ਦਾਤਾ ਵਿਖੇ 179 ਪਰਿਵਾਰਾਂ ਨੂੰ ਸੌਂਪੀਆਂ ਘਰਾਂ ਦੀਆਂ ਪੱਕੀਆਂ ਰਜਿਸਟਰੀਆਂ ਪੰਜਾਬ ਸਰਕਾਰ ਵੱਲੋਂ ਲੋਕਾਂ
Publish Date: Thu, 12 Nov 2026 03:39 PM (IST)
Updated Date: Thu, 12 Nov 2026 03:42 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਧਰਮਕੋਟ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦੇਣ ਲਈ ਚਲਾਈ ਜਾ ਰਹੀ ਲੋਕ ਭਲਾਈ ਸਕੀਮ ਮੇਰਾ ਘਰ ਮੇਰੇ ਨਾਮ ਤਹਿਤ ਵਿਧਾਨ ਸਭਾ ਹਲਕਾ ਧਰਮਕੋਟ ਦੇ ਪਿੰਡ ਦਾਤਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ 179 ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਪੱਕੀਆਂ ਰਜਿਸਟਰੀਆਂ ਸੌਂਪੀਆਂ ਗਈਆਂ ਅਤੇ ਉਨ੍ਹਾਂ ਨੂੰ ਘਰਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕੀਤੇ ਗਏ। ਇਸ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਮੇਰਾ ਘਰ ਮੇਰੇ ਨਾਮ ਸਕੀਮ ਆਮ ਲੋਕਾਂ ਦੇ ਜੀਵਨ ਵਿਚ ਵੱਡਾ ਬਦਲਾਅ ਲਿਆਉਣ ਵਾਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਘਰ ਹਰ ਪਰਿਵਾਰ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦਾ ਹੈ ਅਤੇ ਆਪਣੇ ਘਰ ਦਾ ਪੱਕਾ ਮਾਲਕਾਨਾ ਹੱਕ ਮਿਲਣਾ ਹਰੇਕ ਪਰਿਵਾਰ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਿੰਡ ਦਾਤਾ ਦੇ 179 ਯੋਗ ਪਰਿਵਾਰਾਂ ਨੂੰ ਰਜਿਸਟਰੀਆਂ ਸੌਂਪਣ ਨਾਲ ਉਨ੍ਹਾਂ ਦੇ ਆਪਣੇ ਘਰਾਂ ਪ੍ਰਤੀ ਹੱਕ ਹੋਰ ਮਜ਼ਬੂਤ ਹੋਏ ਹਨ। ਹੁਣ ਇਹ ਪਰਿਵਾਰ ਆਪਣੇ ਘਰਾਂ ਦੇ ਕਾਨੂੰਨੀ ਮਾਲਕ ਵਜੋਂ ਵਧੇਰੇ ਸੁਰੱਖਿਅਤ ਮਹਿਸੂਸ ਕਰਨਗੇ। ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਸਰਕਾਰ ਦਾ ਮਕਸਦ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਭਲਾਈ ਲਈ ਅਜਿਹੇ ਉਪਰਾਲੇ ਅੱਗੇ ਵੀ ਜਾਰੀ ਰਹਿਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਵਲੰਟੀਅਰ, ਪਿੰਡ ਵਾਸੀ ਅਤੇ ਪ੍ਰਸਾ਼ਾਸਨਿਕਅਧਿਕਾਰੀ ਹਾਜ਼ਰ ਸਨ।