ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ 16 ਮਾਰਚ ਨੂੰ
ਪੰਜਾਬ ਗੌਰਮਿੰਟ ਪੈਨਸਨਰਜ਼ ਐਸੋਸੀਏਸ਼ਨ
Publish Date: Wed, 11 Mar 2026 04:11 PM (IST)
Updated Date: Thu, 12 Mar 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਪੰਜਾਬ ਗੌਰਮਿੰਟ ਪੈਨਸਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਸੁਤੰਤਰਤਾ ਸੈਨਾਨੀ ਭਵਨ ਮੋਗਾ ਵਿਖੇ 16 ਮਾਰਚ ਦਿਨ ਸੋਮਵਾਰ ਨੂੰ 10 ਵਜੇ ਹੋਵੇਗੀ। ਇਸ ਮੀਟਿੰਗ ਵਿਚ ਜ਼ਿਲ੍ਹਾ ਜਥੇਬੰਦੀ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਜਾਵੇਗੀI ਇਹ ਸੂਚਨਾ ਪ੍ਰੈੱਸ ਨੂੰ ਜਾਰੀ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਗਿਆਨ ਸਿੰਘ ਸਾਬਕਾ ਡੀਪੀਆਰਓ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਆਦੇਸ਼ ਅਤੇ ਜਥੇਬੰਦੀ ਦੇ ਸੰਵਿਧਾਨ ਮੁਤਾਬਕ ਇਹ ਚੋਣ ਅਗਲੇ ਤਿੰਨ ਸਾਲ 2026 2029 ਲਈ ਹੋਵੇਗੀ ਜਿਸ ਵਿਚ ਹਰੇਕ ਸਬ ਡਵੀਜ਼ਨ ਦੇ ਨਵੇਂ ਚੁਣੇ ਗਏ ਪ੍ਰਧਾਨ, ਸਕੱਤਰ ਸਮੇਤ ਸਮੂਹ ਆਹੁਦੇਦਾਰ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਤੋਂ ਪਹਿਲਾਂ ਮੋਗਾ 1 ਅਤੇ 2 ਦੀਆਂ ਮੀਟਿੰਗਾਂ ਵੀ ਹੋਣਗੀਆਂ ਅਤੇ ਉਨ੍ਹਾਂ ਦੇ ਸਬ ਡਵੀਜ਼ਨਾਂ ਦੇ ਪ੍ਰਧਾਨ ਸਕੱਤਰ ਅਤੇ ਹੋਰ ਆਹੁਦੇਦਾਰ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ ਜੋ ਜ਼ਿਲ੍ਹਾ ਕਮੇਟੀ ਦੀ ਜਥੇਬੰਦਕ ਚੋਣ ਵਿਚ ਹਿੱਸਾ ਲੈਣਗੇ। ਮੀਟਿੰਗ ਵਿਚ ਸੂਬਾ ਕਮੇਟੀ ਦੀ ਚੋਣ ਲਈ ਅਤੇ ਮੰਗਾਂ ਮਸਲਿਆਂ ’ਤੇ ਚੱਲ ਰਹੇ ਸੰਘਰਸ਼ਾਂ ਬਾਰੇ ਵੀ ਵਿਚਾਰ ਚਰਚਾ ਹੋਵੇਗੀ।