ਹੋਲੀ ਹਾਰਟ ਸਕੂਲ ’ਚ ਨਿੱਜੀ ਸਫ਼ਾਈ ਦਿਵਸ ਮਨਾਇਆ
ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰ
Publish Date: Fri, 06 Feb 2026 04:49 PM (IST)
Updated Date: Sat, 07 Feb 2026 04:02 AM (IST)

ਅਵਤਾਰ ਸਿੰਘ ਪੰਜਾਬੀ ਜਾਗਰਣ, ਅਜੀਤਵਾਲ : ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਚ ਨਿੱਜੀ ਸਫ਼ਾਈ ਦਿਵਸ ਵੱਡੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਵਿਦਿਆਰਥੀਆਂ ਨੂੰ ਨਿੱਜੀ ਸਫ਼ਾਈ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣੂੰ ਕਰਵਾਇਆ ਗਿਆ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਸਫ਼ਾਈ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹੈ ਅਤੇ ਜੇ ਅਸੀਂ ਆਪਣੇ ਦਿਨਚਰਿਆ ਵਿਚ ਸਫ਼ਾਈ ਦੇ ਨਿਯਮਾਂ ਨੂੰ ਅਪਣਾਈਏ ਤਾਂ ਹੀ ਅਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹਾਂ। ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਨਾਲ ਹੋਈ, ਜਿਸ ਤੋਂ ਬਾਅਦ ਸਕੂਲ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਨੇ ਆਪਣੇ ਸੰਬੋਧਨ ਵਿਚ ਬੱਚਿਆਂ ਨੂੰ ਨਿੱਜੀ ਸਫ਼ਾਈ ਦੇ ਮੁੱਖ ਨਿਯਮਾਂ ਜਿਵੇਂ ਕਿ ਹੱਥ ਧੋਣ ਦੀ ਆਦਤ, ਸਾਫ਼ ਕੱਪੜੇ ਪਹਿਨਣਾ, ਰੋਜ਼ਾਨਾ ਨਹਾਉਣਾ, ਦੰਦ ਸਾਫ਼ ਕਰਨਾ ਬਾਰੇ ਵਿਸਥਾਰ ਨਾਲ ਦੱਸਿਆ। ਇਸ ਦੌਰਾਨ ਬੱਚਿਆਂ ਵੱਲੋਂ ਵੱਖ ਵੱਖ ਕਾਵਿ ਪਾਠ, ਨਾਟਕ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਜਿਨ੍ਹਾਂ ਰਾਹੀਂ ਉਨ੍ਹਾਂ ਨੇ ਸਫ਼ਾਈ ਸੰਦੇਸ਼ ਨੂੰ ਸਭ ਤੱਕ ਪਹੁੰਚਾਇਆ। ਅਧਿਆਪਕਾਂ ਨੇ ਵੀ ਬੱਚਿਆਂ ਨੂੰ ਦਿਨਚਰਿਆ ਵਿਚ ਸਾਫ਼ ਸੁਥਰਾ ਰਹਿਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅਜੇਹੇ ਸਮਾਗਮਾਂ ਰਾਹੀਂ ਬੱਚਿਆਂ ਵਿਚ ਨਾ ਸਿਰਫ਼ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਹੁੰਦੀ ਹੈ ਬਲਕਿ ਉਹ ਘਰ ਅਤੇ ਸਮਾਜ ਵਿਚ ਵੀ ਸਫ਼ਾਈ ਦਾ ਸੰਦੇਸ਼ ਫ਼ੈਲਾਉਂਦੇ ਹਨ। ਅੰਤ ਵਿਚ ਸਭ ਬੱਚਿਆਂ ਨੇ ਇਹ ਕਸਮ ਖਾਦੀ ਕਿ ਉਹ ਹਰ ਵੇਲੇ ਆਪਣੀ ਨਿੱਜੀ ਸਫ਼ਾਈ ਦਾ ਖ਼ਾਸ ਧਿਆਨ ਰੱਖਣਗੇ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ੍ਰੈਆ ਪਲਤਾ ਅਤੇ ਸਕੂਲ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਹਨ।