- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦ ਲਰਨਿੰਗ ਫੀਲਡ ਏ ਗਲੋਬਲ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਦ ਲਰਨਿੰਗ ਫੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਸ਼ਨੀਵਾਰ ਨੂੰ ਮਾਪੇ-ਅਧਿਆਪਕ ਮਿਲਣੀ ਪੀਟੀਐੱਮ ਕਰਵਾਈ ਗਈ। ਇਸ ਵਿਚ ਵੱਡੀ ਗਿਣਤੀ ਵਿਚ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਆਪਣੇ ਬੱਚਿਆਂ ਦੀ ਵਿੱਦਿਅਕ ਤਰੱਕੀ, ਪੜ੍ਹਾਈ ਦੇ ਪੱਧਰ ਅਤੇ ਸਕੂਲ ਵਿਚ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਸਬੰਧੀ ਅਧਿਆਪਕਾਂ ਨਾਲ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਦੇ ਨਤੀਜਿਆਂ ਦੀ ਸਮੀਖਿਆ ਕਰਨਾ, ਉਨ੍ਹਾਂ ਦੀਆਂ ਵਿੱਦਿਅਕ ਪ੍ਰਾਪਤੀਆਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਉਣਾ ਅਤੇ ਜਿਨ੍ਹਾਂ ਖੇਤਰਾਂ ਵਿਚ ਸੁਧਾਰ ਦੀ ਲੋੜ ਹੈ, ਉਨ੍ਹਾਂ ਲਈ ਮਿਲ ਕੇ ਪ੍ਰਭਾਵਸ਼ਾਲੀ ਯਤਨ ਕਰਨਾ ਸੀ। ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿੱਚ ਕੀਤੇ ਪ੍ਰਦਰਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖਿਆ ਸਿਰਫ਼ ਪ੍ਰੀਖਿਆਵਾਂ ਵਿਚ ਚੰਗੇ ਅੰਕ ਪ੍ਰਾਪਤ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਇਸ ਦਾ ਅਸਲ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਵਿਚ ਸਕੂਲ ਅਤੇ ਮਾਪਿਆਂ ਦੋਵਾਂ ਦੀ ਬਰਾਬਰ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਹਰ ਬੱਚਾ ਆਪਣੀ ਵੱਖਰੀ ਪ੍ਰਤਿਭਾ ਅਤੇ ਯੋਗਤਾ ਲੈ ਕੇ ਆਉਂਦਾ ਹੈ। ਸਕੂਲ ਦਾ ਯਤਨ ਰਹਿੰਦਾ ਹੈ ਕਿ ਹਰੇਕ ਵਿਦਿਆਰਥੀ ਦੀਆਂ ਨਿੱਜੀ ਲੋੜਾਂ ਨੂੰ ਸਮਝਦੇ ਹੋਏ ਉਸ ਨੂੰ ਸਿੱਖਣ ਅਤੇ ਅੱਗੇ ਵਧਣ ਦੇ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਬੱਚਿਆਂ ਦੀ ਤਰੱਕੀ ਨੂੰ ਸਮਝਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮਿਲ ਕੇ ਹੱਲ ਲੱਭਣ ਦਾ ਇਕ ਮਹੱਤਵਪੂਰਨ ਮਾਧਿਅਮ ਹੈ। ਅੰਤ ਵਿਚ ਇਹ ਮਿਲਣੀ ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ।