ ਨੇ ਮੀਟਿੰਗ ਦੀ ਵਿਵਸਥਾ ਵਿਚ ਮਹੱਤਵਪੂਰਨ ਯੋਗਦਾਨ ਪਾਇਆ।ਮੀਟਿੰਗ ਦੌਰਾਨ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।