ਪੈਨਸ਼ਨਰ ਜੁਆਇੰਟ ਫਰੰਟ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ
ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ
Publish Date: Sat, 14 Feb 2026 03:42 PM (IST)
Updated Date: Sun, 15 Feb 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫਰੰਟ ਦੀ ਲੁਧਿਆਣਾ ਵਿਖੇ ਹੋਈ ਦੀ ਮੀਟਿੰਗ ਦੇ ਫੈਸਲੇ ਅਨੁਸਾਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਭਜਨ ਸਿੰਘ ਗਿੱਲ, ਸੁਰਿੰਦਰ ਰਾਮ ਕੁੱਸਾ, ਚਮਕੌਰ ਸਿੰਘ ਸਰਾਂ, ਪ੍ਰੇਮ ਕੁਮਾਰ, ਪੰਜਾਬ ਗੌਰਮਿੰਟ ਪੈਨਸ਼ਨਰ ਮਹਾਂਸੰਘ ਵੱਲੋਂ ਸਵਰਨ ਸਿੰਘ, ਰਛਪਾਲ ਸਿੰਘ ਨਰੇਸ਼ ਕੁਮਾਰ ਗੁਰਦੇਵ ਸਿੰਘ , ਪੰਜਾਬ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦੇ ਬਲੌਰ ਸਿੰਘ ਘਾਲੀ, ਬਲਵਿੰਦਰ ਸਿੰਘ, ਜਾਗੀਰ ਸਿੰਘ ਖੋਖਰ, ਦਲੀਪ ਸਿੰਘ ਅਤੇ ਪੰਜਾਬ ਪੁਲੀਸ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਰਛਪਾਲ ਸਿੰਘ ਪ੍ਰਧਾਨ ਸੁਖਦੇਵ ਸਿੰਘ ਖੋਸਾ ਸਕੱਤਰ ’ਤੇ ਆਧਾਰਿਤ ਇਕ ਮਾਸ ਡੈਪੂਟੇਸ਼ਨ ਵੱਲੋਂ ਮੋਗਾ ਵਿਖੇ ਡੀਸੀ ਸਾਗਰ ਸੇਤੀਆ ਨੂੰ ਪੈਨਸ਼ਨਰਾਂ ਦੀਆਂ ਹੱਕੀ ਅਤੇ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਮੰਗ ਪੱਤਰ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਮ ਦਿੱਤਾ ਗਿਆ। ਡੀਸੀ ਮੋਗਾ ਨੇ ਮੰਗ ਪੱਤਰ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਤੁਰੰਤ ਭੇਜਣ ਦਾ ਵਿਸ਼ਵਾਸ ਦਵਾਇਆ। ਆਗੂਆਂ ਨੇ ਦੱਸਿਆ ਕਿ ਮੰਗ ਕੀਤੀ ਗਈ ਹੈ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਪੈਨਸ਼ਨ ਸੋਧ ਦਾ 2.59 ਦਾ ਗੁਣਾਂਕ ਅਤੇ ਨੋਸ਼ਨਲ ਪੇ ਫਿਕਸੇਸ਼ਨ ਅਨੁਸਾਰ ਪੈਨਸ਼ਨਾਂ ਦੀ ਸੁਧਾਈ ਦੀ ਮੰਗ ਨੂੰ ਪੂਰਾ ਕੀਤਾ ਜਾਵੇ। ਪੰਜਾਬ ਸਰਕਾਰ ਦੇ ਪੈਨਸ਼ਨਰਾਂ ਦਾ ਡੀਏ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਬਰਾਬਰ 42 ਫੀਸਦੀ ਤੋਂ ਵਧਾ ਕੇ 58 ਫੀਸਦੀ ਕੀਤਾ ਜਾਵੇ, 28 ਨਵੰਬਰ 25 ਦਾ ਪੈਨਸ਼ਨ ਸੋਧ ਦਾ ਨੋਟੀਫਿਕੇਸ਼ਨ ਤੁਰੰਤ ਪ੍ਰਭਾਵ ਤੋਂ ਵਾਪਸ ਲਿਆ ਜਾਵੇ, 1-1-16 ਤੋਂ 30-06-21 ਤੱਕ ਦੇ ਪੇਕਮਿਸ਼ਨ ਦੇ ਬਕਾਏ ਯ਼ਕਮੁਸ਼ਤ ਦਿੱਤੇ ਜਾਣ, ਡੀਏ ਦੀਆਂ ਰਹਿੰਦੀਆਂ ਕਿਸ਼ਤਾਂ ਜਲਦ ਰੀਲੀਜ਼ ਕੀਤੀਆਂ ਜਾਣ, ਬੱਝਵਾਂ ਮੈਡੀਕਲ ਭੱਤਾ ਮਹਿੰਗਾਈ ਨੂੰ ਮੁੱਖ ਰੱਖ ਕੇ 1000 ਤੋਂ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਜੁਲਾਈ 21 ਤੋਂ ਬਾਅਦ ਬਣਦੀਆਂ ਡੀਏ ਦੀਆਂ ਕਿਸ਼ਤਾਂ ਦਾ 158 ਮਹੀਨੇ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ, ਅਰਧ ਸਰਕਾਰੀ ਅਦਾਰਿਆਂ ਦੇ ਉਪਰੋਕਤ ਬਕਾਏ ਪੰਜਾਬ ਸਰਕਾਰ ਦੇ ਮੁਲਾਜਮਾਂ ਵਾਂਗ ਨਿਯਮਿਤ ਰੂਪ ਵਿਚ ਦਿੱਤੇ ਜਾਣ, ਰਹਿੰਦੀ ਰਿਵਾਈਜ਼ਡ ਲੀਵ ਇਨਕੈਸ਼ਮੈਂਟ ਯ਼ਕਮੁਸ਼ਤ ਦਿੱਤੀ ਜਾਵੇ ਆਦਿ ਵਫ਼ਦ ਨੇ ਮੰਗ ਕੀਤੀ ਹੈ। ਉਪਰੋਕਤ ਮੰਗਾਂ ਦਾ ਨਿਪਟਾਰਾ ਜਲਦ ਕਰਨ ਲਈ ਪੈਨਸ਼ਨਰ ਜੁਆਇੰਟ ਫਰੰਟ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾਵੇ ਜੇਕਰ ਪੰਜਾਬ ਸਰਕਾਰ ਨੇ ਉਪਰੋਕਤ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਪੰਜਾਬ ਦੇ ਪੈਨਸ਼ਨਰ ਬਜਟ ਸੈਸ਼ਨ ਤੋਂ ਪਹਿਲਾਂ ਸੰਗਰੂਰ ਵਿਖੇ ਇਕ ਵਿਸ਼ਾਲ ਰੈਲੀ ਕਰਕੇ ਆਪਣੇ ਗੁੱਸੇ ਦਾ ਇਜ਼ਹਾਰ ਕਰਦੇ ਹੋਏ ਸੰਗਰੂਰ ਸ਼ਹਿਰ ਦੀਆਂ ਸੜਕਾਂ ’ਤੇ ਮਾਰਚ ਕਰਨ ਲਈ ਮਜ਼ਬੂਰ ਹੋਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।