ਸਵਰਨ ਗੁਲਾਟੀ, ਮੋਗਾ : ਥਾਣਾ ਬੱਧਨੀ ਕਲਾਂ ਦੇ ਅਧੀਨ ਪੈਂਦੇ ਪਿੰਡ ਰਣੀਆਂ ਵਿਖੇ ਪ੍ਰੇਸ਼ਾਨੀ ਦੇ ਚਲਦਿਆਂ ਤਿੰਨ ਬੱਚਿਆਂ ਦੇ ਪਿਤਾ ਨੇ ਘਰ ਵਿਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਦੀ ਕਾਰਵਾਈ ਕਰ ਰਹੇ ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਮੱਖਣ ਸਿੰਘ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮ੍ਰਿਤਕ ਅਮਿਤ ਕੁਮਾਰ ਵਾਸੀ ਪਿੰਡ ਰਣੀਆਂ ਜੋ ਤਿੰਨ ਬੱਚਿਆਂ ਦਾ ਪਿਤਾ ਸੀ ਤੇ ਇਕ ਹਫਤਾ ਪਹਿਲਾਂ ਉਸ ਦੀ ਪਤਨੀ ਲੜ ਝਗੜ ਕੇ ਆਪਣੇ ਤਿੰਨ ਬੱਚਿਆਂ ਨੂੰ ਨਾਲ ਲੈਕੇ ਪੇਕੇ ਘਰ ਚਲੀ ਗਈ ਸੀ।

ਜਦ ਉਹ ਆਪਣੀ ਪਤਨੀ ਅਤੇ ਬੱਚਿਆਂ ਨੂੰ ਲੈਣ ਲਈ ਆਪਣੇ ਸਹੁਰੇ ਘਰ ਗਿਆ ਤਾਂ ਉਸ ਦੀ ਪਤਨੀ ਨੇ ਆਪਣੇ ਵੱਡੇ ਲੜਕੇ ਨੂੰ ਆਪਣੇ ਕੋਲ ਰੱਖ ਕੇ ਆਉਣ ਤੋਂ ਇਨਕਾਰ ਕਰ ਦਿੱਤਾ ਅਤੇ ਛੋਟੇ ਦੋਵੇਂ ਬੱਚਿਆਂ ਨੂੰ ਪਿਤਾ ਨਾਲ ਭੇਜ ਦਿੱਤਾ। ਅਮਿਤ ਕੁਮਾਰ ਆਪਣੇ ਦੋਵੇਂ ਛੋਟੇ ਬੱਚਿਆਂ ਨੂੰ ਆਪਣੇ ਘਰ ਪਿੰਡ ਵਾਪਸ ਲੈ ਆਇਆ। ਜਿਸ ਤੋਂ ਬਾਅਦ ਉਸ ਨੇ ਪ੍ਰੇਸ਼ਾਨ ਹੋ ਕੇ ਆਪਣੇ ਘਰ ਵਿਚ ਪੱਖੇ ਨਾਲ ਫਾਹਾ ਲੈਕੇ ਖੁਦਕੁਸ਼ੀ ਕਰ ਲਈ।

ਸਹਾਇਕ ਥਾਣੇਦਾਰ ਮੱਖਣ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਅਮਿਤ ਕੁਮਾਰ ਦੇ ਪਿਤਾ ਦੇ ਬਿਆਨ ਤੇ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ।

Posted By: Jagjit Singh