ਮੋਗਾ 'ਚ ਆਮ ਆਦਮੀ ਪਾਰਟੀ ਦੀ 'ਖੁਸ਼ਹਾਲ ਪੰਜਾਬ’ ਰੈਲੀ 'ਚ ਪਹੁੰਚਣ ਲੱਗੇ ਲੋਕ, ਕੇਜਰੀਵਾਲ ਤੇ CM Mann ਕਰਨਗੇ ਰੈਲੀ ਨੂੰ ਸੰਬੋਧਨ
ਇਸ ਰੈਲੀ ਨੂੰ ਸੰਬੋਧਨ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਇਸ ਮੌਕੇ ਦੋਵੇਂ ਆਗੂ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਯੋਜਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰਨਗੇ। ਰੈਲੀ ਦੌਰਾਨ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੀ ਵੰਡੇ ਜਾਣਗੇ।
Publish Date: Thu, 26 Nov 2026 12:18 PM (IST)
Updated Date: Thu, 26 Nov 2026 12:26 PM (IST)
ਮਨਪ੍ਰੀਤ ਸਿੰਘ ਮੱਲੇਆਣਾ/ਅਵਤਾਰ ਸਿੰਘ, ਪੰਜਾਬੀ ਜਾਗਰਣ, ਮੋਗਾ। ਆਮ ਆਦਮੀ ਪਾਰਟੀ ਵੱਲੋਂ ਅੱਜ ਮੋਗਾ ਵਿਖੇ ਕਰਵਾਈ ਜਾ ਰਹੀ 'ਖੁਸ਼ਹਾਲ ਪੰਜਾਬ ਰੈਲੀ' ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਲੋਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਰੈਲੀ ਵਾਲੀ ਥਾਂ 'ਤੇ ਲੋਕਾਂ ਦਾ ਪਹੁੰਚਣਾ ਸ਼ੁਰੂ ਹੋ ਗਿਆ ਹੈ ਅਤੇ ਹੌਲੀ-ਹੌਲੀ ਪੰਡਾਲ ਭਰਨ ਲੱਗਾ ਹੈ।
ਇਸ ਰੈਲੀ ਨੂੰ ਸੰਬੋਧਨ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਇਸ ਮੌਕੇ ਦੋਵੇਂ ਆਗੂ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਯੋਜਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰਨਗੇ। ਰੈਲੀ ਦੌਰਾਨ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੀ ਵੰਡੇ ਜਾਣਗੇ।
ਰੈਲੀ ਨੂੰ ਲੈ ਕੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਿਧਾਇਕਾਂ ਵੱਲੋਂ ਪਹਿਲਾਂ ਤੋਂ ਹੀ ਤਿਆਰੀਆਂ ਕੀਤੀਆਂ ਗਈਆਂ ਹਨ। ਰੈਲੀ ਵਾਲੀ ਥਾਂ 'ਤੇ ਸੁਰੱਖਿਆ ਅਤੇ ਪ੍ਰਬੰਧਾਂ ਨੂੰ ਲੈ ਕੇ ਵੀ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ। ਰੈਲੀ ਵਿਚ ਲੋਕਾਂ ਦੀ ਆਮਦ ਲਗਾਤਾਰ ਜਾਰੀ ਹੈ ਅਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਬੋਧਨ 'ਤੇ ਟਿਕੀਆਂ ਹੋਈਆਂ ਹਨ।