- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਗੌਰਮਿੰਟ ਪੈਨਸ਼ਨਰਜ਼ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ

ਪਵਨ ਗਰਗ, ਪੰਜਾਬੀ ਜਾਗਰਣ, ਬਾਘਾ ਪੁਰਾਣਾ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬਡਵੀਜ਼ਨ ਬਾਘਾ ਪੁਰਾਣਾ ਦੀ ਮੀਟਿੰਗ ਗੁਰਜੰਟ ਸਿੰਘ ਦੀ ਪ੍ਰਧਾਨਗੀ ਹੇਠ ਨਗਰ ਕਮੇਟੀ ਦਫ਼ਤਰ ਵਿਚ ਹੋਈ । ਗੁਰਜੰਟ ਸਿੰਘ ਸੰਘਾ ਸੁਰਿੰਦਰ ਪਾਲ ਸਿੰਘ ਨੇ ਪ੍ਰੈੱਸ ਨੂੰ ਦੱਸਿਆ ਕਿ ਕੇਂਦਰ ਸਰਕਾਰ ਦੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਪੰਜਾਬ ਦੇ ਪੈਨਸ਼ਨਰਾਂ ਤੋਂ 20 ਫ਼ੀਸਦੀ ਵੱਧ ਮਿਲ ਰਿਹਾ ਹੈ ਪਰ ਪੰਜਾਬ ਸਰਕਾਰ ਪੈਨਸੁਨਰਾਂ ਦਾ 20 ਫ਼ੀਸਦੀ ਡੀ.ਏ ਨੱਪੀ ਬੈਠੀ ਹੈ ਜਿਸ ਕਰਕੇ ਪੰਜਾਬ ਦੇ ਪੈਨਸ਼ਨਰਾਂ ਨੂੰ ਹਰ ਮਹੀਨੇ ਹਜ਼ਾਰਾਂ ਰੁਪਏ ਦਾ ਘਾਟਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਰਹਿੰਦਾ 20 ਫ਼ੀਸਦੀ ਡੀ.ਏ, ਮਾਨਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਿਕ ਤੁਰੰਤ ਜਾਰੀ ਕਰੇ ਅਤੇ ਇਸ ਦਾ 158 ਮਹੀਨੇ ਦਾ ਬਣਦਾ ਬਕਾਇਆ ਜਾਰੀ ਕੀਤਾ ਜਾਵੇ। ਪੇ ਕਮਿਸੁਨ ਦੀਆਂ ਸਿਫਾਰਿਸ਼ਾਂ ਮੁਤਾਬਿਕ, 1 1 2016 ਤੋਂ ਪਹਿਲੇ ਪੈਨਸ਼ਨਰਾਂ ਨੂੰ 2.59 ਦੇ ਗੁਣਾਂਕ ਨਾਲ ਪੈਨਸ਼ਨਾਂ ਸੋਧ ਕੇ ਬਣਦਾ ਬਕਾਇਆ ਦਿੱਤਾ ਜਾਵੇ। ਲੈਕ ਸੁਖਮੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਡੀ.ਸੀ. ਮੰਗ ਪੱਤਰ ਦੇਣ ਦੀ ਕੜੀ ਵਜੋਂ ਮੋਗਾ ਜਿਲ੍ਹੇ ਦੇ ਪੈਨਸ਼ਨਰ ਠੀਕ ਸਾਢੇ 12 ਵਜੇ ਡੀ.ਸੀ. ਦਫ਼ਤਰ ਇਕੱਤਰ ਹੋਣ ਉਪਰੰਤ 1 ਵਜੇ ਨੂੰ ਮੁੱਖ ਮੰਤਰੀ ਵਿੱਤ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਜਾਵੇਗਾ ਅਤੇ ਪੰਜਾਬ ਸਰਕਾਰ ਦੇ ਅੱਖੜ ਵਤੀਰੇ ਖ਼ਿਲਾਫ਼ ਮਾਰਚ ਦੇ ਸ਼ੁਰੂ ਵਿਚ ਸੰਗਰੂਰ ਵਿਖੇ ਵਿਸ਼ਾਲ ਰੈਲੀ ਅਤੇ ਸ਼ਹਿਰ ਵਿਚ ਰੋਸ ਮਾਰਚ ਕਰਕੇ ਆਪਣਾ ਗੁੱਸਾ ਜਾਹਿਰ ਕੀਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਕਮੇਟੀ ਦੀ ਮੀਟਿੰਗ 13 ਫਰਵਰੀ ਨੂੰ 10 ਵਜੇ ਤੋਂ 12 ਵਜੇ ਤੱਕ ਸੁਤੰਤਰਤਾ ਸੈਨਾਨੀ ਭਵਨ ਮੋਗਾ ਵਿਖੇ ਹੋਵੇਗੀ ਜਿਸ ਵਿਚ ਸਬਡਵੀਜ਼ਨ ਮੋਗਾ 1 ਅਤੇ 2 ਦੇ ਆਹੁਦੇਦਾਰ ਅਤੇ ਸਰਗਰਮ ਵਰਕਰ ਸ਼ਾਮਿਲ ਹੋਣਗੇ। ਪਰਮਜੀਤ ਸਿੰਘ ਨਗਰ ਕਮੇਟੀ ਪੈਨਸ਼ਨਰਜ਼ ਐਸੋ: ਪ੍ਰਧਾਨ ਅਤੇ ਸੁਰਿੰਦਰ ਰਾਮ ਕੁੱਸਾ ਨੇ ਦੱਸਿਆ ਕਿ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਪਹਿਲੀ ਫ਼ਰਵਰੀ ਨੂੰ ਹੋਈ ਮੀਟਿੰਗ ਦੇ ਫ਼ੈਸਲੇ ਮੁਤਾਬਿਕ ਬਜਟ ਸ਼ੈਸ਼ਨ ਦੌਰਾਨ ਲਗਾਤਾਰ ਚਾਰ ਦਿਨ ਧਰਨਾ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾਵੇਗਾ ਅਤੇ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਕਰਕੇ ਵਿਧਾਨ ਸਭਾ ਵੱਲੋਂ ਮਾਰਚ ਕੀਤਾ ਜਾਵੇਗਾ। ਅਮਰਜੀਤ ਸਿੰਘ ਮਾਣੂੰਕੇ ਨੇ ਇਕ ਮਤਾ ਪੇਸ਼ ਕਰਕੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਅਤੇ ਤਸ਼ੱਦਦ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਸਾਰੇ ਸੰਘਰਸ਼ਸ਼ੀਲ ਕਿਸਾਨ ਰਿਹਾਅ ਕੀਤੇ ਜਾਣ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਅਵਤਾਰ ਸਿੰਘ ਕੈਂਥ ਨੇ ਪੰਜਾਬ ਸਰਕਾਰ ਪੈਨਸ਼ਨਰਾਂ ਦੇ ਸੰਘਰਸ਼ ਵਿਚ ਪੰਜਾਬ ਰੋਡਵੇਜ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਪੂਰਨ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ। ਅੱਜ ਦੀ ਮੀਟਿੰਗ ਦੇ ਸ਼ੁਰੂ ਵਿਚ ਸਦੀਵੀਂ ਵਿਛੋੜਾ ਦੇ ਗਏ ਸਵਰਨ ਸਿੰਘ ਲੰਗੇਆਣਾ , ਸੁਰਿੰਦਰ ਪਾਲ ਸਿੰਘ ਭਲੂਰ , ਨੱਥਾ ਸਿੰਘ ਉੱਗੋਕੇ , ਗੁਰਮੇਲ ਸਿੰਘ ਮਾਣੂਕੇ ਏ. ਐਸ. ਆਈ , ਗਗਨ ਦੀਪ ਭੱਲਾ ਬਾਘਾ ਪੁਰਾਣਾ ਅਤੇ ਸੁਖਮੰਦਰ ਸਿੰਘ ਮਾਣੂਕੇ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ। ਮੀਟਿੰਗ ਵਿਚ ਮੁਖਤਿਆਰ ਸਿੰਘ ਦਿਉਲ , ਜਸਪਾਲ ਸਿੰਘ ਕੰਡਾ , ਕਰਮਜੀਤ ਸਿੰਘ ਚੰਨੂੰ ਵਾਲਾ , ਬਲਦੇਵ ਸਿੰਘ , ਬਲਵਿੰਦਰ ਸਿੰਘ ਥਰਾਜ , ਡਾ.ਪ੍ਰੀਤਮ ਸਿੰਘ, ਬਲਵਿੰਦਰ ਸਿੰਘ, ਸਤਿੰਦਰਪਾਲ ਸਿੰਘ, ਰੁਲਦੂ ਰਾਮ , ਰਘਬੀਰ ਸਿੰਘ, ਬਲਵੀਰ ਸਿੰਘ, ਹਰਜੀਤ ਸਿੰਘ ਬਰਾੜ, ਬਖਸ਼ੀਸ਼ ਸਿੰਘ , ਮੰਗਲ ਸਿੰਘ , ਗੁਰਦੇਵ ਸਿੰਘ ਚੜਿੱਕ , ਮਲਕੀਤ ਸਿੰਘ ਬਰਾੜ , ਅਮਰਜੀਤ ਸਿੰਘ ਬਰਾੜ , ਗੁਰਦਰਸ਼ਨ ਸਿੰਘ ਸੰਘਾ ਸਮੇਤ ਬਹੁਤ ਸਾਰੇ ਸਰਗਰਮ ਵਰਕਰ ਸ਼ਾਮਿਲ ਹੋਏ।