ਪ੍ਰਮਿੰਦਰ ਸਿੰਘ ਸੰਧੂ ਬਾਬਾ ਪੂਰਨ ਦਾਸ ਕਮੇਟੀ ਦੇ ਪ੍ਰਧਾਨ ਚੁਣੇ
ਗੁਰਦੁਆਰਾ ਸਾਹਿਬ ਬਾਬਾ ਪੂਰਨਦਾਸ ਜੀ
Publish Date: Fri, 13 Feb 2026 03:39 PM (IST)
Updated Date: Sat, 14 Feb 2026 04:00 AM (IST)
ਕਾਕਾ ਰਾਮੂੰਵਾਲਾ ਪੰਜਾਬੀ ਜਾਗਰਣ, ਚੜਿੱਕ: ਗੁਰਦੁਆਰਾ ਸਾਹਿਬ ਬਾਬਾ ਪੂਰਨਦਾਸ ਜੀ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਗੁਰਦੁਆਰਾ ਸਾਹਿਬ ਬਾਬਾ ਪੂਰਨਦਾਸ ਜੀ ਵਿਖੇ ਕੀਤੀ ਗਈ। ਇਸ ਸਮੇਂ ਨਗਰ ਵਾਸੀਆਂ ਦੇ ਇਕੱਠ ਦੌਰਾਨ ਪ੍ਰਮਿੰਦਰ ਸਿੰਘ ਪਿੰਦਾ ਸੰਧੂ ਨੂੰ ਪ੍ਰਧਾਨਗੀ ਦੀ ਸੇਵਾ ਦੀ ਜ਼ਿੰਮੇਵਾਰੀ ਸੌਂਪੀ ਗਈ ਅਤੇ ਗੁਰਪ੍ਰੀਤ ਸਿੰਘ ਗੋਗੀ, ਬੇਅੰਤ ਸਿੰਘ ਸਾਬਕਾ ਪੰਚ, ਤਜਿੰਦਰ ਸਿੰਘ ਫੌਜੀ, ਕੁਲਵਿੰਦਰ ਸਿੰਘ ਡਿਪਟੀ, ਗੁਰਇਕਬਾਲ ਸਿੰਘ, ਗੁਰਤੇਜ ਸਿੰਘ, ਬਿੱਕਰ ਸਿਘ, ਕੁਲਵੰਤ ਸਿੰਘ ਕਾਂਤਾ ਅਤੇ ਹਰਸੰਗਤ ਸਿੰਘ ਪ੍ਰਬੰਧਕ ਕਮੇਟੀ ਮੈਂਬਰ ਚੁਣੇ ਗਏ। ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਨੇ ਗ੍ਰਾਂਮ ਪੰਚਾਇਤ ਅਤੇ ਨਗਰ ਵਾਸੀਆਂ ਵੱਲੋਂ ਪ੍ਰਧਾਨ ਪ੍ਰਮਿੰਦਰ ਸਿੰਘ ਪਿੰਦਾ ਸੰਧੂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਪ੍ਰਧਾਨ ਪ੍ਰਮਿੰਦਰ ਸਿੰਘ ਪਿੰਦਾ ਸੰਧੂ ਨੇ ਕਿਹਾ ਕਿ ਉਹ ਇਸ ਮਿਲੀ ਹੋਈ ਸੇਵਾ ਨੂੰ ਸਾਥੀ ਕਮੇਟੀ ਮੈਂਬਰਾਂ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਗੁਰਵਿੰਦਰ ਸਿੰਘ ਸਰਪੰਚ, ਹਰਜਿੰਦਰ ਸਿੰਘ ਬਾਰਵਾਲਾ ਤੇ ਮੋਹਣ ਸਿੰਘ ਗਿੱਲ ਮੈਂਬਰ ਪੰਚਾਇਤ, ਸੁਖਮੰਦਰ ਸਿੰਘ ਪ੍ਰਧਾਨ, ਪਰਮਿੰਦਰ ਰਾਣਾ, ਪਵਿੱਤਰ ਗਿੱਲ ਬਹਿਰੀਨ, ਜਗਦੀਪ ਸਿੰਘ ਪੱਪੂ ਪ੍ਰਧਾਨ, ਡਾ. ਭੁਪਿੰਦਰ ਸਿੰਘ ਜਾਝੀ, ਹਰਦੀਪ ਸਿੰਘ, ਬਲਦੇਵ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ ।