- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੋਗਾ: ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈਐੱਸਐੱਫ਼ ਕਾਲਜ ਆਫ ਫਾਰਮੇਸੀ ਅਤੇ ਆਈਐੱਸਐੱਫ਼ ਕਾਲਜ ਆਫ ਫਾਰਮੇਸੀ ਐਂਡ ਰਿਸਰਚ ਵੱਲੋਂ ਸਾਂਝੇ ਤੌਰ ’ਤੇ ਫਾਰਮੇਸੀ ਜਾਗਰੂਕਤਾ ਰੈਲੀ ਕਰਵਾਈ ਗਈ। ਰੈਲੀ ਦੇ ਨੋਡਲ ਕੋਆਰਡੀਨੇਟਰ ਡਾ. ਸੌਰਭ ਕੋਸੇ ਅਤੇ ਕੁਮਾਰੀ ਕਾਜਲ ਨੇ ਦੱਸਿਆ ਕਿ ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ ਅਤੇ ਆਈਐੱਸਐੱਫ਼ਸੀਪੀਆਰ ਦੇ ਪ੍ਰਿੰਸੀਪਲ ਡਾ. ਆਰਕੇ ਨਾਰੰਗ ਨੇ ਮੁੱਖ ਮਹਿਮਾਨ ਸੰਸਥਾ ਦੇ ਸਕੱਤਰ ਅਤੇ ਟੀਐੱਲਐੱਫ਼ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਦਾ ਸਵਾਗਤ ਕੀਤਾ। ਡਾ. ਜੀਡੀ ਗੁਪਤਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਫਾਰਮੇਸੀ ਕੌਂਸਲ ਆਫ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਵ ਫਾਰਮਾਸਿਸਟ ਦਿਵਸ ਅਤੇ ਰਾਸ਼ਟਰੀ ਫਾਰਮੇਸੀ ਹਫ਼ਤਾ-2026 ਦੇ ਤਹਿਤ ਐਂਟੀਮਾਈਕ੍ਰੋਬੀਅਲ ਰੇਜ਼ਿਸਟੈਂਸ ਜਾਗਰੂਕਤਾ ਮਿਸ਼ਨ ਅਧੀਨ ਇਸ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਦਾ ਥੀਮ“ਸਿਹਤਮੰਦ ਭਾਰਤ: ਰੋਗਾਣੂਨਾਸ਼ਕ ਦਵਾਈਆਂ ਪ੍ਰਤੀ ਰੋਧਕ ਸਮਰੱਥਾ ਐਂਟੀਮਾਈਕ੍ਰੋਬੀਅਲ ਰੇਜ਼ਿਸਟੈਂਸ ਨਾਲ ਮੁਕਾਬਲਾ ਰੱਖਿਆ ਗਿਆ। ਮੁੱਖ ਮਹਿਮਾਨ ਇੰਜੀ. ਜਨੇਸ਼ ਗਰਗ ਅਤੇ ਹੋਰ ਮਹਿਮਾਨਾਂ ਨੇ ਹਰੀ ਝੰਡੀ ਦਿਖਾ ਕੇ ਰੈਲੀ ਨੂੰ ਰਵਾਨਾ ਕੀਤਾ। ਰੈਲੀ ਆਈਐੱਸਐੱਫ਼ ਕਾਲਜ ਆਫ ਫਾਰਮੇਸੀ ਘੱਲ ਕਲਾਂ ਤੋਂ ਸ਼ੁਰੂ ਹੋ ਕੇ ਘੱਲ ਕਲਾਂ ਰੋਡ ਰੱਤੀਆਂ ਮਾਰਗ ਅਤੇ ਗ੍ਰੀਨ ਸਿਟੀ ਦੇ ਰਸਤੇ ਹੁੰਦੀ ਹੋਈ ਆਈਐੱਸਐੱਫ਼ਸੀਪੀਆਰ ਵਿਖੇ ਪਹੁੰਚੀ, ਜਿੱਥੇ ਰੈਲੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ’ਤੇ ਡਾ. ਆਰਕੇ ਨਾਰੰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਐਂਟੀਮਾਈਕ੍ਰੋਬੀਅਲ ਰੇਜ਼ਿਸਟੈਂਸ ਪ੍ਰਤੀ ਸਮਾਜ ਨੂੰ ਜਾਗਰੂਕ ਕਰਨ ਲਈ ਹਰੇਕ ਫਾਰਮਾਸਿਸਟ ਨੂੰ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ’ਤੇ 500 ਤੋਂ ਵੱਧ ਵਿਦਿਆਰਥੀਆਂ ਅਤੇ 100 ਤੋਂ ਵੱਧ ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਭਾਗ ਲਿਆ। ਰੈਲੀ ਦੇ ਅੰਤ ਵਿਚ ਕੋਆਰਡੀਨੇਟਰ ਡਾ. ਹਨੀਫ ਅਤੇ ਸਾਨੀਆ ਗਰੋਵਰ ਨੇ ਸਾਰੇ ਮਹਿਮਾਨਾਂ, ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।