ਵਿਕਾਸ ਦੇ ਨਾਂ ’ਤੇ ਲੋਕਾਂ ਨੂੰ ਕੀਤਾ ਨਿਰਾਸ਼ : ਡਾ. ਹਰਜੋਤ ਕਮਲ
ਮੋਗਾ ਵਿਚ ਮੁੱਖ ਮੰਤਰੀ ਭਗਵੰਤ
Publish Date: Mon, 06 Apr 2026 03:25 PM (IST)
Updated Date: Tue, 07 Apr 2026 03:59 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਮੋਗਾ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੀ ਹਾਲੀਆ ਰੈਲੀ ਨੂੰ ਲੈ ਕੇ ਭਾਜਪਾ ਵੱਲੋਂ ਤਿੱਖੀ ਪ੍ਰਤੀਕ੍ਰਿਆ ਸਾਹਮਣੇ ਆਈ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਰੈਲੀ ਨੂੰ ਜ਼ਿਲ੍ਹੇ ਦੇ ਲੋਕਾਂ ਲਈ ਨਿਰਾਸ਼ਾਜਨਕ ਕਰਾਰ ਦਿੰਦਿਆਂ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕੀਤੇ ਹਨ। ਡਾ. ਹਰਜੋਤ ਕਮਲ ਨੇ ਕਿਹਾ ਕਿ ਰੈਲੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 83 ਕਰੋੜ ਰੁਪਏ ਦੇ ਵੱਡੇ ਵਿਕਾਸ ਪ੍ਰੋਜੈਕਟਾਂ ਦੇ ਐਲਾਨਾਂ ਦੀ ਗੱਲ ਕੀਤੀ ਗਈ ਸੀ ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁੱਲ ਵੱਖਰੀ ਨਜ਼ਰ ਆਈ। ਉਨ੍ਹਾਂ ਦੇ ਮੁਤਾਬਕ ਜ਼ੀਰਾ ਰੋਡ ਅਤੇ ਮੋਗਾ-ਕੋਟਕਪੂਰਾ ਰੋਡ ’ਤੇ ਸਿਰਫ਼ ਮੁਰੰਮਤ ਦੇ ਕੰਮ ਨੂੰ ਹੀ ਵੱਡੇ ਵਿਕਾਸ ਵਜੋਂ ਪੇਸ਼ ਕੀਤਾ ਗਿਆ, ਜੋ ਸਰਕਾਰ ਦੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਵਰ ਗਰਿੱਡ ਲਈ ਅਧੁਨਿਕ ਤਕਨਾਲੌਜੀ ਦੇ ਦਾਅਵੇ ਕੀਤੇ ਗਏ ਪਰ ਇਹ ਨਹੀਂ ਦੱਸਿਆ ਗਿਆ ਕਿ ਕਿੰਨੇ ਗਰਿੱਡ ਲਗਾਏ ਜਾਣਗੇ, ਉਹ ਕਿੱਥੇ ਬਣਨਗੇ ਜਾਂ ਕਿੰਨੇ ਅਪਗ੍ਰੇਡ ਕੀਤੇ ਜਾਣਗੇ। ਡਾ. ਹਰਜੋਤ ਕਮਲ ਨੇ ਇਹ ਵੀ ਦੋਸ਼ ਲਾਇਆ ਕਿ ਜਿਸ ਥਾਂ ’ਤੇ ਭਗਵਾਨ ਕ੍ਰਿਸ਼ਨ ਦੀ ਮੂਰਤੀ ਲਗਾਉਣ ਦੀ ਗੱਲ ਸੀ, ਉੱਥੇ ਫੁਹਾਰਾ ਤਿਆਰ ਕਰਕੇ ਸਨਾਤਨ ਧਰਮ ਨਾਲ ਜੁੜੀ ਆਸਥਾ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਅਖੀਰ ਵਿਚ ਕਿਹਾ ਕਿ ਮੋਗਾ ਦੇ ਲੋਕਾਂ ਨੂੰ ਇਸ ਰੈਲੀ ਤੋਂ ਕਾਫੀ ਉਮੀਦਾਂ ਸਨ ਪਰ ਠੋਸ ਵਿਕਾਸੀ ਯੋਜਨਾਵਾਂ ਦੀ ਘਾਟ ਕਾਰਨ ਲੋਕ ਨਿਰਾਸ਼ ਹੋਏ ਹਨ। ਉਨ੍ਹਾਂ ਮੈਡੀਕਲ ਕਾਲਜ ਅਤੇ ਹੋਰ ਵੱਡੇ ਪ੍ਰੋਜੈਕਟਾਂ ’ਤੇ ਵੀ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ। ਨਾਲ ਹੀ ਸਕੂਲ ਆਫ਼ ਐਮੀਨੈਂਸ” ਦੀ ਪ੍ਰਸ਼ੰਸਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇ ਇਹ ਸਕੂਲ ਵਾਸਤਵ ਵਿਚ ਉੱਚ ਦਰਜੇ ਦੇ ਹਨ ਤਾਂ ਸਰਕਾਰ ਦੇ ਨੁਮਾਇੰਦਿਆਂ ਦੇ ਬੱਚੇ ਵੀ ਉੱਥੇ ਪੜ੍ਹਦੇ ਨਜ਼ਰ ਆਉਣੇ ਚਾਹੀਦੇ ਹਨ।