ਸੜਕ ਹਾਦਸਾ: ਸਕੂਟਰੀ ਦੀ ਟੱਕਰ ਕਾਰਨ ਪੈਦਲ ਜਾ ਰਹੇ ਮਹਿਲਾ ਸਮੇਤ ਦੋ ਗੰਭੀਰ ਜ਼ਖ਼ਮੀ, ਫਰੀਦਕੋਟ ਰੈਫ਼ਰ
ਮੋਗਾ ਫਿਰੋਜ਼ਪੁਰ ਰੋਡ ’ਤੇ ਬਿਜਲੀ ਘਰ ਦੇ ਸਾਹਮਣੇ ਸਥਿਤ ਸਟਾਫ ਵਾਲੀ ਦੇ ਬਾਹਰ ਇੱਕ ਤੇਜ਼ ਰਫ਼ਤਾਰ ਸਕੂਟਰੀ ਦੀ ਪੈਦਲ ਜਾ ਰਹੇ ਵਿਅਕਤੀ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਕੂਟਰੀ ਸਵਾਰ ਮਹਿਲਾ ਅਤੇ ਪੈਦਲ ਜਾ ਰਿਹਾ ਵਿਅਕਤੀ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
Publish Date: Fri, 22 May 2026 11:56 AM (IST)
Updated Date: Fri, 22 May 2026 11:59 AM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ। ਮੋਗਾ ਫਿਰੋਜ਼ਪੁਰ ਰੋਡ ’ਤੇ ਬਿਜਲੀ ਘਰ ਦੇ ਸਾਹਮਣੇ ਸਥਿਤ ਸਟਾਫ ਵਾਲੀ ਦੇ ਬਾਹਰ ਇੱਕ ਤੇਜ਼ ਰਫ਼ਤਾਰ ਸਕੂਟਰੀ ਦੀ ਪੈਦਲ ਜਾ ਰਹੇ ਵਿਅਕਤੀ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਕੂਟਰੀ ਸਵਾਰ ਮਹਿਲਾ ਅਤੇ ਪੈਦਲ ਜਾ ਰਿਹਾ ਵਿਅਕਤੀ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਲੱਗਣ ਨਾਲ ਦੋਵੇਂ ਜ਼ਖ਼ਮੀ ਸੜਕ ’ਤੇ ਡਿੱਗ ਪਏ। ਇਲਾਕਾ ਵਾਸੀਆਂ ਨੇ ਤੁਰੰਤ ਮਦਦ ਲਈ ਅੱਗੇ ਆਉਂਦੇ ਹੋਏ ਘਟਨਾ ਦੀ ਜਾਣਕਾਰੀ ਸਮਾਜ ਸੇਵੀ ਸੁਸਾਇਟੀ ਦੇ ਮੈਂਬਰਾਂ ਨੂੰ ਦਿੱਤੀ।
ਸੂਚਨਾ ਮਿਲਦੇ ਹੀ ਸੁਸਾਇਟੀ ਦੇ ਮੈਂਬਰ ਆਪਣੀ ਐਮਰਜੇਂਸੀ ਗੱਡੀ ਨਾਲ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ। ਜਿਥੇ ਡਾਕਟਰਾਂ ਵੱਲੋਂ ਮੁੱਢਲਾ ਇਲਾਜ ਕਰਨ ਤੋਂ ਬਾਅਦ ਪੈਦਲ ਜਾ ਰਹੇ ਵਿਅਕਤੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅਗਲੇ ਇਲਾਜ ਲਈ ਫਰੀਦਕੋਟ ਮੈਡੀਕਲ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਇਸ ਹਾਦਸੇ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਇਲਾਕੇ ਵਿੱਚ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ।