10 ਲੱਖ ਤਕ ਮੁਫ਼ਤ ਇਲਾਜ ਦੇਣ ਦੀ ਕੀਤੀ ਸ਼ਲਾਘਾ
ਪੰਜਾਬ ਦੇ ਲੋਕਾਂ ਨੂੰ
Publish Date: Sat, 24 Jan 2026 04:16 PM (IST)
Updated Date: Sun, 25 Jan 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ਼ ਮਿਲੇਗਾ ਅਤੇ ਪੰਜਾਬ ਦੇ ਲੋਕਾਂ ਦੇ ਇਲਾਜ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਲੈਨਿੰਗ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਅਤੇ ਆਪ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਸਾਡੇ ਪ੍ਰਤਿਨਿਧੀ ਨਾਲ ਕੀਤਾ। ਬੀਤੇ ਕੱਲ੍ਹ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁਹਾਲੀ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਇਤਿਹਾਸਕ ਉਦਘਾਟਨ ਕੀਤਾ ਗਿਆ। ਚੇਅਰਮੈਨ ਮਧੇਕੇ ਅਤੇ ਪ੍ਰੈੱਸ ਸਕੱਤਰ ਖ਼ਾਲਸਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੋਈ ਆਮਦਨ ਦੀ ਪਾਬੰਦੀ ਜਾਂ ਉਮਰ ਸੀਮਾ ਨਹੀਂ ਹੈ। ਪੰਜਾਬ ਦੇ ਲੋਕਾਂ ਕੋਲ ਆਧਾਰ ਅਤੇ ਵੋਟਰ ਕਾਰਡ ਹੋਣਾ ਜ਼ਰੂਰੀ ਹੈ ਅਤੇ ਪੂਰਾ ਪਰਿਵਾਰ ਇਸ ਯੋਜਨਾਂ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਇਕਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਸਪਤਾਲ ਜਾਣ ਵੇਲੇ ਸਾਰੇ ਟੈਸਟਾਂ, ਦਵਾਈਆਂ ਅਤੇ ਸਰਜਰੀਆਂ ਦਾ ਸਾਰਾ ਖਰਚਾ ਸ਼ਾਮਿਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਦਾਖਲ ਹੁੰਦੇ ਹੀ ਸਕੀਮ ਕਾਰਡ ਚਾਲੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਨਾਗਰਿਕ, ਪੈਨਸ਼ਨਰ, ਸਰਕਾਰੀ ਕਰਮਚਾਰੀ ਸਾਰੇ ਪੰਜਾਬ ਵਾਸੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀ ਬਿਮਾਰੀ ਦਾ ਇਲਾਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਪਹਿਲਾਂ ਬੀਮਾ ਲਾਭ ਦਿੰਦੀਆਂ ਸਨ ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਸ਼ਰਤਾਂ ਖਤਮ ਕਰ ਦਿੱਤੀਆਂ ਹਨ ਅਤੇ ਪੰਜਾਬ ਦੇ ਹਰ ਵਾਸੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ, ਜਿਸਦੀ ਸ਼ੁਰੂਆਤ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਲੋਕਾਂ ’ਤੇ ਪੈਣ ਵਾਲਾ ਵੱਡਾ ਬੋਝ ਘਟੇਗਾ। ਆਮ ਆਦਮੀ ਪਾਰਟੀ ਦੇ ਯੂਥ ਵਲੰਟੀਅਰ ਅਤੇ ਸਿਹਤ ਕਰਮਚਾਰੀ ਘਰਘਰ ਜਾਣਗੇ ਅਤੇ ਲੋਕਾਂ ਨੂੰ ਇਸ ਯੋਜਨਾ ਵਿਚ ਰਜਿਸਟਰਡ ਕਰਨਗੇ। ਅਖ਼ੀਰ ਵਿਚ ਦੋਵਾਂ ਆਗੂਆਂ ਨੇ ਜਿੱਥੇ ਮਾਨ ਸਰਕਾਰ ਦਾ ਧੰਨਵਾਦ ਕੀਤਾ, ਉੱਥੇ ਹੀ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਇਲਾਜ਼ ਦੀ ਜ਼ਿੰਮੇਵਾਰੀ ਹੁਣ ਮਾਨ ਸਰਕਾਰ ਦੀ ਹੋਵੇਗੀ।