- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪੈਨਸ਼ ਨਰਜ਼ ਯੂਨੀਅਨ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਪੈਨਸ਼ਨਰਜ਼ ਯੂਨੀਅਨ ਏਟਕ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਧੋਥੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਮੰਗਾਂ, ਮੁਲਾਜ਼ਮਾਂ ਦੇ ਸੰਘਰਸ਼ ਅਤੇ ਆਉਣ ਵਾਲੇ ਸਮਾਗਮਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿਚ ਮੋਗਾ ਜ਼ਿਲ੍ਹੇ ਦੇ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ, ਜਿਸ ਕਾਰਨ ਵਰਗਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਜਥੇਬੰਦਕ ਏਕਤਾ ਅਤੇ ਲਗਾਤਾਰ ਸੰਘਰਸ਼ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿਚ ਪੈਨਸ਼ਨਰਾਂ ਦੀ ਵੱਡੀ ਸ਼ਮੂਲੀਅਤ ਸਰਕਾਰ ਤੱਕ ਉਨ੍ਹਾਂ ਦੀਆਂ ਮੰਗਾਂ ਦੀ ਆਵਾਜ਼ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ। ਜਗਦੀਸ਼ ਸਿੰਘ ਚਾਹਲ ਨੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਸੰਗਰੂਰ ਦੀ ਰੈਲੀ ਵਿਚ ਹੁੰਮ-ਹੁਮਾ ਕੇ ਪਹੁੰਚਣ ਅਤੇ ਇਸ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਪਾਉਣ। ਮੀਟਿੰਗ ਦੌਰਾਨ 21 ਅਕਤੂਬਰ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਦੀ 38ਵੀਂ ਬਰਸੀ ਮੌਕੇ ਹੋਣ ਵਾਲੇ ਸਮਾਗਮ ਵਿਚ ਵੀ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਮੀਟਿੰਗ ਵਿਚ 22 ਅਕਤੂਬਰ ਨੂੰ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ ਕਰਨ ਦੇ ਐਲਾਨ ਬਾਰੇ ਵੀ ਵਿਚਾਰ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਧੋਥੜ ਨੇ ਸੰਗਰੂਰ ਰੈਲੀ ਵਿਚ ਸ਼ਮੂਲੀਅਤ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਤੋਂ ਪੈਨਸ਼ਨਰਾਂ ਨੂੰ ਲੈ ਕੇ ਬੱਸ ਸਵੇਰੇ ਸਾਢੇ ਅੱਠ ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਤੋਂ ਰਵਾਨਾ ਹੋਵੇਗੀ। ਇਸ ਮੌਕੇ ਡਾਕਟਰ ਇੰਦਰਵੀਰ ਗਿੱਲ, ਬੂਟਾ ਸਿੰਘ ਭੱਟੀ, ਭੂਪਿੰਦਰ ਸਿੰਘ ਸੇਖੋਂ ਅਤੇ ਪੋਹਲਾ ਸਿੰਘ ਬਰਾੜ ਨੇ ਸੰਬੋਧਨ ਕੀਤਾ। ਮੀਟਿੰਗ ਵਿਚ ਮੱਘਰ ਸਿੰਘ, ਬਚਿੱਤਰ ਸਿੰਘ ਘੋਲੀਆ, ਅਜਮੇਰ ਸਿੰਘ ਅਖਾੜਾ, ਅਜਮੇਰ ਸਿੰਘ ਕੈਸ਼ੀਅਰ, ਚਮਕੌਰ ਸਿੰਘ ਲੰਗੇਆਣਾ, ਬਿਸੰਭਰ ਦਾਸ, ਜਸਵੀਰ ਸਿੰਘ, ਅਵਤਾਰ ਸਿੰਘ, ਨਛੱਤਰ ਸਿੰਘ, ਸਤਪਾਲ ਸ਼ਰਮਾ ਸਮੇਤ ਹੋਰ ਪੈਨਸ਼ਨਰ ਸਾਥੀ ਵੀ ਹਾਜ਼ਰ ਸਨ।